ਫਰੀਦਕੋਟ ਦੇ ਗੁਰਦੁਆਰਾ ਸਾਹਿਬ ਵਿਖੇ ਹੋਏ ਝਗੜੇ ਸਬੰਧੀ ਜਥੇਦਾਰ ਹਰਪ੍ਰੀਤ ਸਿੰਘ ਨੇ SGPC ਨੂੰ ਦਿੱਤੇ ਇਹ ਹੁਕਮ

09/17/2022 9:30:27 PM

ਅੰਮ੍ਰਿਤਸਰ (ਅਨਜਾਣ) : ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀ ਜਰਮਨ ਕਾਲੋਨੀ ਫਰੀਦਕੋਟ ਦੇ ਗੁਰਦੁਆਰਾ ਸਾਹਿਬ ਵਿਖੇ ਦੋ ਧਿਰਾਂ ਵਿਚਾਲੇ ਹੋਈ ਲੜਾਈ ਸਬੰਧੀ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਇਸ ਦੀ ਤੁਰੰਤ ਪੜਤਾਲ ਕਰਕੇ ਰਿਪੋਰਟ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਦੇਣ ਦਾ ਹੁਕਮ ਦਿੱਤਾ ਹੈ। ਦੱਸ ਦੇਈਏ ਕਿ ਪਿਛਲੇ ਕੁਝ ਦਿਨਾਂ ਤੋਂ ਗੋਲਕ ਦੀ ਗਿਣਤੀ ਨੂੰ ਲੈ ਕੇ ਇਸ ਗੁਰਦੁਆਰਾ ਸਾਹਿਬ ਵਿਖੇ ਹੋਏ ਝਗੜੇ ਦੀ ਵੀਡੀਓ ਵਾਇਰਲ ਹੋ ਰਹੀ ਹੈ, ਜਿਸ ਵਿਚ ’ਦੋਵੇਂ ਧਿਰਾਂ ਹੱਥੋਪਾਈ ਹੋ ਰਹੀਆਂ ਨੇ ਅਤੇ ਇਕ-ਦੂਸਰੇ ਦੀਆਂ ਦਸਤਾਰਾਂ ਲੱਥੀਆਂ ਤੇ ਕੇਸਾਂ ਦੀ ਬੇਅਦਬੀ ਵੀ ਕਰ ਰਹੀਆਂ ਨੇ।

ਇਹ ਖ਼ਬਰ ਵੀ ਪੜ੍ਹੋ : ‘ਆਪ’ ਵਿਧਾਇਕਾਂ ਵੱਲੋਂ ਭਾਜਪਾ ’ਤੇ ਖ਼ਰੀਦੋ-ਫਰੋਖ਼ਤ ਦੇ ਲਾਏ ਦੋਸ਼ਾਂ ਦਰਮਿਆਨ ਅਕਾਲੀ ਦਲ ਦਾ ਵੱਡਾ ਬਿਆਨ

ਸਿੰਘ ਸਾਹਿਬ ਨੇ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਘਟਨਾ ਹੈ। ਗੁਰੂਘਰਾਂ ’ਚ ਕੋਈ ਵੀ ਮਸਲਾ ਆਪਸ ‘ਚ ਮਿਲ ਬੈਠ ਕੇ ਹੱਲ ਕਰਨਾ ਚਾਹੀਦਾ ਹੈ ਨਾ ਕਿ ਗੁਰੂ ਸਾਹਿਬ ਦੀ ਹਜ਼ੂਰੀ ‘ਚ ਮਰਯਾਦਾ ਦਾ ਘਾਣ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਸਿੱਖ ਹਿਰਦਿਆਂ ਨੂੰ ਭਾਰੀ ਠੇਸ ਪੁੱਜੀ ਹੈ ਤੇ ਐਸੇ ਝਗੜਿਆਂ ਤੋਂ ਹਮੇਸ਼ਾਂ ਗੁਰੇਜ ਕਰਨਾ ਚਾਹੀਦਾ ਹੈ।

ਇਹ ਖ਼ਬਰ ਵੀ ਪੜ੍ਹੋ : ਪੰਜਾਬ ਸਰਕਾਰ ਨੇ ਝੋਨੇ ਦੀ ਪਰਾਲੀ ਨੂੰ ਜਲਾਉਣ ਤੋਂ ਰੋਕਣ ਲਈ ਲਿਆ ਵੱਡਾ ਫ਼ੈਸਲਾ


Manoj

Content Editor

Related News