ਪਾਕਿਸਤਾਨ ਦੇ ਗੁਰਦੁਆਰਿਆਂ ਦੇ ਦਰਸ਼ਨ ਕਰਕੇ ਵਾਪਸ ਪੁੱਜੇ ਜਥੇਦਾਰ ਕੁਲਦੀਪ ਸਿੰਘ ਗੜਗੱਜ

Sunday, Nov 09, 2025 - 05:57 PM (IST)

ਪਾਕਿਸਤਾਨ ਦੇ ਗੁਰਦੁਆਰਿਆਂ ਦੇ ਦਰਸ਼ਨ ਕਰਕੇ ਵਾਪਸ ਪੁੱਜੇ ਜਥੇਦਾਰ ਕੁਲਦੀਪ ਸਿੰਘ ਗੜਗੱਜ

ਅੰਮ੍ਰਿਤਸਰ- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਿੱਖ ਜਥਾ ਪਾਕਿਸਤਾਨ ਦੇ ਗੁਰਦੁਆਰਿਆਂ ਦੇ ਦਰਸ਼ਨ ਲਈ ਗਿਆ ਸੀ, ਜਿਸ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੀ ਸ਼ਾਮਲ ਸਨ। ਅੱਜ ਉਹ ਅਟਾਰੀ-ਵਾਹਘਾ ਬਾਰਡਰ ਰਾਹੀਂ ਭਾਰਤ ਵਾਪਸ ਪਹੁੰਚੇ।

ਇਹ ਵੀ ਪੜ੍ਹੋ-ਪੰਜਾਬ ਦੇ ਸਾਬਕਾ DGP ਦੇ ਪੁੱਤਰ ਦੀ ਕਾਰ ਨਾਲ ਵਾਪਰਿਆ ਵੱਡਾ ਹਾਦਸਾ

ਗਿਆਨੀ ਜਥੇਦਾਰ ਗੜਗੱਜ ਨੇ ਦੱਸਿਆ ਕਿ ਗੁਰੂ ਨਾਨਕ ਦੇਵ ਜੀ ਦੀ ਕਿਰਪਾ ਨਾਲ ਜੱਥੇ ਨੇ ਪਾਕਿਸਤਾਨ ਦੇ ਗੁਰਦੁਆਰਿਆਂ ਵਿੱਚ ਸ਼ਾਂਤੀਪੂਰਨ ਢੰਗ ਨਾਲ ਦਰਸ਼ਨ ਕੀਤੇ। ਉਨ੍ਹਾਂ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੀਤੇ ਗਏ ਪ੍ਰਬੰਧਾਂ ਦੀ ਸਰਾਹਨਾ ਕਰਦਿਆਂ ਲਹਿੰਦੇ ਪੰਜਾਬ ਦੀ ਸਰਕਾਰ ਅਤੇ ਕਮੇਟੀ ਦੇ ਪ੍ਰਧਾਨ ਮੇਤ ਸਿੰਘ ਅਰੋੜਾ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਨਨਕਾਣਾ ਸਾਹਿਬ, ਕਰਤਾਰਪੁਰ ਸਾਹਿਬ ਸਮੇਤ ਹੋਰ ਗੁਰਦੁਆਰਿਆਂ ਵਿੱਚ ਸੁਰੱਖਿਆ, ਮੈਡੀਕਲ ਤੇ ਪ੍ਰੋਟੋਕਾਲ ਦੇ ਪ੍ਰਬੰਧ ਬੇਹੱਦ ਚੰਗੇ ਸਨ।

ਇਹ ਵੀ ਪੜ੍ਹੋ- ਤਰਨਤਾਰਨ 'ਚ ਮੰਗਲਵਾਰ ਨੂੰ ਛੁੱਟੀ ਦਾ ਐਲਾਨ, ਸਰਕਾਰੀ, ਗੈਰ-ਸਰਕਾਰੀ ਦਫਤਰ ਰਹਿਣਗੇ ਬੰਦ

ਜਥੇਦਾਰ ਗੜਗੱਜ ਨੇ ਕਿਹਾ ਕਿ ਕਰਤਾਰਪੁਰ ਕੋਰੀਡੋਰ ਸਿਰਫ਼ ਇੱਕ ਰਾਹ ਨਹੀਂ, ਸਗੋਂ ਇਹ ਸ਼ਰਧਾ ਅਤੇ ਭਰੋਸੇ ਦਾ ਪ੍ਰਤੀਕ ਹੈ, ਜੋ ਦੋਵੇਂ ਦੇਸ਼ਾਂ ਵਿਚਕਾਰ ਆਧਿਆਤਮਿਕ ਤੇ ਮਨੁੱਖੀ ਰਿਸ਼ਤਿਆਂ ਨੂੰ ਮਜ਼ਬੂਤ ਕਰ ਸਕਦਾ ਹੈ। ਉਨ੍ਹਾਂ ਉਮੀਦ ਜਤਾਈ ਕਿ ਕੇਂਦਰ ਸਰਕਾਰ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਦਿਆਂ ਜਲਦ ਹੀ ਕਰਤਾਰਪੁਰ ਕੋਰੀਡੋਰ ਨੂੰ ਮੁੜ ਖੋਲ੍ਹਣ ਦਾ ਫ਼ੈਸਲਾ ਲਵੇਗੀ।

ਇਹ ਵੀ ਪੜ੍ਹੋ- ਵਾਰਸ ਪੰਜਾਬ ਜਥੇਬੰਦੀ ਦੇ ਇਲੈਕਸ਼ਨ ਇੰਚਾਰਜ ਦੀ ਗੱਡੀ 'ਤੇ ਹਮਲੇ ਦਾ ਸੱਚ ਆਇਆ ਸਾਹਮਣੇ ! DCP ਦਾ ਵੱਡਾ ਖੁਲਾਸਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News