ਅਹਿਮ ਖ਼ਬਰ: ਜਥੇਦਾਰ ਹਰਪ੍ਰੀਤ ਸਿੰਘ ਦੀ Z ਸੁਰੱਖਿਆ ’ਚ ਸਿੱਖ ਕਮਾਂਡੋ ਸ਼ਾਮਲ

Tuesday, Jun 07, 2022 - 12:09 PM (IST)

ਅੰਮ੍ਰਿਤਸਰ (ਸਰਬਜੀਤ) - ਤਖ਼ਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਕੇਂਦਰ ਸਰਕਾਰ ਵਲੋਂ Z ਸੁਰੱਖਿਆ ਦੇ ਦਿੱਤੀ ਗਈ ਹੈ। ਜਥੇਦਾਰ ਨੂੰ ਦਿੱਤੀ ਗਈ Z ਸੁਰੱਖਿਆ ’ਚ ਕੇਂਦਰ ਸਰਕਾਰ ਨੇ 6 ਕਮਾਂਡੋ ਦਿੱਤੇ ਹਨ, ਜਿਸ ’ਚ 4 ਸਿੱਖ ਕਮਾਂਡੋ ਅਤੇ 2 ਹਿੰਦੂ ਕਮਾਂਡੋ ਸ਼ਾਮਲ ਹਨ। ਜਥੇਦਾਰ ਨੂੰ ਕੇਂਦਰ ਸਰਕਾਰ ਨੇ ਇਸ ਕਰਕੇ ਸੁਰੱਖਿਆ ਦਿੱਤੀ ਹੈ, ਕਿਉਂਕਿ ਉਨ੍ਹਾਂ ਨੇ ਪੰਜਾਬ ਸਰਕਾਰ ਵਲੋਂ ਦਿੱਤੀ ਜਾਣ ਵਾਲੀ ਸੁਰੱਖਿਆ ਲੈਣ ਤੋਂ ਸਾਫ਼ ਇਨਕਾਰ ਕਰ ਦਿੱਤਾ ਸੀ।

ਪੜ੍ਹੋ ਇਹ ਵੀ ਖ਼ਬਰ: ‘ਆਪ’ ਵਿਧਾਇਕ ਦੀ ਬੇਕਾਬੂ ਹੋਈ ਤੇਜ਼ ਰਫ਼ਤਾਰ ਗੱਡੀ ਨੇ ਦੋ ਕਾਰਾਂ ਨੂੰ ਮਾਰੀ ਟੱਕਰ, ਉੱਡੇ ਪਰਖੱਚੇ (ਤਸਵੀਰਾਂ)

PunjabKesari

ਦੱਸ ਦੇਈਏ ਕਿ ਬੀਤੇ ਦਿਨੀਂ ਪੰਜਾਬ ਸਰਕਾਰ ਨੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਸੁਰੱਖਿਆ ਵਾਪਸ ਲੈ ਲਈ ਸੀ। ਸੁਰੱਖਿਆ ਵਾਪਸ ਲੈਣ ’ਤੇ ਜਥੇਦਾਰ ਨੇ ਵੀਡੀਓ ਜਾਰੀ ਕਰਦੇ ਹੋਏ ਮਾਨ ਸਰਕਾਰ ਨੂੰ ਕਿਹਾ ਸੀ ਕਿ ਉਨ੍ਹਾਂ ਨੂੰ ਪੰਜਾਬ ਸਰਕਾਰ ਦੀ ਸੁਰੱਖਿਆ ਦੀ ਲੋੜ ਨਹੀਂ ਹੈ। ਉਨ੍ਹਾਂ ਦੀ ਸੁਰੱਖਿਆ ਲਈ ਸ਼੍ਰੋਮਣੀ ਕਮੇਟੀ ਦੀ ਸਿੱਖ ਟਾਸਕ ਫੋਰਸ ਦੇ ਨੌਜਵਾਨ ਹੀ ਬਹੁਤ ਹਨ, ਜੋ ਹਰ ਸਮੇਂ ਉਨ੍ਹਾਂ ਦੇ ਨਾਲ ਰਹਿੰਦੇ ਹਨ। ਇਸ ਤੋਂ ਬਾਅਦ ਕੇਂਦਰ ਸਰਕਾਰ ਨੇ ਜਥੇਦਾਰ ਨੂੰ Z ਸੁਰੱਖਿਆ ਦੇਣ ਦਾ ਐਲਾਨ ਕਰ ਦਿੱਤਾ।

ਪੜ੍ਹੋ ਇਹ ਵੀ ਖ਼ਬਰ: ਤਰਨਤਾਰਨ ’ਚ ਵੱਡੀ ਵਾਰਦਾਤ: ਪ੍ਰੇਮੀ ਨਾਲ ਮਿਲ ਪਤਨੀ ਨੇ ਬੇਰਹਿਮੀ ਨਾਲ ਕੀਤਾ ਪਤੀ ਦਾ ਕਤਲ

PunjabKesari

ਦੱਸ ਦੇਈਏ ਕਿ ਬੀਤੇ ਦਿਨੀਂ ਮੁੱਖ ਮੰਤਰੀ ਅਤੇ ਜਥੇਦਾਰ ਦੀ ਬੰਦ ਕਮਰਾ ਬੈਠਕ ਹੋਈ ਸੀ। ਇਸ ਬੈਠਕ ’ਚ ਦੋਵਾਂ ’ਚ ਕੀ ਗੱਲਬਾਤ ਕੀਤੀ ਹੋਈ, ਇਸ ਬਾਰੇ ਅਜੇ ਤੱਕ ਕੁਝ ਪਤਾ ਨਹੀਂ ਲੱਗਾ। ਇਸ ਦੌਰਾਨ ਇਹ ਕਿਆਸਰਾਈਆਂ ਲਗਾਈਆਂ ਜਾ ਸਕਦੀਆਂ ਹਨ ਕਿ ਦੋਵਾਂ ਵਿਚਕਾਰ ਸੁਰੱਖਿਆਂ ਨੂੰ ਲੈ ਕੇ ਗੱਲਬਾਤ ਹੋਈ ਹੈ, ਜਿਸ ਤੋਂ ਬਾਅਦ ਜਥੇਦਾਰ ਨੇ ਸੁਰੱਖਿਆ ਲੈ ਲਈ। 

ਪੜ੍ਹੋ ਇਹ ਵੀ ਖ਼ਬਰ: ਕੁੜੀਆਂ ਤੋਂ ਐਕਟਿਵਾ ਖੋਹ ਰਹੇ ਸੀ ਲੁਟੇਰੇ, ਰੋਕਣ ’ਤੇ ਗੋਲੀ ਮਾਰ ਕੀਤਾ ਵਿਅਕਤੀ ਦਾ ਕਤਲ

PunjabKesari

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਅੱਜ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿੰਡ ਪਹੁੰਚੇ। ਜਥੇਦਾਰ ਅਤੇ ਲੌਂਗੋਵਾਲ ਨੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਅਤੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕੀਤਾ। ਕੁਝ ਸਮਾਂ ਰੁੱਕਣ ਤੋਂ ਬਾਅਦ ਜਥੇਦਾਰ ਸਾਹਿਬ ਪੱਤਰਕਾਰਾਂ ਨਾਲ ਗੱਲਬਾਤ ਕੀਤੇ ਬਿਨਾਂ ਉਥੋਂ ਚਲੇ ਗਏ। ਇਸ ਮੌਕੇ ਸਿੱਖ ਸਟੂਡੈਂਟ ਫੈਡਰੇਸ਼ਨ ਮਹਿਤਾ ਦੇ ਕੌਮੀ ਪ੍ਰਧਾਨ ਅਮਰਬੀਰ ਸਿੰਘ ਢੋਟ, ਭਗਵੰਤ ਸਿੰਘ ਸਿਆਲਕਾ ਮੈਂਬਰ ਸ਼੍ਰੋਮਣੀ ਕਮੇਟੀ, ਗਗਨਦੀਪ ਸਿੰਘ, ਸੁਰਿੰਦਰ ਸਿੰਘ ਰਾਗੀ, ਜਗਸੀਰ ਸਿੰਘ ਮਾਗੇਆਣਾ, ਜਗਪ੍ਰੀਤ ਮੱਨੀ, ਪ੍ਰੋਫ਼ੈਸਰ ਜਗਰੂਪ ਸਿੰਘ ਹਾਜ਼ਰ ਸਨ।

PunjabKesari

PunjabKesari

PunjabKesari


rajwinder kaur

Content Editor

Related News