ਜਥੇਦਾਰ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ, ਕਿਹਾ-ਹਰ ਸਿੱਖ ਆਪਣੇ ਕੋਲ ਰੱਖੇ ਲਾਇਸੈਂਸੀ ਹਥਿਆਰ

05/23/2022 1:20:53 PM

ਅੰਮ੍ਰਿਤਸਰ (ਗੁਰਿੰਦਰ ਸਾਗਰ) : ਮੀਰੀ-ਪੀਰੀ ਦੇ ਮਾਲਕ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਗੁਰਗੱਦੀ ਦਿਵਸ ਅੱਜ ਪੂਰੇ ਦੇਸ਼ ਵਿੱਚ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਇਸ ਮੌਕੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਸਵੇਰ ਤੋਂ ਹੀ ਸੰਗਤਾਂ ਨਤਮਸਤਕ ਹੋਣ ਲਈ ਪਹੁੰਚ ਰਹੀਆਂ ਹਨ ਅਤੇ ਪਵਿੱਤਰ ਸਰੋਵਰ ’ਚ ਇਸ਼ਨਾਨ ਕਰ ਸਰਬਤ ਦੇ ਭਲੇ ਦੀ ਅਰਦਾਸ ਕਰ ਰਹੀਆਂ ਹਨ। ਮੀਰੀ-ਪੀਰੀ ਦੇ ਮਾਲਕ ਸਾਹਿਬ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਕੌਮ ਦੇ ਨਾਮ ਸੰਦੇਸ਼ ਵੀ ਜਾਰੀ ਕੀਤਾ।

ਪੜ੍ਹੋ ਇਹ ਵੀ ਖ਼ਬਰ: ਭਿੱਖੀਵਿੰਡ ’ਚ ਸੁਨਿਆਰੇ ਨੂੰ ਅਗਵਾ ਕਰ ਬੇਰਹਿਮੀ ਨਾਲ ਕੀਤਾ ਕਤਲ, ਪਿੰਡ ਰੈਸ਼ੀਆਣਾ ਨੇੜਿਓ ਬਰਾਮਦ ਹੋਈ ਲਾਸ਼

ਦੱਸ ਦੇਈਏ ਕਿ ਗੁਰਗੱਦੀ ਦਿਵਸ ਦੇ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਿੱਖ ਕੌਮ ਨੂੰ ਸ਼ਸਤਰਧਾਰੀ ਹੋਣ ਦਾ ਉਪਦੇਸ਼ ਜਾਰੀ ਕੀਤਾ ਹੈ। ਪੰਜਾਬ ਦੇ ਮੌਜੂਦਾ ਹਾਲਾਤ ਨੂੰ ਦੇਖਦੇ ਹੋਏ ਹਰ ਸਿੱਖ ਨੂੰ ਅੱਜ ਦੇ ਸਮੇਂ ’ਚ ਲਾਇਸੈਂਸੀ ਹਥਿਆਰ ਰੱਖਣ ਦੀ ਜ਼ਰੂਰਤ ਹੈ। ਜਥੇਦਾਰ ਨੇ ਇਸ ਮੌਕੇ ਗੁਰੂ ਸਾਹਿਬ ਜੀ ਦੇ ਜੀਵਨ ਬਾਰੇ ਚਾਨਣਾ ਪਾਉਂਦੇ ਹੋਏ ਸੰਗਤਾਂ ਨੂੰ ਨਸ਼ਿਆਂ ਦਾ ਤਿਆਗ ਕਰਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਲੜ ਲੱਗਣ ਦਾ ਸੰਦੇਸ਼ ਵੀ ਦਿੱਤਾ।

ਪੜ੍ਹੋ ਇਹ ਵੀ ਖ਼ਬਰ: ਤਰਨਤਾਰਨ ਵਿਖੇ ਪ੍ਰੇਮੀ ਜੋੜੇ ਨੇ ਕੀਤੀ ਖ਼ੁਦਕੁਸ਼ੀ, ਨੌਜਵਾਨ ਦਾ ਡੇਢ ਮਹੀਨਾ ਪਹਿਲਾਂ ਹੋਇਆ ਸੀ ਵਿਆਹ

ਇਤਿਹਾਸ ਬਾਰੇ ਜਾਣਕਾਰੀ ਦਿੰਦੇ ਹੋਏ ਜਥੇਦਾਰ ਨੇ ਕਿਹਾ ਕਿ ਜਦੋਂ ਮੁਗਲ ਸ਼ਾਸਕ ਭਾਰਤ ’ਚ ਸੀ, ਉਸ ਵੇਲੇ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਨੇ ਸਿੱਖਾਂ ਨੂੰ ਸ਼ਸਤਰਧਾਰੀ ਹੋਣ ਦਾ ਉਪਦੇਸ਼ ਦਿੱਤਾ ਸੀ। ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ’ਚ ਵੀ ਸਾਨੂੰ ਗੱਤਕੇ ਦੇ ਨਾਲ ਕਲਾਬਾਜ਼ੀਆਂ ਸਿੱਖਣ ਦੀ ਜ਼ਰੂਰਤ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਿੱਖ ਕੌਮ ਨੂੰ ਅੱਜ ਦੇ ਦਿਨ ਦੀ ਮੁਬਾਰਕਬਾਦ ਦਿੱਤੀ।

ਪੜ੍ਹੋ ਇਹ ਵੀ ਖ਼ਬਰ: ਦੁਖਦ ਖ਼ਬਰ: ਪਿਤਾ ਤੇ ਤਾਏ ਦੀ ਮੌਤ ਦਾ ਸਦਮਾ ਨਾ ਸਹਾਰ ਸਕਿਆ 16 ਸਾਲਾ ਨੌਜਵਾਨ, ਇੰਝ ਲਾਇਆ ਮੌਤ ਨੂੰ ਗਲ

ਨੋਟ - ਇਸ ਖ਼ਬਰ ਦੇ ਸਬੰਧ ’ਚ ਤੁਸੀਂ ਕਹਿਣਾ ਚਾਹੁੰਦੇ ਹੋ, ਕੁਮੈਂਟ ਕਰਕੇ ਦਿਓ ਆਪਣਾ ਜਵਾਬ

 

 

 

 

 
 


rajwinder kaur

Content Editor

Related News