ਬੇਅਦਬੀ ਦੀ ਘਟਨਾ ‘ਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੇ ਕੀਤਾ ਗਹਿਰੇ ਦੁੱਖ ਦਾ ਪ੍ਰਗਟਾਵਾ

Saturday, May 04, 2024 - 10:46 PM (IST)

ਬੇਅਦਬੀ ਦੀ ਘਟਨਾ ‘ਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੇ ਕੀਤਾ ਗਹਿਰੇ ਦੁੱਖ ਦਾ ਪ੍ਰਗਟਾਵਾ

ਅੰਮ੍ਰਿਤਸਰ (ਸਰਬਜੀਤ) - ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਅੱਜ ਫਿਰੋਜ਼ਪੁਰ ਜ਼ਿਲ੍ਹੇ ਦੇ ਪਿੰਡ ਬੰਡਾਲਾ ਦੇ ਗੁਰਦੁਆਰਾ ਬਾਬਾ ਬੀਰ ਸਿੰਘ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਘਟਨਾ ‘ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਬੇਅਦਬੀ ਦੇ ਦੋਸ਼ੀ ਦੀ ਹੋਈ ਮੌਤ ਨੂੰ ‘ਕਾਨੂੰਨ ਦੁਆਰਾ ਦੋਸ਼ੀਆਂ ਨੂੰ ਸਜ਼ਾਵਾਂ ਦੇਣ ‘ਚ ਅਸਫਲਤਾ’ ਦਾ ਪ੍ਰਤੀਕਰਮ ਕਰਾਰ ਦਿੱਤਾ ਹੈ। ਇਸ ਦੇ ਨਾਲ ਹੀ ਸਿੰਘ ਸਾਹਿਬ ਨੇ ਸਿੱਖ ਸੰਗਤ ਨੂੰ ਬੇਅਦਬੀ ਦੇ ਦੋਸ਼ੀ ਦੇ ਪਰਿਵਾਰ ਦਾ ਸਮਾਜਿਕ ਅਤੇ ਧਾਰਮਿਕ ਬਾਈਕਾਟ ਕਰਨ ਅਤੇ ਦੋਸ਼ੀ ਦੀਆਂ ਅੰਤਿਮ ਰਸਮਾਂ ਕਿਸੇ ਵੀ ਗੁਰਦੁਆਰਾ ਸਾਹਿਬ ਵਿਚ ਨਾ ਹੋਣ ਦੇਣ ਸਬੰਧੀ ਵੀ ਆਦੇਸ਼ ਦਿੱਤਾ ਹੈ।

ਇਹ ਵੀ ਪੜ੍ਹੋ- ਪਤਨੀ ਨਾਲ ਗੈਰ-ਕੁਦਰਤੀ ਸੈਕਸ ਬਲਾਤਕਾਰ ਨਹੀਂ, ਇਸ ਮਾਮਲੇ 'ਤੇ ਹਾਈ ਕੋਰਟ ਨੇ ਸੁਣਾਇਆ ਅਹਿਮ ਫੈਸਲਾ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਆਖਿਆ ਕਿ ਪਿਛਲੇ ਲੰਬੇ ਸਮੇਂ ਤੋਂ ਗਿਣੀ-ਮਿਥੀ ਸਾਜ਼ਿਸ਼ ਤਹਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦਾ ਕਾਨੂੰਨ ਨਾ ਤਾਂ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਵਿਚ ਸਫਲ ਸਾਬਤ ਹੋ ਰਿਹਾ ਅਤੇ ਨਾ ਹੀ ਦੋਸ਼ੀਆਂ ਨੂੰ ਸਜ਼ਾਵਾਂ ਦੇਣ ਵਿਚ ਕਾਮਯਾਬ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਅੱਜ ਫਿਰੋਜ਼ਪੁਰ ਜ਼ਿਲ੍ਹੇ ਦੇ ਬੰਡਾਲਾ ਪਿੰਡ ਦੇ ਗੁਰਦੁਆਰਾ ਬਾਬਾ ਬੀਰ ਸਿੰਘ ਵਿਖੇ ਬੇਅਦਬੀ ਦੀ ਘਟਨਾ ਇਸੇ ਕੜੀ ਵਿਚ ਸਿੱਖਾਂ ਦੇ ਹਿਰਦੇ ਵਲੂੰਧਰਨ ਵਾਲੀ ਅਤਿ-ਮੰਦਭਾਗੀ ਘਟਨਾ ਹੈ। ਉਨ੍ਹਾਂ ਕਿਹਾ ਕਿ ਸਿੱਖਾਂ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਤੋਂ ਉੱਪਰ ਕੁਝ ਵੀ ਨਹੀਂ ਹੈ ਅਤੇ ਬੇਅਦਬੀ ਦੀਆਂ ਘਟਨਾਵਾਂ ਸਿੱਖਾਂ ਦੀ ਆਤਮਾ ਅਤੇ ਮਾਨਸਿਕਤਾ ਨੂੰ ਬੁਰੀ ਤਰ੍ਹਾਂ ਜ਼ਖ਼ਮੀ ਕਰਦੀਆਂ ਹਨ। 

ਇਹ ਵੀ ਪੜ੍ਹੋ- ਬਲਾਤਕਾਰ ਤੇ ਅਗਵਾ ਮਾਮਲਾ: ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਐਚਡੀ ਦੇਵਗੌੜਾ ਦੇ ਪੁੱਤਰ ਨੂੰ SIT ਨੇ ਕੀਤਾ ਗ੍ਰਿਫ਼ਤਾਰ

ਸਿੰਘ ਸਾਹਿਬ ਨੇ ਆਖਿਆ ਕਿ ਜਦੋਂ ਕਾਨੂੰਨ ਦਾ ਰਾਜ ਆਪਣਾ ਫਰਜ਼ ਨਿਭਾਉਣ ਵਿਚ ਬੁਰੀ ਤਰ੍ਹਾਂ ਅਸਫਲ ਸਿੱਧ ਹੋ ਜਾਵੇ ਤਾਂ ਫਿਰ ਲੋਕਾਂ ਨੂੰ ਆਪਣੇ ਤਰੀਕੇ ਨਾਲ ਨਿਆਂ ਲੈਣ ਲਈ ਮਜਬੂਰ ਹੋਣਾ ਪੈਂਦਾ ਹੈ। ਉਨ੍ਹਾਂ ਨੇ ਸਰਕਾਰ ਨੂੰ ਇਹ ਵੀ ਚਿਤਾਵਨੀ ਦਿੱਤੀ ਕਿ ਬੇਅਦਬੀ ਦੇ ਦੋਸ਼ੀ ਦੀ ਹੋਈ ਮੌਤ ਨੂੰ ਲੈ ਕੇ ਸੰਗਤ ਜਾਂ ਕਿਸੇ ਵੀ ਸਿੱਖ ਨੂੰ ਤੰਗ-ਪ੍ਰੇਸ਼ਾਨ ਕਰਨ ਦੀ ਬਜਾਇ ਜਲਦ ਤੋਂ ਜਲਦ ਇਹ ਸੱਚਾਈ ਸੰਗਤ ਦੇ ਸਾਹਮਣੇ ਲਿਆਂਦੀ ਜਾਵੇ ਕਿ ਉਕਤ ਬੇਅਦਬੀ ਦੇ ਦੋਸ਼ੀ ਨੂੰ ਕਿਸ ਨੇ ਅਤੇ ਕਿਸ ਸਾਜ਼ਿਸ਼ ਤਹਿਤ ਭੇਜਿਆ ਸੀ। 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇       

https://whatsapp.com/channel/0029Va94hsaHAdNVur4L170e


author

Inder Prajapati

Content Editor

Related News