ਐੱਸ. ਵਾਈ. ਐੱਲ. ਨੂੰ ਲੈ ਕੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਬਿਆਨ

10/17/2023 12:56:08 PM

ਅੰਮ੍ਰਿਤਸਰ (ਜ.ਬ.) : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਮੌਜੂਦਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਐੱਸ. ਵਾਈ. ਐੱਲ. ਦੇ ਮੁੱਦੇ ’ਤੇ ਸਾਨੂੰ ਸਾਰਿਆਂ ਨੂੰ ਇੱਕਜੁੱਟ ਹੋ ਕੇ ਚੱਲਣ ਦੀ ਲੋੜ ਹੈ। ਹਰਿਆਣਾ ਕਮੇਟੀ ਦੀਆਂ ਚੋਣਾਂ ਸਬੰਧੀ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਡੇਰਾ ਪ੍ਰੇਮੀਆਂ ਵੱਲੋਂ ਹੁਣ ਵੋਟਾਂ ਬਣਾਉਣ ਦੀ ਸ਼ੁਰੂਆਤ ਕੀਤੀ ਗਈ ਹੈ, ਜੋ ਕਿ ਸਰਾਸਰ ਗ਼ਲਤ ਹੈ। ਉੱਥੇ ਹੀ ਹਰਿਆਣਾ ਵਿਚ ਬਣ ਰਹੇ ਡੇਰੇ ਜਾਂ ਵੋਟਾਂ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਨੇ ਵੱਡਾ ਖ਼ੁਲਾਸਾ ਕਰਦਿਅਾਂ ਕਿਹਾ ਹੈ ਕਿ ਡੇਰਾ ਸਿਰਸਾ ਪ੍ਰੇਮੀਆਂ ਵੱਲੋਂ ਹੀ ਹਰਿਆਣਾ ਕਮੇਟੀ ਦੀਆਂ ਵੋਟਾਂ ਤਿਆਰ ਕੀਤੀਆਂ ਜਾ ਰਹੀਆਂ ਹਨ ਅਤੇ ਹਰਿਆਣਾ ਕਮੇਟੀ ਨੂੰ ਸ਼੍ਰੋਮਣੀ ਕਮੇਟੀ ਤੋਂ ਵੱਖ ਕਰਨ ਲਈ ਹਰ ਤਰ੍ਹਾਂ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਅੰਮ੍ਰਿਤਪਾਲ ਸਿੰਘ ਦਾ ਫ਼ੌਜੀ ਸਨਮਾਨਾਂ ਨਾਲ ਸਸਕਾਰ ਨਾ ਕੀਤੇ ਜਾਣ 'ਤੇ ਫ਼ੌਜ ਦਾ ਵੱਡਾ ਬਿਆਨ

ਦੱਸਣਯੋਗ ਹੈ ਕਿ ਬੀਤੇ ਦਿਨ ਵੱਖ-ਵੱਖ ਪੰਥਕ ਮੁੱਦਿਆਂ ਨੂੰ ਲੈ ਕੇ 5 ਤਖ਼ਤਾਂ ਦੇ ਜਥੇਦਾਰਾਂ ਦੀ ਮੀਟਿੰਗ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਕੀਤੀ ਗਈ। ਇਸ ਮੀਟਿੰਗ 'ਚ ਕਈ ਅਹਿਮ ਫ਼ੈਸਲੇ ਲਏ ਗਏ ਜਿਨ੍ਹਾਂ ਵਿੱਚੋਂ ਇਕ ਫ਼ੈਸਲਾ ਆਨੰਦ ਕਾਰਜ ਸਬੰਧੀ ਲਿਆ ਗਿਆ ਸੀ। ਸ੍ਰੀ ਅਕਾਲ ਤਖ਼ਤ ਸਾਹਿਬ ਨੇ ਡੈਸਟੀਨੇਸ਼ਨ ਆਨੰਦ ਕਾਰਜ ’ਤੇ ਰੋਕ ਲਗਾ ਦਿੱਤੀ ਹੈ। ਦਰਅਸਲ ਡੈਸਟੀਨੇਸ਼ਨ ਵੈਡਿੰਗ ’ਚ ਲੋਕ ਥੀਮ ਅਧਾਰਿਤ ਵਿਆਹ ਕਰਦੇ ਸਨ ਜਿਵੇਂ ਕਿ ਬੀਚ ਕਿਨਾਰੇ ਜਾਂ ਫਿਰ ਕਿਸੇ ਰਿਸੋਰਟ ਵਿਚ ਹੀ ਅਨੰਦ ਕਾਰਜ ਦੀਆਂ ਰਸਮਾਂ ਕਰ ਲਈਆਂ ਜਾਂਦੀਆਂ ਸਨ। ਹੁਣ ਇਸ ਤਰ੍ਹਾਂ ਦੇ ਡੈਸਟੀਨੇਸ਼ਨ ਵਿਆਹਾਂ ਮੌਕੇ ਆਨੰਦ ਕਾਰਜ ਨਹੀਂ ਹੋਣਗੇ। ਇਹ ਫ਼ੈਸਲਾ ਬੀਤੇ ਦਿਨ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਅਗਵਾਈ ਵਿਚ ਹੋਈ ਪੰਜ ਸਿੰਘ ਸਾਹਿਬਾਨਾਂ ਦੀ ਇਕੱਤਰਤਾ ਵਿਚ ਲਿਆ ਗਿਆ ਹੈ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਨੇ ਦੀਵਾਲੀ ਤੋਂ ਪਹਿਲਾਂ ਦਿੱਤਾ ਵੱਡਾ ਤੋਹਫ਼ਾ, ਨੋਟੀਫਿਕੇਸ਼ਨ ਜਾਰੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Harnek Seechewal

This news is Content Editor Harnek Seechewal