ਜਥੇਦਾਰ ਕੁਲਦੀਪ ਸਿੰਘ ਗੜਗੱਜ ਦੀ ਸਿੱਖ ਕੌਮ ਨੂੰ ਖ਼ਾਸ ਅਪੀਲ
Monday, Aug 17, 2026 - 03:42 PM (IST)
ਸੁਲਤਾਨਪੁਰ ਲੋਧੀ (ਗੁਰਪ੍ਰੀਤ)- ਚੱਲਦਾ ਵਹੀਰ ਗੁਰਮਤਿ ਪ੍ਰਚਾਰ ਲਹਿਰ ਤਹਿਤ ਸੁਲਤਾਨਪੁਰ ਲੋਧੀ ਦੇ ਇਤਿਹਾਸਿਕ ਗੁਰਦੁਆਰਾ ਸ੍ਰੀ ਗੁਰੂ ਕਾ ਬਾਗ ਸਾਹਿਬ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਸ਼ਮੂਲੀਅਤ ਕਰਕੇ ਗੁਰੂ ਘਰ ਦੀਆਂ ਖ਼ੁਸ਼ੀਆਂ ਪ੍ਰਾਪਤ ਕੀਤੀਆਂ। ਸਮਾਗਮ 'ਚ ਗਿਆਨੀ ਕੁਲਦੀਪ ਸਿੰਘ ਗੜਗੱਜ, ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕੀਤੀ ਗਈ। ਉਨ੍ਹਾਂ ਨੇ ਸੰਗਤਾਂ ਨੂੰ ਗੁਰਮਤਿ ਦੇ ਸਿਧਾਂਤਾਂ ’ਤੇ ਚੱਲਣ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਅਤੇ ਸਿੱਖੀ ਦੇ ਮੂਲ ਸਿਧਾਂਤਾਂ ਨਾਲ ਮਜ਼ਬੂਤੀ ਨਾਲ ਜੁੜਨ ਦਾ ਸੁਨੇਹਾ ਦਿੱਤਾ।
ਇਹ ਵੀ ਪੜ੍ਹੋ: ਕਹਿਰ ਓ ਰੱਬਾ! ਸੜਕ ਹਾਦਸੇ ਨੇ ਵਿਛਾਏ ਦੋ ਘਰਾਂ 'ਚ ਸੱਥਰ, ਜਿਗਰੀ ਦੋਸਤਾਂ ਦੀ ਇਕੱਠਿਆਂ ਗਈ ਜਾਨ

ਇਸ ਮੌਕੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਸਿੱਖ ਕੌਮ ਨੂੰ ਆਪਸੀ ਏਕਤਾ, ਸੰਜਮ ਅਤੇ ਗੁਰੂ ਸਾਹਿਬ ਦੀ ਬਾਣੀ ਅਨੁਸਾਰ ਜੀਵਨ ਬਤੀਤ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਗੁਰੂ ਘਰ ਸਿੱਖ ਸੰਗਤ ਲਈ ਸ਼ਰਧਾ, ਸ਼ਾਂਤੀ ਅਤੇ ਆਤਮਿਕਤਾ ਦੇ ਕੇਂਦਰ ਹਨ, ਇਸ ਲਈ ਇਨ੍ਹਾਂ ਪਵਿੱਤਰ ਅਸਥਾਨਾਂ ਦੀ ਮਰਿਆਦਾ ਅਤੇ ਪਵਿੱਤਰਤਾ ਨੂੰ ਹਰ ਹਾਲਤ ਵਿੱਚ ਕਾਇਮ ਰੱਖਣਾ ਚਾਹੀਦਾ ਹੈ।
ਉਨ੍ਹਾਂ ਨੇ ਸਾਬਕਾ ਉੱਪ ਮੁੱਖ ਮੰਤਰੀ ਪੰਜਾਬ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸੁਖਬੀਰ ਸਿੰਘ ਬਾਦਲ 'ਤੇ ਹੋਏ ਹਮਲੇ ਦੀ ਵੀ ਸਖ਼ਤ ਨਿੰਦਾ ਕੀਤੀ। ਉਨ੍ਹਾਂ ਸਪੱਸ਼ਟ ਕਿਹਾ ਕਿ ਗੁਰੂ ਘਰਾਂ ਦੀ ਪਵਿੱਤਰ ਧਰਤੀ 'ਤੇ ਕਿਸੇ ਵੀ ਤਰ੍ਹਾਂ ਦੀ ਹਿੰਸਕ ਜਾਂ ਅਣਸੁਖਾਵੀਂ ਘਟਨਾ ਨਹੀਂ ਵਾਪਰਨੀ ਚਾਹੀਦੀ। ਗੁਰੂ ਘਰ ਸਾਨੂੰ ਸ਼ਾਂਤੀ, ਸੇਵਾ, ਨਿਮਰਤਾ ਅਤੇ ਭਾਈਚਾਰੇ ਦਾ ਸੰਦੇਸ਼ ਦਿੰਦੇ ਹਨ, ਇਸ ਲਈ ਇਥੇ ਅਜਿਹਾ ਵਰਤਾਰਾ ਸਿੱਖੀ ਦੀਆਂ ਕਦਰਾਂ-ਕੀਮਤਾਂ ਦੇ ਅਨੁਕੂਲ ਨਹੀਂ ਹੈ। ਸਮਾਗਮ ਦੌਰਾਨ ਸੰਗਤਾਂ ਵੱਲੋਂ ਗੁਰਬਾਣੀ ਕੀਰਤਨ ਅਤੇ ਗੁਰਮਤਿ ਵਿਚਾਰਾਂ ਦਾ ਸਰਵਣ ਕੀਤਾ ਗਿਆ। ਇਤਿਹਾਸਿਕ ਗੁਰਦੁਆਰਾ ਸ੍ਰੀ ਗੁਰੂ ਕਾ ਬਾਗ ਸਾਹਿਬ ਵਿਖੇ ਹੋਏ ਇਸ ਸਮਾਗਮ ਨੇ ਸੰਗਤਾਂ 'ਚ ਗੁਰਮਤਿ ਨਾਲ ਜੁੜਨ ਅਤੇ ਸਿੱਖੀ ਦੇ ਮੂਲ ਸਿਧਾਂਤਾਂ ਨੂੰ ਜੀਵਨ 'ਚ ਅਪਣਾਉਣ ਲਈ ਨਵੀਂ ਪ੍ਰੇਰਣਾ ਪੈਦਾ ਕੀਤੀ।
ਇਹ ਵੀ ਪੜ੍ਹੋ: ਪੰਜਾਬ: ਸਕਾਰਪੀਓ 'ਚ ਆਏ ਹਮਲਾਵਰਾਂ ਨੇ ਨੌਜਵਾਨ ਨੂੰ ਮਾਰੀਆਂ ਗੋਲ਼ੀਆਂ! ਦਹਿਲਿਆ ਇਹ ਇਲਾਕਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
