ਅਲਟੀਮੇਟਮ ’ਤੇ CM ਮਾਨ ਦੇ ਟਵੀਟ ਮਗਰੋਂ ਜਥੇਦਾਰ ਹਰਪ੍ਰੀਤ ਸਿੰਘ ਨੇ ਦਿੱਤੀ ਪ੍ਰਤੀਕਿਰਿਆ

03/29/2023 5:14:07 AM

ਅੰਮ੍ਰਿਤਸਰ (ਬਿਊਰੋ) : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਹਰਪ੍ਰੀਤ ਸਿੰਘ ਵੱਲੋਂ ਦਿੱਤੇ ਅਲਟੀਮੇਟਮ ’ਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਟਵੀਟ ਮਗਰੋਂ ਹੁਣ ਜਥੇਦਾਰ ਦੀ ਪ੍ਰਤੀਕਿਰਿਆ ਸਾਹਮਣੇ ਆਈ ਹੈ। ਜਥੇਦਾਰ ਹਰਪ੍ਰੀਤ ਸਿੰਘ ਨੇ ਸੋਸ਼ਲ ਮੀਡੀਆ ’ਤੇ ਪੋਸਟ ਸਾਂਝੀ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਜੀ, ਜਿਵੇਂ ਤੁਸੀਂ ਪੰਜਾਬ ਦੀ ਨੁਮਾਇੰਦਗੀ ਕਰਦੇ ਹੋ, ਉਸੇ ਤਰ੍ਹਾਂ ਮੈਂ ਵੀ ਆਪਣੀ ਕੌਮ ਦਾ ਨਿਮਾਣਾ ਜਿਹਾ ਨੁਮਾਇੰਦਾ ਹਾਂ। ਉਨ੍ਹਾਂ ਅੱਗੇ ਲਿਖਿਆ ਕਿ ਮੈਨੂੰ ਵੀ ਆਪਣੀ ਕੌਮ ਦੇ ਨਿਰਦੋਸ਼ ਨੌਜਵਾਨਾਂ ਦੇ ਹੱਕਾਂ ਦੀ ਗੱਲ ਕਰਨ ਦਾ ਅਧਿਕਾਰ ਹੈ ਤੇ ਮੇਰਾ ਫ਼ਰਜ਼ ਵੀ ਹੈ।

ਇਹ ਵੀ ਪੜ੍ਹੋ : ਕੈਨੇਡਾ ਤੋਂ ਆਈ ਮੰਦਭਾਗੀ ਖ਼ਬਰ, ਪੰਜਾਬੀ ਨੌਜਵਾਨ ਦੀ ਹੋਈ ਮੌਤ

ਤੁਸੀਂ ਠੀਕ ਕਿਹਾ ਕਿ ਅਕਸਰ ਹੀ ਭੋਲੇ-ਭਾਲੇ ਧਾਰਮਿਕ ਲੋਕਾਂ ਨੂੰ ਸਿਆਸੀ ਲੋਕ ਵਰਤ ਜਾਂਦੇ ਹਨ ਪਰ ਮੈਂ ਇਸ ਪੱਖੋਂ ਪੂਰਾ ਸੁਚੇਤ ਹਾਂ। ਉਨ੍ਹਾਂ ਕਿਹਾ ਕਿ ਪਰ ਤੁਸੀਂ ਧਿਆਨ ਰੱਖੋ ਕਿ ਆਪਣੀਆਂ ਸਿਆਸੀ ਰੋਟੀਆਂ ਸੇਕਣ ਲਈ ਪੰਜਾਬ ਨੂੰ ਤੰਦੂਰ ਵਾਂਗ ਮਘਦਾ ਰੱਖਣ ਲਈ ਆਪ ਜੀ ਵਰਗੇ ਸਿਆਸੀ ਲੋਕਾਂ ਨੂੰ ਸਿਆਸੀ ਲੋਕ ਨਾ ਵਰਤ ਜਾਣ। ਸਿਆਸਤ ਲਈ ਸੰਵਾਦ ਬਾਅਦ ’ਚ ਕਰਾਂਗੇ। ਪਹਿਲਾਂ ਆਓ ਰਲ ਕੇ ਪੰਜਾਬ ਬਚਾਈਏ ਤੇ ਘਰ ਉਡੀਕ ਰਹੀਆਂ ਮਾਵਾਂ ਨੂੰ ਉਨ੍ਹਾਂ ਦੇ ਜੇਲ੍ਹੀਂ ਡੱਕੇ ਨਿਰਦੋਸ਼ ਪੁੱਤਾਂ ਨਾਲ ਮਿਲਾਈਏ ਤੇ ਅਸੀਸ ਲਈਏ। ਵਾਹਿਗੁਰੂ ਭਲੀ ਕਰੇ।

PunjabKesari

ਇਹ ਵੀ ਪੜ੍ਹੋ : ਜਥੇਦਾਰ ਹਰਪ੍ਰੀਤ ਸਿੰਘ ਵੱਲੋਂ ਦਿੱਤੇ ਅਲਟੀਮੇਟਮ ’ਤੇ CM ਮਾਨ ਦੀ ਪ੍ਰਤੀਕਿਰਿਆ

ਜ਼ਿਕਰਯੋਗ ਹੈ ਕਿ ਬੀਤੇ ਦਿਨ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਿੱਖ ਸੰਪਰਦਾਵਾਂ, ਜਥੇਬੰਦੀਆਂ, ਸਿੱਖ ਵਿਦਵਾਨਾਂ, ਪੱਤਰਕਾਰਾਂ ਤੇ ਬੁੱਧੀਜੀਵੀਆਂ ਦੀ ਜ਼ਰੂਰੀ ਇਕੱਤਰਤਾ ਹੋਈ। ਬੈਠਕ ਦੌਰਾਨ ਸੰਬੋਧਨ ਕਰਦਿਆਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਨਸ਼ਿਆਂ ਅਤੇ ਪਤਿਤਪੁਣੇ ਖ਼ਿਲਾਫ ਅਤੇ ਸਿੱਖ ਨੌਜਵਾਨਾਂ ਨੂੰ ਅੰਮ੍ਰਿਤਧਾਰੀ ਬਣਾਉਣ ਲਈ ਸ੍ਰੀ ਅਕਾਲ ਤਖਤ ਸਾਹਿਬ ਦੀ ਸਰਪ੍ਰਸਤੀ ਹੇਠ ਨਾਮਵਰ ਸਿੱਖ ਜਥੇਬੰਦੀਆਂ ਤੇ ਸੰਪਰਦਾਵਾਂ ਨੂੰ ਨਾਲ ਲੈ ਕੇ ਖਾਲਸਾ ਵਹੀਰ ਆਰੰਭ ਕਰਨ ਦਾ ਐਲਾਨ ਕਰਦਿਆਂ ਸਰਕਾਰ ਨੂੰ ਗ੍ਰਿਫ਼ਤਾਰ ਕੀਤੇ ਨੌਜਵਾਨਾਂ ਨੂੰ 24 ਘੰਟੇ ਅੰਦਰ ਰਿਹਾਅ ਕਰਨ ਦਾ ਅਲਟੀਮੇਟਮ ਦਿੱਤਾ।

ਇਹ ਖ਼ਬਰ ਵੀ ਪੜ੍ਹੋ : CM ਮਾਨ ਨੇ ਸੰਕਟ ’ਚ ਘਿਰੇ ਕਿਸਾਨਾਂ ਲਈ ਕੀਤਾ ਵੱਡਾ ਐਲਾਨ, ਮਿਲੇਗੀ ਰਾਹਤ

ਉਨ੍ਹਾਂ ਕਿਹਾ ਸੀ ਕਿ ਸਾਰੇ ਨੌਜਵਾਨਾਂ ਉਪਰ ਲਾਏ ਗਏ ਕੌਮੀ ਸੁਰੱਖਿਆ ਐਕਟ ਨੂੰ ਤੁਰੰਤ ਹਟਾਇਆ ਜਾਵੇ। ਇਸ ਅਲਟੀਮੇਟਮ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਤੀਕਿਰਿਆ ਸਾਹਮਣੇ ਆਈ। ਮੁੱਖ ਮੰਤਰੀ ਮਾਨ ਨੇ ਟਵੀਟ ਕਰਦਿਆਂ ਕਿਹਾ ਕਿ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਜੀ, ਸਾਰਿਆਂ ਨੂੰ ਪਤਾ ਹੈ ਕਿ ਤੁਸੀਂ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬਾਦਲਾਂ ਦਾ ਪੱਖ ਪੂਰਦੇ ਰਹੇ ਹੋ। ਉਨ੍ਹਾਂ ਅੱਗੇ ਕਿਹਾ ਕਿ ਇਤਿਹਾਸ ਦੇਖੋ ਕਈ ਜਥੇਦਾਰਾਂ ਨੂੰ ਬਾਦਲਾਂ ਨੇ ਆਪਣੇ ਸੁਆਰਥ ਲਈ ਵਰਤਿਆ ਹੈ ਤੇ ਚੰਗਾ ਹੁੰਦਾ ਜੇ ਤੁਸੀਂ ਅਲਟੀਮੇਟਮ ਬੇਅਦਬੀ ਅਤੇ ਗ਼ਾਇਬ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ ਲਈ ਜਾਰੀ ਕਰਦੇ, ਨਾ ਕਿ ਹੱਸਦੇ-ਵੱਸਦੇ ਲੋਕਾਂ ਨੂੰ ਭੜਕਾਉਣ ਲਈ।  


Manoj

Content Editor

Related News