ਜਥੇਦਾਰ ਅਵਤਾਰ ਸਿੰਘ ਹਿੱਤ ਦੇ ਚਲਾਣੇ ’ਤੇ ਜਥੇਦਾਰ ਹਰਪ੍ਰੀਤ ਸਿੰਘ ਅਤੇ SGPC ਪ੍ਰਧਾਨ ਨੇ ਪ੍ਰਗਟਾਇਆ ਦੁਖ
Saturday, Sep 10, 2022 - 06:48 PM (IST)
ਅੰਮ੍ਰਿਤਸਰ (ਦੀਪਕ, ਅਨਜਾਣ) : ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਹਿੱਤ ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਹੈ। ਦਫ਼ਤਰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਬਿਆਨ ਜਾਰੀ ਕਰਦਿਆਂ ਸਿੰਘ ਸਾਹਿਬ ਦੇ ਨਿੱਜੀ ਸਹਾਇਕ ਜਸਪਾਲ ਸਿੰਘ ਨੇ ਸਿੰਘ ਸਾਹਿਬ ਵੱਲੋਂ ਦੁੱਖ ਦਾ ਇਜ਼ਹਾਰ ਕਰਦਿਆਂ ਕਿਹਾ ਕਿ ਜਥੇਦਾਰ ਹਿੱਤ ਗੁਰੂ ਘਰ ਦੇ ਅਨਿਨ ਸੇਵਕ, ਗੁਰਬਾਣੀ ਦੇ ਰਸੀਏ ਤੇ ਸੇਵਾ ਭਾਵਨਾ ਵਾਲੇ ਵਿਅਕਤੀ ਸਨ। ਉਹ ਇਸ ਤੋਂ ਪਹਿਲਾਂ ਵੀ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਖੇ ਸਨਮਾਨਯੋਗ ਅਹੁਦਿਆਂ ‘ਤੇ ਬਿਰਾਜਮਾਨ ਰਹਿ ਚੁੱਕੇ ਸਨ।
ਪੜ੍ਹੋ ਇਹ ਵੀ ਖ਼ਬਰ: ਪਤੀ ਨੇ ਰੰਗੇ ਹੱਥੀਂ ਫੜੀ ਆਸ਼ਕ ਨੂੰ ਮਿਲਣ ਗਈ ਪਤਨੀ, ਹੋਇਆ ਜ਼ਬਰਦਸਤ ਹੰਗਾਮਾ (ਵੀਡੀਓ)
ਉਨ੍ਹਾਂ ਦੇ ਅਕਾਲ ਚਲਾਣਾ ਕਰ ਜਾਣ ਨਾਲ ਪੰਥ ਨੂੰ ਨਾ ਪੂਰਿਆ ਜਾਣ ਵਾਲਾ ਘਾਟਾ ਪਿਆ ਹੈ ਪਰ ਅਕਾਲ ਪੁਰਖ ਦਾ ਭਾਣਾ ਅਟੱਲ ਹੈ ਤੇ ਮੌਤ ਅੱਗੇ ਕਿਸੇ ਦਾ ਜ਼ੋਰ ਨਹੀਂ ਚੱਲਦਾ। ਉਨ੍ਹਾਂ ਮੀਰੀ ਪੀਰੀ ਦੇ ਮਾਲਿਕ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਚਰਨਾਂ ‘ਚ ਜਥੇਦਾਰ ਹਿੱਤ ਦੀ ਵਿੱਛੜੀ ਰੂਹ ਨੂੰ ਨਿਵਾਸ ਬਖਸ਼ਣ ਤੇ ਪਿੱਛੇ ਪ੍ਰੀਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਦੀ ਅਰਦਾਸ ਕੀਤੀ।
ਪੜ੍ਹੋ ਇਹ ਵੀ ਖ਼ਬਰ: ਮਹਾਰਾਣੀ ਐਲਿਜ਼ਾਬੈਥ II ਨੇ 1997 'ਚ ਭਾਰਤ ਦੌਰੇ ਦੌਰਾਨ ਸ੍ਰੀ ਹਰਿਮੰਦਰ ਸਾਹਿਬ ਟੇਕਿਆ ਸੀ ਮੱਥਾ, ਵੇਖੋ ਵੀਡੀਓ
ਦੂਜੇ ਪਾਸੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਹਿੱਤ ਦੇ ਅਕਾਲ ਚਲਾਣੇ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਨੇ ਕਿਹਾ ਕਿ ਜਥੇਦਾਰ ਹਿੱਤ ਨੇ ਆਪਣੇ ਜੀਵਨ ਅੰਦਰ ਹਮੇਸ਼ਾ ਪੰਥਕ ਸੋਚ ਨੂੰ ਬੁਲੰਦ ਰੱਖਿਆ ਅਤੇ ਸਿੱਖੀ ਪ੍ਰਚਾਰ ਦੇ ਨਾਲ-ਨਾਲ ਕੌਮੀ ਮਸਲਿਆਂ ਲਈ ਪਹਿਲਕਦਮੀ ਕੀਤੀ। ਐਡਵੋਕੇਟ ਧਾਮੀ ਨੇ ਕਿਹਾ ਕਿ ਜਥੇਦਾਰ ਹਿੱਤ ਸਿੱਖ ਰਾਜਨੀਤੀ ਦੇ ਉੱਘੇ ਹਸਤਾਖਰ ਸਨ, ਜਿਨ੍ਹਾਂ ਵੱਲੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਤਖ਼ਤ ਸ੍ਰੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਵਜੋਂ ਨਿਭਾਈਆਂ ਸ਼ਾਨਦਾਰ ਸੇਵਾਵਾਂ ਹਮੇਸ਼ਾ ਯਾਦ ਰੱਖੀਆਂ ਜਾਣਗੀਆਂ।
ਪੜ੍ਹੋ ਇਹ ਵੀ ਖ਼ਬਰ: ਅੰਮ੍ਰਿਤਸਰ ਵਿਖੇ ਵਾਪਰੀ ਕਤਲ ਦੀ ਵਾਰਦਾਤ ਮੌਕੇ ਮੌਜੂਦ ਸੀ ਇਹ ਨੌਜਵਾਨ, ਰੋ-ਰੋ ਦੱਸੀ ਸਾਰੀ ਕਹਾਣੀ (ਵੀਡੀਓ)
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਜਥੇਦਾਰ ਹਿੱਤ ਦੀ ਘਾਟ ਪੰਥਕ ਸਫਾਂ ਅੰਦਰ ਹਮੇਸ਼ਾ ਰੜਕਦੀ ਰਹੇਗੀ। ਉਨ੍ਹਾਂ ਜਥੇਦਾਰ ਹਿੱਤ ਦੇ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਵਿਛੜੀ ਰੂਹ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ, ਜਨਰਲ ਸਕਤਰ ਜਥੇਦਾਰ ਕਰਨੈਲ ਸਿੰਘ ਪੰਜੋਲੀ, ਸ਼੍ਰੋਮਣੀ ਕਮੇਟੀ ਦੇ ਵੱਖ-ਵੱਖ ਮੈਂਬਰਾਂ ਤੇ ਅਧਿਕਾਰੀਆਂ ਨੇ ਅਵਤਾਰ ਸਿੰਘ ਹਿੱਤ ਦੇ ਅਕਾਲ ਚਲਾਣੇ ’ਤੇ ਗਹਿਰੇ ਅਫ਼ਸੋਸ ਦਾ ਪ੍ਰਗਟਾਵਾ ਕੀਤਾ ਹੈ।