ਸੱਚਖੰਡ ਸ੍ਰੀ ਹਰਿਮੰਦਰ ਸਾਹਿਬ 'ਚ ਹੁਣ ਨਹੀਂ ਹੋਇਆ ਕਰੇਗਾ ਹਾਰਮੋਨੀਅਮ ਨਾਲ ਕੀਰਤਨ
Wednesday, May 25, 2022 - 02:52 PM (IST)
ਅੰਮ੍ਰਿਤਸਰ (ਬਿਊਰੋ) - ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਤਿੰਨ ਸਾਲਾਂ ਦੇ ਅੰਦਰ ਸ੍ਰੀ ਹਰਿਮੰਦਰ ਸਾਹਿਬ ਵਿੱਚੋਂ ਹਾਰਮੋਨੀਅਮ ਹਟਾਉਣ ਲਈ ਕਿਹਾ ਹੈ। ਇਹ ਫ਼ੈਸਲਾ ਇਸ ਲਈ ਲਿਆ ਗਿਆ ਹੈ ਤਾਂ ਜੋ ਰਵਾਇਤੀ ਸਾਜ਼ਾਂ ਨਾਲ ਕੀਰਤਨ ਜਾਂ ਗੁਰਬਾਣੀ ਦਾ ਗਾਇਨ ਕੀਤਾ ਜਾ ਸਕੇ। ਗੁਰਮਤਿ ਸੰਗੀਤ ਦੇ ਵਿਦਵਾਨਾਂ ਦੇ ਇੱਕ ਸਮੂਹ, ਇੱਕ ਸਿੱਖ ਪਰੰਪਰਾ ਜੋ ਭਾਰਤੀ ਸ਼ਾਸਤਰੀ ਸੰਗੀਤ ਨਾਲ ਮਿਲਦੀ ਜੁਲਦੀ ਹੈ, ਨੇ ਇਸ ਕਦਮ ਦਾ ਸਮਰਥਨ ਕਰਦੇ ਹੋਏ ਕਿਹਾ ਹੈ ਕਿ ਹਾਰਮੋਨੀਅਮ ਅੰਗਰੇਜ਼ਾਂ ਦੁਆਰਾ ਪੇਸ਼ ਕੀਤਾ ਗਿਆ ਸੀ।
ਪੜ੍ਹੋ ਇਹ ਵੀ ਖ਼ਬਰ: ਦਰੱਖ਼ਤ ਨਾਲ ਟਕਰਾਈ ਕਾਰ ਦੇ ਉੱਡੇ ਪਰਖੱਚੇ, 23 ਸਾਲਾ ਨੌਜਵਾਨ ਦੀ ਮੌਤ, 29 ਮਈ ਨੂੰ ਜਾਣਾ ਸੀ ਵਿਦੇਸ਼
ਦੱਸ ਦੇਈਏ ਕਿ ਸੱਚਖੱਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਰਾਗੀ ਜੱਥੇ ਹਰਮੋਨੀਅਮ ਰਾਹੀਂ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕਰਦੇ ਹਨ। ਹਰ ਰੋਜ਼ 15 ਰਾਗੀ ਜਥੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਕਰੀਬ 20 ਘੰਟੇ ਰਾਗਾਂ ਵਿੱਚ ਕੀਰਤਨ ਕਰਦੇ ਹਨ। ਐੱਸ.ਜੀ.ਪੀ.ਸੀ. ਅਧਿਕਾਰੀਆਂ ਅਨੁਸਾਰ ਇਨ੍ਹਾਂ ਰਾਗੀ ਜੱਥਿਆਂ ਵਿੱਚੋਂ ਸਿਰਫ਼ ਪੰਜ ਜਥਿਆਂ ਕੋਲ ਹੀ ਰਬਾਬ ਅਤੇ ਸਰੰਦਾ ਵਰਗੇ ਤਾਰਾਂ ਵਾਲੇ ਸਾਜ਼ ਹਨ ਅਤੇ ਇਨ੍ਹਾਂ ਕੋਲ ਹੀ ਹਰਮੋਨੀਅਮ ਤੋਂ ਬਿਨਾਂ ਪ੍ਰਦਰਸ਼ਨ ਕਰਨ ਦਾ ਤਜਰਬਾ ਅਤੇ ਹੁਨਰ ਹੈ।
ਪੜ੍ਹੋ ਇਹ ਵੀ ਖ਼ਬਰ: ਅੰਮ੍ਰਿਤਸਰ ’ਚ ਰੂਹ ਕੰਬਾਊ ਵਾਰਦਾਤ: ਬੀਮੇ ਦੇ ਪੈਸੇ ਲੈਣ ਦੀ ਖ਼ਾਤਰ ਪਤਨੀ ਨੇ ਬੇਰਹਿਮੀ ਨਾਲ ਕੀਤਾ ਪਤੀ ਦਾ ਕਤਲ
ਸ਼੍ਰੋਮਣੀ ਕਮੇਟੀ ਵੱਲੋਂ ਚਲਾਏ ਜਾ ਰਹੇ ਕਾਲਜਾਂ ਵਿੱਚ ਗੁਰਮਤਿ ਸੰਗੀਤ ਦੇ 20 ਤੋਂ ਵੱਧ ਵਿਭਾਗਾਂ ਵਿੱਚੋਂ ਬਹੁਤਿਆਂ ਨੇ ਹਾਲ ਹੀ ਵਿੱਚ ਤੰਤੀ ਸਾਜ਼ਾਂ ਦੀ ਸਿਖਲਾਈ ਸ਼ੁਰੂ ਕੀਤੀ ਹੈ। ਹੁਣ ਹਰਮੋਨੀਅਮ ਦੀ ਥਾਂ ਰਾਗੀ ਜੱਥੇ ਪੁਰਾਣੇ ਤਾਰਾਂ ਵਾਲੇ ਯੰਤਰਾਂ ਦੀ ਵਰਤੋਂ ਕਰਕੇ ਉਸ ਨਾਲ ਕੀਰਤਨ ਕਰਨਗੇ।
ਨੋਟ - ਇਸ ਖ਼ਬਰ ਦੇ ਸਬੰਧ ’ਚ ਤੁਸੀਂ ਕਹਿਣਾ ਚਾਹੁੰਦੇ ਹੋ, ਕੁਮੈਂਟ ਕਰਕੇ ਦਿਓ ਆਪਣਾ ਜਵਾਬ