ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸੁਖਦੇਵ ਸਿੰਘ ਢੀਂਡਸਾ ਦੇ ਦਿਹਾਂਤ ''ਤੇ ਪ੍ਰਗਟਾਇਆ ਦੁੱਖ
Wednesday, May 28, 2025 - 07:36 PM (IST)

ਅੰਮ੍ਰਿਤਸਰ- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸੁਖਦੇਵ ਸਿੰਘ ਢੀਂਡਸਾ ਦੇ ਅਕਾਲ ਚਲਾਣੇ ਉੱਤੇ ਉਨ੍ਹਾਂ ਦੇ ਪਰਿਵਾਰ ਦੇ ਨਾਲ ਦੁੱਖ ਪ੍ਰਗਟਾਇਆ ਹੈ।
ਉਨ੍ਹਾਂ ਕਿਹਾ ਕਿ ਸ. ਸੁਖਦੇਵ ਸਿੰਘ ਢੀਂਡਸਾ ਨੇ ਜ਼ਮੀਨੀ ਪੱਧਰ ਤੋਂ ਸ਼ੁਰੂ ਕਰਕੇ ਪੰਜਾਬ ਦੀ ਸਿਆਸਤ ਅੰਦਰ ਉੱਘੀ ਤੇ ਅਹਿਮ ਭੂਮਿਕਾ ਨਿਭਾਈ ਜਿਸ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ।
ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਢੀਂਡਸਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਕਰਤਾ ਪੁਰਖ ਦੇ ਸਨਮੁਖ ਅਰਦਾਸ ਕੀਤੀ ਕਿ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।
Related News
ਕਲਕੱਤਾ ਵਿਖੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਸਬੰਧੀ ਵਿਸ਼ਾਲ ਗੁਰਮਤਿ ਸਮਾਗਮ ’ਚ ਜਥੇ. ਗੜਗੱਜ ਨੇ ਕੀਤੀ ਸ਼ਮੂਲੀਅਤ
