ਅੱਜ ਭੱਖੀ ਰਹੇਗੀ ਪੰਥਕ ਸਿਆਸਤ, 2 ਅਹਿਮ ਮੁਲਾਕਾਤਾਂ ਕਰਨਗੇ ਜਥੇਦਾਰ
Wednesday, Jan 08, 2025 - 10:33 AM (IST)
ਅੰਮ੍ਰਿਤਸਰ/ਬਠਿੰਡਾ (ਵੈੱਬ ਡੈਸਕ): ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਅੱਜ ਗਿਆਨੀ ਹਰਪ੍ਰੀਤ ਸਿੰਘ ਦੇ ਨਾਲ ਮੁਲਾਕਾਤ ਕੀਤੀ ਜਾਵੇਗੀ। ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਵੱਲੋਂ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਮੁਲਾਕਾਤ ਕਰਨਗੇ। ਇਹ ਦੋਵੇਂ ਮੁਲਾਕਾਤਾਂ ਪੰਥਕ ਸਿਆਸਤ ਲਈ ਬੇਹੱਦ ਅਹਿਮ ਮੰਨੀਆ ਜਾ ਰਹੀਆਂ ਹਨ।
ਇਹ ਖ਼ਬਰ ਵੀ ਪੜ੍ਹੋ - ਵੱਡਾ ਹਾਦਸਾ: ਸੀਪਲੇਨ ਹੋ ਗਿਆ ਕ੍ਰੈਸ਼, ਅੱਧੀਆਂ ਸਵਾਰੀਆਂ ਦੀ ਗਈ ਜਾਨ
ਜਾਣਕਾਰੀ ਮੁਤਾਬਕ ਅੱਜ ਸ਼੍ਰੋਮਣੀ ਅਕਾਲੀ ਦਲ ਦਾ ਵਫ਼ਦ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨਾਲ ਮੁਲਾਕਾਤ ਕਰੇਗਾ। ਇਸ ਤੋਂ ਬਾਅਦ ਦੁਪਹਿਰ ਵੇਲੇ ਗਿਆਨੀ ਰਘਬੀਰ ਸਿੰਘ ਵੱਲੋਂ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ ਕੀਤੀ ਜਾਵੇਗੀ। ਇਹ ਮੁਲਾਕਾਤ ਸ਼ਾਮ ਨੂੰ 4 ਵਜੇ ਦੇ ਕਰੀਬ ਤਲਵੰਡੀ ਸਾਬੋ ਵਿਖੇ ਹੋਵੇਗੀ। ਦੱਸ ਦਈਏ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗਿਆਨੀ ਹਰਪ੍ਰੀਤ ਸਿੰਘ 'ਤੇ ਲੱਗੇ ਦੋਸ਼ਾਂ ਦੀ ਜਾਂਚ ਲਈ ਕਮੇਟੀ ਬਣਾਈ ਗਈ ਹੈ ਤੇ ਉਸ ਨੂੰ 1 ਮਹੀਨੇ ਅੰਦਰ ਰਿਪੋਰਟ ਦੇਣ ਲਈ ਆਖ਼ਿਆ ਗਿਆ ਹੈ। ਇਸ ਦੌਰਾਨ ਗਿਆਨੀ ਹਰਪ੍ਰੀਤ ਸਿੰਘ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਦੇ ਅਹੁਦੇ ਤੋਂ ਹਟਾਇਆ ਗਿਆ ਹੈ। ਗਿਆਨੀ ਹਰਪ੍ਰੀਤ ਸਿੰਘ ਪਹਿਲਾਂ ਹੀ ਜਥੇਦਾਰ ਵਾਲੀ ਰਿਹਾਇਸ਼ ਖਾਲੀ ਕਰ ਕੇ ਆਪਣੀ ਨਿੱਜੀ ਰਿਹਾਇਸ਼ ਵਿਚ ਸ਼ਿਫਟ ਹੋ ਚੁੱਕੇ ਹਨ ਤੇ ਅੱਜ ਜਥੇਦਾਰ ਸਾਹਿਬ ਵੱਲੋਂ ਉਨ੍ਹਾਂ ਦੇ ਤਲਵੰਡੀ ਸਾਬੋ ਵਿਖੇ ਸਥਿਤ ਨਿੱਜੀ ਰਿਹਾਇਸ਼ ਵਿਖੇ ਮੁਲਾਕਾਤ ਕੀਤੀ ਜਾਵੇਗੀ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਸਰਦੀ ਦੀਆਂ ਛੁੱਟੀਆਂ ਤੇ ਸਕੂਲਾਂ ਦੇ ਸਮੇਂ ਨਾਲ ਜੁੜੀ ਅਪਡੇਟ
ਇੱਥੇ ਦੱਸ ਦਈਏ ਕਿ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਲਗਾਤਾਰ ਵਿਰਸਾ ਸਿੰਘ ਵਲਟੋਹਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ 'ਤੇ ਦੋਸ਼ ਲਗਾਏ ਜਾ ਰਹੇ ਹਨ। ਇਸ ਖਿੱਚੋਤਾਣ ਵਿਚਾਲੇ ਹੀ ਉਕਤ ਜਾਂਚ ਕਮੇਟੀ ਦਾ ਗਠਨ ਕੀਤਾ ਗਿਆ ਹੈ। ਇਸ ਫ਼ੈਸਲੇ 'ਤੇ ਵੀ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਸਵਾਲ ਚੁੱਕੇ ਗਏ ਹਨ। ਉੱਥੇ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੀ ਸ਼੍ਰੋਮਣੀ ਅਕਾਲੀ ਦਲ ਵੱਲੋਂ ਗਿਆਨੀ ਹਰਪ੍ਰੀਤ ਸਿੰਘ 'ਤੇ ਲੱਗੇ ਦੋਸ਼ਾਂ ਦੀ ਜਾਂਚ ਲਈ ਕਮੇਟੀ ਬਣਾਏ ਜਾਣ ਦੇ ਫ਼ੈਸਲੇ 'ਤੇ ਇਤਰਾਜ਼ ਪ੍ਰਗਟ ਕਰ ਚੁੱਕੇ ਹਨ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8