ਸ੍ਰੀ ਪਟਨਾ ਸਾਹਿਬ ਵਿਖੇ ਚੱਲ ਰਹੀ ਹੁੱਲੜਬਾਜ਼ੀ ਸਬੰਧੀ ਜਥੇਦਾਰ ਹਰਪ੍ਰੀਤ ਸਿੰਘ ਨੇ ਬਿਹਾਰ ਸਰਕਾਰ ਨੂੰ ਕੀਤੀ ਇਹ ਤਾੜਨਾ

Wednesday, Dec 07, 2022 - 08:35 PM (IST)

ਸ੍ਰੀ ਪਟਨਾ ਸਾਹਿਬ ਵਿਖੇ ਚੱਲ ਰਹੀ ਹੁੱਲੜਬਾਜ਼ੀ ਸਬੰਧੀ ਜਥੇਦਾਰ ਹਰਪ੍ਰੀਤ ਸਿੰਘ ਨੇ ਬਿਹਾਰ ਸਰਕਾਰ ਨੂੰ ਕੀਤੀ ਇਹ ਤਾੜਨਾ

ਅੰਮ੍ਰਿਤਸਰ (ਸਰਬਜੀਤ) : ਤਖਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਪਿਛਲੇ ਲੰਬੇ ਸਮੇਂ ਤੋਂ ਚੱਲ ਰਹੇ ਵਿਵਾਦ ਸਬੰਧੀ ਜਾਰੀ ਕੀਤੀ ਗਈ ਇਕ ਵੀਡੀਓ ਰਾਹੀਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਪਿਛਲੇ ਦਿਨੀਂ ਪਟਨਾ ਸਾਹਿਬ ਦੇ ਮੈਂਬਰਾਂ ਵੱਲੋਂ ਲਿਖਤੀ ਪੱਤਰ ਦੇਣ ’ਤੇ ਦਖਲਅੰਦਾਜ਼ੀ ਕਰਕੇ ਫ਼ੈਸਲਾ ਕੀਤਾ ਗਿਆ ਹੈ। ਸਿੰਘ ਸਾਹਿਬ ਨੇ ਕਿਹਾ ਕਿ ਜਾਣਕਾਰੀ ਮਿਲੀ ਹੈ ਕਿ ਕੁਝ ਹੁੱਲੜਬਾਜ਼ਾਂ ਵੱਲੋਂ ਹੁੱਲੜਬਾਜ਼ੀ ਕੀਤੀ ਜਾ ਰਹੀ ਹੈ ਅਤੇ ਇਕ ਤਨਖਾਹੀਆ ਕਰਾਰ ਦਿੱਤੇ ਗਏ ਵਿਅਕਤੀ ਨੂੰ ਤਖਤ ਸਾਹਿਬ ’ਤੇ ਜ਼ਬਰਦਸਤੀ ਅੰਦਰ ਲਿਜਾਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜੋ ਬਹੁਤ ਹੀ ਮੰਦਭਾਗਾ ਹੈ।

ਇਹ ਵੀ ਪੜ੍ਹੋ : MP ਸੰਜੀਵ ਅਰੋੜਾ ਵੱਲੋਂ ਚੁੱਕੇ ਗਏ NHAI ਮੁੱਦੇ 'ਤੇ ਗਡਕਰੀ ਨੇ ਸੰਸਦ 'ਚ ਦਿੱਤਾ ਇਹ ਜਵਾਬ

ਸਿੰਘ ਸਾਹਿਬ ਨੇ ਕਿਹਾ ਕਿ ਪਟਨਾ ਸਾਹਿਬ ਕਮੇਟੀ ਵੱਲੋਂ ਪ੍ਰਸ਼ਾਸਨ ਅਤੇ ਸਰਕਾਰ ਨੂੰ ਲਿਖਤੀ ਰੂਪ ’ਚ ਵੀ ਦਿੱਤਾ ਗਿਆ ਹੈ ਕਿ ਇਥੋਂ ਦੇ ਕੁਝ ਸ਼ਰਾਰਤੀ ਅਨਸਰ ਹੁੱਲੜਬਾਜ਼ੀ ਕਰਨ ਤੋਂ ਬਾਜ਼ ਨਹੀਂ ਆ ਰਹੇ। ਉਨ੍ਹਾਂ ਕਿਹਾ ਕਿ ਇੰਨਾ ਕੁਝ ਹੋ ਜਾਣ ਦੇ ਬਾਵਜੂਦ ਬਿਹਾਰ ਸਰਕਾਰ ਤੇ ਪ੍ਰਸ਼ਾਲਨ ਦੇ ਕੰਨਾਂ ’ਤੇ ਜੂੰ ਤੱਕ ਨਹੀਂ ਸਰਕ ਰਹੀ। ਸਿੰਘ ਸਾਹਿਬ ਨੇ ਕਿਹਾ ਕਿ ਅਸੀਂ ਬਿਹਾਰ ਸਰਕਾਰ ਨੂੰ ਕਹਿਣਾ ਚਾਹੁੰਦੇ ਹਾਂ ਕਿ ਇਨ੍ਹਾਂ ਸ਼ਰਾਰਤੀ ਅਨਸਰਾਂ ਨੂੰ ਨੱਥ ਪਾ ਕੇ ਹੁੱਲੜਬਾਜ਼ੀ ਬੰਦ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਇਕ ਤਨਖਾਹੀਆ ਕਰਾਰ ਵਿਅਕਤੀ ਰੋਕ ਲੱਗੀ ਹੋਣ ਦੇ ਬਾਵਜੂਦ ਤਖਤ ਸ੍ਰੀ ਹਰਿਮੰਦਰ ਪਟਨਾ ਸਾਹਿਬ ਅੰਦਰ ਦਾਖਲ ਹੋ ਕੇ ਧਾਰਮਿਕ ਮਰਿਆਦਾ ਨੂੰ ਨਿਭਾਉਂਦਾ ਹੈ ਤਾਂ ਪੰਜਾਬ ਤੋਂ ਇਲਾਵਾ ਹੋਰ ਵੀ ਸੂਬਿਆਂ ਤੋਂ ਸਿੱਖ ਉਥੇ ਪਹੁੰਚਣ ਲਈ ਮਜਬੂਰ ਹੋ ਜਾਣਗੇ ਤੇ ਜੇਕਰ ਹਾਲਾਤ ਖਰਾਬ ਹੁੰਦੇ ਹਨ ਜਾਂ ਕਿਸੇ ਦਾ ਵੀ ਜਾਨੀ-ਮਾਲੀ ਨੁਕਸਾਨ ਹੁੰਦਾ ਹੈ ਤਾਂ ਇਸ ਦੀ ਜ਼ਿੰਮੇਵਾਰੀ ਬਿਹਾਰ ਸਰਕਾਰ ਤੇ ਪਟਨਾ ਸਾਹਿਬ ਦਾ ਪ੍ਰਸ਼ਾਸਨ ਹੋਵੇਗਾ।

ਨੋਟ - ਇਸ ਖ਼ਬਰ ਬਾਰੇ ਆਪਣੇ ਵਿੱਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।


author

Mukesh

Content Editor

Related News