ਜਥੇਦਾਰ ਹਰਪ੍ਰੀਤ ਸਿੰਘ ਦੀ ਪਾਕਿਸਤਾਨ ਫ਼ੇਰੀ ਆਈ ਵਿਵਾਦਾਂ ’ਚ, 1984 ’ਚ ਜਹਾਜ਼ ਹਾਈਜੈਕ ਕਰਨ ਵਾਲਾ ਦਿਖਿਆ ਨਾਲ

Tuesday, Nov 01, 2022 - 11:21 PM (IST)

ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਪਾਕਿਸਤਾਨ ਦੀ ਫੇਰੀ ਦੌਰਾਨ ਵਿਵਾਦਾਂ ’ਚ ਘਿਰਦੇ ਨਜ਼ਰ ਆ ਰਹੇ ਹਨ। ਇਸ ਦੌਰੇ ਦੌਰਾਨ ਗਿਆਨੀ ਹਰਪ੍ਰੀਤ ਸਿੰਘ ਦੀ ਪਾਕਿਸਤਾਨੀ ਸ਼ਹਿਰ ਹਸਨਬਦਲ ਦੀ ਇਕ ਵੀਡੀਓ ਸਾਹਮਣੇ ਆਈ ਹੈ, ਜਿਸ ’ਚ ਪਾਕਿਸਤਾਨ ਦੇ ਕੁਝ ਸਿੱਖ ਆਗੂਆਂ ਦੇ ਨਾਲ-ਨਾਲ 1984 ’ਚ ਭਾਰਤੀ ਹਵਾਈ ਜਹਾਜ਼ ਨੂੰ ਹਾਈਜੈਕ ਕਰਨ ਵਾਲੇ ਹਾਈਜੈਕਰ ਨੂੰ ਵੀ ਉਨ੍ਹਾਂ ਨਾਲ ਘੁੰਮਦੇ ਦੇਖਿਆ ਗਿਆ ਹੈ। ਇਹ ਵੀਡੀਓ ਪਾਕਿਸਤਾਨ ਦੇ ਗੁਰਦੁਆਰਾ ਪੰਜਾ ਸਾਹਿਬ ਦੀ ਦੱਸੀ ਜਾ ਰਹੀ ਹੈ। ਇਸ ਵੀਡੀਓ ’ਚ ਨਜ਼ਰ ਆ ਰਿਹਾ ਹਾਈਜੈਕਰ ਰਵਿੰਦਰ ਸਿੰਘ ਉਰਫ ਮਨਜੀਤ ਸਿੰਘ ਉਰਫ ਪਿੰਕਾ ਹੈ, ਜੋ ਭਾਰਤੀ ਜਹਾਜ਼ ਅਗਵਾਕਾਂਡ ਨਾਲ ਜੁੜਿਆ ਹੋਇਆ ਹੈ ਅਤੇ ਪਿੰਕਾ ਉਦੋਂ ਤੋਂ ਭਾਰਤ ’ਚ ਲੋੜੀਂਦਾ ਹੈ। ਦੱਸ ਦੇਈਏ ਕਿ ਐੱਸ. ਜੀ. ਪੀ. ਸੀ. ਅਧਿਕਾਰੀਆਂ ਵੱਲੋਂ ਉਪਰੋਕਤ ਵੀਡੀਓ ਟਵੀਟ ਕੀਤੀ ਗਈ ਸੀ, ਜਿਸ ਨੂੰ ਬਾਅਦ ’ਚ ਹਟਾ ਦਿੱਤਾ ਗਿਆ।

ਇਹ ਖ਼ਬਰ ਵੀ ਪੜ੍ਹੋ : ਸੁਕੇਸ਼ ਚੰਦਰਸ਼ੇਖਰ ਨੂੰ ਲੈ ਕੇ ਅਕਾਲੀ ਦਲ ਨੇ ਕੇਜਰੀਵਾਲ ’ਤੇ ਵਿੰਨ੍ਹੇ ਤਿੱਖੇ ਨਿਸ਼ਾਨੇ

ਜ਼ਿਕਰਯੋਗ ਹੈ ਕਿ ਰਵਿੰਦਰ ਸਿੰਘ ਪਿੰਕਾ ਉਨ੍ਹਾਂ ਹਾਈਜੈਕਰਾਂ ’ਚੋਂ ਇਕ ਹੈ, ਜਿਨ੍ਹਾਂ ਨੇ 5 ਜੁਲਾਈ 1984 ਨੂੰ ਸ਼੍ਰੀਨਗਰ ਤੋਂ ਦਿੱਲੀ ਜਾ ਰਹੇ ਜਹਾਜ਼ ਨੂੰ ਹਾਈਜੈਕ ਕਰ ਲਿਆ ਸੀ ਤੇ ਲਾਹੌਰ ਲੈ ਗਏ ਸਨ ਅਤੇ ਇਸ ’ਚ 254 ਯਾਤਰੀ ਸਵਾਰ ਸਨ। ਪਿੰਕਾ ਵੱਲੋਂ ਜਿਸ ਜਹਾਜ਼ ਨੂੰ ਹਾਈਜੈਕ ਕੀਤਾ ਗਿਆ, ਉਸ ’ਚ ਭਾਰਤ ਦੀ ਸਾਬਕਾ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਦੇ ਪਤੀ ਵੀ ਮੌਜੂਦ ਸਨ। ਦੂਜੇ ਪਾਸੇ ਪਿੰਕਾ ਦਾ ਕਹਿਣਾ ਹੈ ਕਿ 1984 ’ਚ ਸ੍ਰੀ ਦਰਬਾਰ ਸਾਹਿਬ ’ਚ ਹੋਏ ਸਾਕਾ ਨੀਲਾ ਤਾਰਾ ਦੇ ਹਮਲੇ ਕਾਰਨ ਉਸ ਨੇ ਇਸ ਘਟਨਾ ਨੂੰ ਅੰਜਾਮ ਦਿੱਤਾ ਸੀ। ਪਿੰਕਾ ਦਾ ਕਹਿਣਾ ਹੈ ਕਿ ਉਹ ਪਾਕਿਸਤਾਨ ’ਚ ਆਪਣੀ ਸਜ਼ਾ ਕੱਟ ਚੁੱਕਾ ਹੈ। ਦੂਜੇ ਪਾਸੇ ਪਿੰਕਾ ਨੇ ਮੰਨਿਆ ਹੈ ਕਿ ਉਸ ਨੇ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਨਾਲ ਮੁਲਾਕਾਤ ਕੀਤੀ ਸੀ, ਜਿਸ ਦੌਰਾਨ ਉਸ ਨੇ ਪਾਕਿਸਤਾਨ ਦੇ ਗੁਰਦੁਆਰਿਆਂ ਬਾਰੇ ਗੱਲਬਾਤ ਕੀਤੀ ਸੀ।

ਇਹ ਖ਼ਬਰ ਵੀ ਪੜ੍ਹੋ : ਖੇਤੀਬਾੜੀ ਵਿਭਾਗ ਨੇੇ ਪਰਾਲੀ ਸਾੜਨ ਵਾਲੇ 97 ਕਿਸਾਨਾਂ ਨੂੰ ਕੀਤਾ ਜੁਰਮਾਨਾ


Manoj

Content Editor

Related News