ਕ੍ਰਿਕਟਰ ਅਰਸ਼ਦੀਪ ਸਿੰਘ ਦੇ ਹੱਕ ’ਚ ਨਿੱਤਰੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ, ਦਿੱਤਾ ਵੱਡਾ ਬਿਆਨ

Tuesday, Sep 06, 2022 - 06:26 PM (IST)

ਕ੍ਰਿਕਟਰ ਅਰਸ਼ਦੀਪ ਸਿੰਘ ਦੇ ਹੱਕ ’ਚ ਨਿੱਤਰੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ, ਦਿੱਤਾ ਵੱਡਾ ਬਿਆਨ

ਅੰਮ੍ਰਿਤਸਰ : ਭਾਰਤੀ ਤੇਜ਼ ਗੇਂਦਬਾਜ਼ ਅਰਸ਼ਦੀਪ ਸਿੰਘ ਨੂੰ ਪਾਕਿਸਤਾਨ ਖ਼ਿਲਾਫ਼ ਐਤਵਾਰ ਨੂੰ ਦੁਬਈ ਵਿਚ ਖੇਡੇ ਗਏ ਏਸ਼ੀਆ ਕ੍ਰਿਕਟ ਕੱਪ ਟੂਰਨਾਮੈਂਟ ਦੇ ਸੁਪਰ-4 ਮੁਕਾਬਲੇ ਵਿਚ ਬੱਲੇਬਾਜ਼ ਆਸਿਫ਼ ਅਲੀ ਦਾ ਕੈਚ ਛੱਡਣ ਕਾਰਨ ਸੋਸ਼ਲ ਮੀਡੀਆ ’ਤੇ ਨਿਸ਼ਾਨਾ ਬਣਾਉਣ ਵਾਲਿਆਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਰੜੇ ਹੱਥੀਂ ਲਿਆ ਹੈ। ਜਥੇਦਾਰ ਨੇ ਭਾਰਤ ਸਰਕਾਰ ਨੂੰ ਅਰਸ਼ਦੀਪ ਖ਼ਿਲਾਫ ਟਿੱਪਣੀਆਂ ਕਰਨ ਵਾਲਿਆਂ ’ਤੇ ਸਖ਼ਤੀ ਨਾਲ ਨੱਥ ਪਾਉਣ ਲਈ ਆਖਿਆ ਹੈ। ਇਕ ਵੀਡੀਓ ਸੰਦੇਸ਼ ਜਾਰੀ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਕਿਹਾ ਹੈ  ਕਿ ਮਾੜੀ ਮਾਨਸਿਕਤਾ ਵਾਲੇ ਲੋਕਾਂ ’ਤੇ ਕਾਰਵਾਈ ਹੋਣੀ ਚਾਹੀਦੀ ਹੈ। ਮਾੜੀ ਸੋਚ ਰੱਖਣ ਵਾਲੇ ਲੋਕਾਂ ਨੇ ਹਮੇਸ਼ਾ ਕੌਮ ਅਤੇ ਦੇਸ਼ ਦਾ ਨੁਕਸਾਨ ਕੀਤਾ ਹੈ, ਲਿਹਾਜ਼ਾ ਅਜਿਹੇ ਲੋਕਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੇ ਜਾਣ ਦੀ ਲੋੜ ਹੈ। 

ਇਹ ਵੀ ਪੜ੍ਹੋ : ਅਧਿਆਪਕ ਦਿਵਸ ਮੌਕੇ ਪੰਜਾਬ ਸਰਕਾਰ ਦਾ ਅਧਿਆਪਕਾਂ ਨੂੰ ਸ਼ਾਨਦਾਰ ਤੋਹਫਾ, ਮੁੱਖ ਮੰਤਰੀ ਨੇ ਕੀਤੇ ਤਿੰਨ ਵੱਡੇ ਐਲਾਨ

ਕ੍ਰਿਕਟਰ ਅਰਸ਼ਦੀਪ ਸਿੰਘ ਦੀ ਹੌਂਸਲਾ ਅਫਜ਼ਾਈ ਕਰਦਿਆਂ ਜਥੇਦਾਰ ਨੇ ਕਿਹਾ ਕਿ ਸਿੱਖ ਕੌਮ ਉਨ੍ਹਾਂ ਦੇ ਨਾਲ ਖੜ੍ਹੀ ਹੈ। ਜਥੇਦਾਰ ਨੇ ਕਿਹਾ ਕਿ ਸਿੱਖ ਕਦੇ ਹਾਰ ਮੰਨਣ ਵਾਲਿਆਂ ਵਿਚੋਂ ਨਹੀਂ ਹੈ। ਉਨ੍ਹਾਂ ਅਰਸ਼ਦੀਪ ਨੂੰ ਮਨ ਲਗਾ ਕੇ ਖੇਡਣ ਲਈ ਕਿਹਾ। ਜਥੇਦਾਰ ਨੇ ਕਿਹਾ ਕਿ ਅਕਾਲ ਪੁਰਖ ’ਤੇ ਭਰੋਸਾ ਰੱਖੋ ਅਤੇ ਪੂਰੀ ਤਨਖੇਹੀ ਨਾਲ ਖੇਡੋ ਵਾਹਿਗੁਰੂ ਫਤਿਹ ਜ਼ਰੂਰ ਬਖਸ਼ੇਗਾ। 

ਇਹ ਵੀ ਪੜ੍ਹੋ : ਬਹੁ-ਚਰਚਿਤ ਲਵਪ੍ਰੀਤ ਖ਼ੁਦਕੁਸ਼ੀ ਮਾਮਲਾ, ਕੈਨੇਡਾ ਦੀ ਬੇਅੰਤ ਕੌਰ ਦੇ ਪਰਿਵਾਰ ’ਤੇ 20 ਮਹੀਨਿਆਂ ਬਾਅਦ ਵੱਡੀ ਕਾਰਵਾਈ

ਕੈਚ ਛੱਡਣ ਤੋਂ ਬਾਅਦ ਕੁੱਝ ਲੋਕਾਂ ਨੇ ਅਰਸ਼ਦੀਪ ਨੂੰ ਕੀਤਾ ਸੀ ਟਰੋਲ

ਦੱਸਣਯੋਗ ਹੈ ਕਿ ਅਰਸ਼ਦੀਪ ਸਿੰਘ ਨੂੰ ਪਾਕਿਸਤਾਨ ਖ਼ਿਲਾਫ਼ ਐਤਵਾਰ ਨੂੰ ਦੁਬਈ ਵਿੱਚ ਖੇਡੇ ਗਏ ਏਸ਼ੀਆ ਕ੍ਰਿਕਟ ਕੱਪ ਟੂਰਨਾਮੈਂਟ ਦੇ ਸੁਪਰ-4 ਮੁਕਾਬਲੇ ਵਿੱਚ ਬੱਲੇਬਾਜ਼ ਆਸਿਫ਼ ਅਲੀ ਦਾ ਕੈਚ ਛੱਡਣ ਕਾਰਨ ਸੋਸ਼ਲ ਮੀਡੀਆ ’ਤੇ ਨਿਸ਼ਾਨਾ ਬਣਾਇਆ ਗਿਆ। ਸੋਸ਼ਲ ਮੀਡੀਆ ’ਤੇ ਕੁੱਝ ਲੋਕਾਂ ਵੱਲੋਂ ਟਵਿੱਟਰ ’ਤੇ ਅਰਸ਼ਦੀਪ ਸਿੰਘ ਨੂੰ ‘ਖਾਲਿਸਤਾਨੀ’ ਕਿਹਾ ਗਿਆ ਅਤੇ ਕੈਚ ਛੱਡੇ ਜਾਣ ਮਗਰੋਂ ਉਸ ਦੇ ਵਿਕੀਪੀਡੀਆ ਪੇਜ ’ਤੇ ਵੀ ‘ਵੱਖਵਾਦੀ ਖਾਲਿਸਤਾਨੀ ਲਹਿਰ’ ਨਾਲ ਸਬੰਧਿਤ ਲਿਖ ਦਿੱਤਾ ਗਿਆ। ਜਿਸ ਤੋਂ ਬਾਅਦ ਪੰਜਾਬ ਸਰਕਾਰ ਅਤੇ ਵਿਰੋਧੀ ਧਿਰਾਂ ਮੋਹਾਲੀ ਵਾਸੀ ਕ੍ਰਿਕਟਰ ਅਰਸ਼ਦੀਪ ਦੇ ਹੱਕ ਵਿਚ ਨਿੱਤਰ ਆਈਆਂ। ਸੂਬੇ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕ੍ਰਿਕਟਰ ਦੇ ਸਮਰਥਨ ਵਿਚ ਆਵਾਜ਼ ਬੁਲੰਦ ਕੀਤੀ। ਮੀਤ ਹੇਅਰ ਨੇ ਅਰਸ਼ਦੀਪ ਦੀ ਮਾਂ ਨਾਲ ਵੀ ਫੋਨ ’ਤੇ ਗੱਲਬਾਤ ਕੀਤੀ ਅਤੇ ਭਰੋਸਾ ਦਿਵਾਇਆ ਕਿ ਪੰਜਾਬ ਅਤੇ ਪੂਰਾ ਦੇਸ਼ ਉਸ ਦੇ ਨਾਲ ਹੈ। ‘ਆਪ’ ਸੰਸਦ ਮੈਂਬਰ ਰਾਘਵ ਚੱਢਾ, ਹਰਭਜਨ ਸਿੰਘ, ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਕਾਂਗਰਸ ਦੇ ਸੂਬਾਈ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਤੇ ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਵੀ 23 ਸਾਲ ਦੇ ਤੇਜ਼ ਗੇਂਦਬਾਜ਼ ਦੀ ਪਿੱਠ ’ਤੇ ਆ ਗਏ ਸਨ। 

ਇਹ ਵੀ ਪੜ੍ਹੋ : ਪੰਜਾਬ ਕੈਬਨਿਟ ਦਾ ਵੱਡਾ ਫ਼ੈਸਲਾ, 8,736 ਅਧਿਆਪਕ ਹੋਣਗੇ ਰੈਗੂਲਰ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


author

Gurminder Singh

Content Editor

Related News