ਜਥੇਦਾਰ ਕੁਲਦੀਪ ਸਿੰਘ ਗੜਗੱਜ ਦੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੁੜ ਹੋਈ ਦਸਤਾਰਬੰਦੀ, ਆਖੀਆਂ ਵੱਡੀਆਂ ਗੱਲਾਂ

Saturday, Oct 25, 2025 - 12:31 PM (IST)

ਜਥੇਦਾਰ ਕੁਲਦੀਪ ਸਿੰਘ ਗੜਗੱਜ ਦੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੁੜ ਹੋਈ ਦਸਤਾਰਬੰਦੀ, ਆਖੀਆਂ ਵੱਡੀਆਂ ਗੱਲਾਂ

ਸ੍ਰੀ ਅਨੰਦਪੁਰ ਸਾਹਿਬ (ਵੈੱਬ ਡੈਸਕ)-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦਾ ਦੂਜੀ ਵਾਰ ਸੇਵਾ ਸੰਭਾਲ ਸਮਾਗਮ ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਕੀਤਾ ਗਿਆ। ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅੱਜ ਦੂਜੀ ਵਾਰ ਦਸਤਾਰਬੰਦੀ ਕੀਤੀ ਗਈ ਹੈ। ਦਸਤਾਰਬੰਦੀ ਤੋਂ ਪਹਿਲਾਂ ਗਿਆਨੀ ਕੁਲਦੀਪ ਸਿੰਘ ਗੜਗੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ। 

ਇਹ ਵੀ ਪੜ੍ਹੋ: ਦਸਤਾਰਬੰਦੀ ਤੋਂ ਪਹਿਲਾਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ

PunjabKesari

ਇਸ ਮੌਕੇ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਪੰਥ ਵੱਡਾ ਹੈ ਤੇ ਵੱਡਾ ਹੀ ਰਹੇਗਾ ਮੈਂ ਇਕ ਵਾਰ ਨਹੀਂ ਸਗੋਂ ਹਜ਼ਾਰ ਵਾਰ ਪੰਥ ਦੇ ਸਾਹਮਣੇ ਝੁੱਕਦਾ ਹਾਂ। ਪੰਥ ਦੀ ਸੇਵਾ, ਪੰਥ ਦੀ ਚਾਕਰੀ ਕਰਨ ਦੀ ਕੋਸ਼ਿਸ਼ ਕੀਤੀ ਹੈ। ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸਮੂਚੇ ਪੰਥ ਦਾ ਇਕੱਠੇ ਹੋਣਾ ਇਹ ਦੱਸਦਾ ਹੈ ਕਿ ਏਕੁ ਪਿਤਾ ਏਕਸ ਕੇ ਹਮ ਬਾਰਿਕ ਤੂ ਮੇਰਾ ਗੁਰ ਹਾਈ ॥ ਮੈਂ ਦਿਲ ਦੀਆਂ ਗਹਿਰਾਈਆਂ ਤੋਂ ਜਿਹੜੇ ਸਾਡੇ ਦਲ ਪੰਥ ਹਨ, ਇਨ੍ਹਾਂ ਦਲ ਪੰਥਾਂ ਦਾ ਇਤਿਹਾਸ ਬੇਹੱਦ ਵੱਡਾ ਹੈ। ਮੈਂ ਅੱਜ ਸਮਝਦਾ ਹਾਂ ਕਿ ਅੱਜ ਜਦੋਂ ਸਮੂਚਾ ਪੰਥ ਨਿਰਮਲੇ ਮਹਾਪੁਰਸ਼, ਉਦਾਸੀ ਮਹਾਪੁਰਸ਼ ਅਸੀਂ ਸਾਰੇ ਇਕ ਥਾਂ 'ਤੇ ਇਕੱਠੇ ਹੋਏ ਹਾਂ, ਆਪਾਂ ਇਹ ਤੋਹਈਆ ਕਰਦੇ ਹਾਂ ਕਿ ਪੰਜਾਬ ਦੇ ਉੱਤੇ ਪੰਥ ਦੇ ਉੱਤੇ ਅੱਜ ਜਿਹੜੀਆਂ ਵੀ ਮੁਸ਼ਕਿਲਾਂ ਹਨ, ਅਸੀਂ ਆਪਣੇ ਦਲ ਪੰਥ ਦੇ ਸਹਿਯੋਗ ਨਾਲ ਠੱਲ੍ਹ ਪਾਈਆਂ ਜਾ ਸਕਦੀਆਂ ਹਨ। ਧਰਮ ਪਰਿਵਰਤਨ ਨੂੰ ਵੀ ਦਲ ਪੰਥ ਦੇ ਸਹਿਯੋਗ ਨਾਲ ਠੱਲ੍ਹ ਪਾਈ ਜਾ ਸਕਦੀ ਹੈ। ਮੈਂ ਸਾਡੇ ਤਖ਼ਤਾਂ ਦੇ ਆਏ ਜਥੇਦਾਰ ਗਿਆਨੀ ਰਘਬੀਰ ਸਿੰਘ ਜੀ ਮੁੱਖ ਗ੍ਰੰਥੀ ਸ੍ਰੀ ਦਰਬਾਰ ਸਾਹਿਬ ਸਮੇਤ ਸਾਰਿਆਂ ਦਾ ਦਿਲੋਂ, ਤਨੋ ਤੇ ਮਨੋ ਧੰਨਵਾਦ ਕਰਦਾ ਹਾਂ। ਆਪਾਂ ਸੇਵਾਦਾਰ ਹਾਂ ਅਤੇ ਹਮੇਸ਼ਾ ਸੇਵਾਦਾਰ ਹੀ ਰਹਾਂਗੇ। ਦੁਨੀਆ ਦੇ ਕਿਸੇ ਵੀ ਖਿੱਤੇ ਵਿਚ ਕਿਉਂ ਨਾ ਰਹੀਆਂ, ਅਸੀਂ ਵਾਸੀ ਅਨੰਦਪੁਰ ਸਾਹਿਬ ਦੇ ਹਾਂ।  ਉਨ੍ਹਾਂ ਕਿਹਾ ਕਿ ਕੌਮ ਇਕ ਹੈ ਅਤੇ ਇਕ ਹੀ ਰਹੇਗੀ। ਕੌਮ ਵਿਚ ਕੋਈ ਵਖਰੇਵਾਂ ਨਹੀਂ ਹੈ। ਮੈਂ ਗੁਰੂ ਗ੍ਰੰਥ ਸਾਹਿਬ ਦਾ ਧੰਨਵਾਦ ਕਰਦਾ ਹਾਂ, ਜਿੰਨੇ ਵੀ ਦਲ ਪੰਥ ਹਨ, ਉਨ੍ਹਾਂ ਸਾਰਿਆਂ ਦਾ ਧੰਨਵਾਦ ਕਰਦਾ ਹਾਂ।

PunjabKesari

ਇਹ ਵੀ ਪੜ੍ਹੋ: ਪੰਜਾਬ 'ਚ ਬੁੱਧਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ! ਬੰਦ ਰਹਿਣਗੇ ਸਕੂਲ-ਕਾਲਜ ਤੇ ਦਫ਼ਤਰ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਥਾਪੇ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਨਿਯੁਕਤੀ ਉਪਰੰਤ ਖ਼ਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਤੜਤਸਾਰ ਹੋਏ ਸੇਵਾ ਸੰਭਾਲ ਸਮਾਗਮ ਨਾਲ ਉਸ ਸਮੇਂ ਪੈਦਾ ਹੋਇਆ ਵਿਵਾਦ ਅਜੇ ਵੀ ਖ਼ਤਮ ਹੁੰਦਾ ਨਜ਼ਰ ਨਹੀਂ ਆ ਰਿਹਾ। ਜ਼ਿਕਰਯੋਗ ਹੈ ਕਿ ਨਿਹੰਗ ਸਿੰਘ ਜਥੇਬੰਦੀਆਂ ਅਤੇ ਸੰਤ ਸਮਾਜ ਵੱਲੋਂ ਵਿਰੋਧ ਕੀਤੇ ਜਾਣ ਦੇ ਡਰ ਤੋਂ ਬੀਤੇ ਮਾਰਚ ਮਹੀਨੇ ਹੋਲ- ਮਹੱਲਾ ਦੇ ਦਿਨਾਂ ਦੌਰਾਨ ਸ਼੍ਰੋਮਣੀ ਕਮੇਟੀ ਵੱਲੋਂ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਬੜੀ ਹੀ ਕਾਹਲੀ ’ਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਤੜਕਸਾਰ ਤਾਜਪੋਸ਼ੀ ਕੀਤੀ ਗਈ ਸੀ, ਜਿਸ ਨੂੰ ਸਿੱਖ ਪੰਥ ਦੀਆਂ ਸਮੂਹ ਨਿਹੰਗ ਜਥੇਬੰਦੀਆਂ, ਟਕਸਾਲਾਂ, ਸੰਪਰਾਇਵਾਂ, ਸਭਾ ਸੋਸਾਇਟੀਆਂ ਵੱਲੋਂ ਮਰਿਆਦਾ ਦੀ ਉਲੰਘਣਾ ਕਰਾਰ ਦੇ ਕੇ ਸਹਿਮਤੀ ਦੇਣ ਤੋਂ ਲਗਾਤਾਰ ਇਨਕਾਰ ਕਰਦਿਆਂ ਜਥੇਦਾਰ ਦਾ ਵਿਰੋਧ ਕੀਤਾ ਜਾ ਰਿਹਾ ਸੀ।

PunjabKesari

ਨਿਹੰਗ ਸਿੰਘ ਜਥੇਬੰਦੀਆਂ ਅਤੇ ਦਮਦਮੀ ਟਕਸਾਲ ਕਈ ਮਹੱਤਤਪੂਰਨ ਮੌਕਿਆਂ ਤੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਕੋਲੋ ਸਨਮਾਨ ਲੈਣਾ ਵੀ ਬੰਦ ਕੀਤਾ ਹੋਇਆ ਸੀ, ਜਿਸ ਕਰਕੇ ਸ਼੍ਰੋਮਣੀ ਕਮੇਟੀ ਨੂੰ ਅਜਿਹੇ ਪੈਦਾ ਹੋਏ ਹਾਲਾਤ ਕਰਕੇ ਨਮੋਸ਼ੀਜਨਕ ਸਥਿਤੀਆਂ ਦਾ ਸਾਹਮਣਾ ਕਰਨ ਲਈ ਮਜ਼ਬੂਰ ਹੋਣਾ ਪੈ ਰਿਹਾ ਸੀ ਪਰ ਇਨ੍ਹਾਂ ਹਲਾਤਾਂ ਨੂੰ ਮੋੜਾ ਦੇਣ ਲਈ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਲਗਾਤਾਰ ਯਤਨਸ਼ੀਲ ਸਨ। 

ਇਹ ਵੀ ਪੜ੍ਹੋ:  ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਭਾਜਪਾ ਦਾ ਸੀਨੀਅਰ ਆਗੂ 'ਆਪ' 'ਚ ਸ਼ਾਮਲ

ਮਿਲੀ ਜਾਣਕਾਰੀ ਮੁਤਾਬਕ ਐਡਵੋਕੇਟ ਧਾਮੀ ਨਿਹੰਗ ਸਿੰਘ ਜਥੇਬੰਦੀਆਂ, ਕਾਰ ਸੇਵਾ ਸੰਪਰਾਦਿ, ਸਭਾ ਸੋਸਾਇਟੀਆਂ ਦੇ ਨੁਮਾਇੰਦਿਆਂ ਨੂੰ ਪੰਥਕ ਹਲਾਤ ਦਾ ਵਾਸਤਾ ਅਤੇ ਸ਼ਹੀਦੀ ਸ਼ਤਾਬਦੀ ਸਮਾਗਮਾਂ ਦਾ ਹਵਾਲਾ ਦਿੰਦਿਆਂ ਸਿੰਘ ਸਾਹਿਬ ਦੀ ਨਿਯੁਕਤੀ ਨੂੰ ਪ੍ਰਵਾਨਗੀ ਦੇਣ ਲਈ ਰਾਜੀ ਕਰਨ ’ਚ ਸਫ਼ਲ ਹੋਏ ਹਨ। ਜਿਨ੍ਹਾਂ ਦੀ ਸਹਿਮਤੀ ਤੋਂ ਬਾਅਦ ਸ਼੍ਰੋਮਣੀ ਕਮੇਟੀ ਵੱਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਅੱਜ 25 ਅਕਤੂਬਰ ਨੂੰ ਸਿੰਘ ਸਾਹਿਬ ਦੀ ਤਾਜਪੋਸ਼ੀ ਲਈ ਸਮਾਗਮ ਰੱਖਿਆ ਗਿਆ ਅਤੇ ਅੱਜ ਮੁੜ ਕੁਲਦੀਪ ਸਿੰਘ ਗੜਗੱਜ ਦੀ ਦਸਤਾਰਬੰਦੀ ਕੀਤੀ ਗਈ। 

ਇਹ ਵੀ ਪੜ੍ਹੋ: ਪੰਜਾਬ 'ਚ ਸਸਪੈਂਡ SHO ਦੀਆਂ ਵਧੀਆਂ ਮੁਸ਼ਕਿਲਾਂ! ਹੁਣ ਕੀਤੀ ਗਈ ਇਹ ਵੱਡੀ ਕਾਰਵਾਈ, ਮਚੀ ਤੜਥੱਲੀ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

shivani attri

Content Editor

Related News