ਗਿਆਨੀ ਹਰਪ੍ਰੀਤ ਸਿੰਘ ਨੂੰ ਹਟਾਉਣ ਬਾਰੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦਾ ਵੱਡਾ ਬਿਆਨ

Friday, Feb 14, 2025 - 10:11 AM (IST)

ਗਿਆਨੀ ਹਰਪ੍ਰੀਤ ਸਿੰਘ ਨੂੰ ਹਟਾਉਣ ਬਾਰੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦਾ ਵੱਡਾ ਬਿਆਨ

ਅੰਮ੍ਰਿਤਸਰ (ਸਰਬਜੀਤ): ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਗਿਆਨੀ ਹਰਪ੍ਰੀਤ ਸਿੰਘ ਦੇ ਹੱਕ ਵਿਚ ਨਿਤਰਦੇ ਹੋਏ ਫੇਸਬੁੱਕ 'ਤੇ ਇਕ ਪੋਸਟ ਸਾਂਝੀ ਕੀਤੀ ਹੈ। ਇਸ ਵਿਚ ਸਿੰਘ ਸਾਹਿਬ ਨੇ ਲਿਖਿਆ ਹੈ ਕਿ ਪਿਛਲੇ ਦਿਨਾਂ ਤੋਂ ਜਿਸ ਤਰ੍ਹਾਂ ਦੇ ਘਟਨਾਕ੍ਰਮ ਵਾਪਰ ਰਹੇ ਹਨ, ਮੈਂ ਉਨ੍ਹਾਂ ਨੂੰ ਸਾਰੇ ਪੱਖਾਂ ਤੋਂ ਬੜੀ ਗੰਭੀਰਤਾ ਨਾਲ ਵਾਚ ਰਿਹਾ ਹਾਂ। ਇਨ੍ਹਾਂ ਹਾਲਾਤਾਂ ਤੋਂ ਮੇਰਾ ਮਨ ਬੇਹੱਦ ਦੁਖੀ ਹੋਇਆ ਹੈ।

ਇਹ ਖ਼ਬਰ ਵੀ ਪੜ੍ਹੋ - ਰੱਦ ਹੋਣਗੇ ਵੀਜ਼ੇ! ਕੈਨੇਡਾ ਵੱਲੋਂ ਜਾਰੀ ਕੀਤਾ ਗਿਆ ਨਵਾਂ ਨੋਟਿਸ

ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਪੋਸਟ ਵਿਚ ਇਹ ਵੀ ਲਿਖਿਆ ਹੈ ਕਿ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੂੰ ਅਹੁਦੇ ਤੋਂ ਹਟਾਉਣ ਲਈ ਵਰਤੇ ਗਏ ਕਾਰਨ ਅਤੇ ਤਰੀਕਾ ਬਿਲਕੁਲ ਵੀ ਸਹੀ ਨਹੀਂ ਹੈ। 2 ਦਸੰਬਰ 2024 ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪੰਥਕ ਭਾਵਨਾਵਾਂ ਅਤੇ ਪਰੰਪਰਾਵਾਂ ਦੀ ਰੌਸ਼ਨੀ ਵਿਚ ਹੋਏ ਫ਼ੈਸਲਿਆਂ ਤੋਂ ਬਾਅਦ ਹੀ ਇਸ ਤਰ੍ਹਾਂ ਜਾਪ ਰਿਹਾ ਸੀ ਕਿ ਸਿੰਘ ਸਾਹਿਬਾਨ ਖ਼ਿਲਾਫ਼ ਗਿਣੇ ਮਿਥੇ ਤਰੀਕੇ ਦੇ ਨਾਲ ਮਾਹੌਲ ਬਣਾਇਆ ਜਾ ਰਿਹਾ ਹੈ। ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਖ਼ਿਲਾਫ਼ 18 ਸਾਲ ਪੁਰਾਣੇ ਪਰਿਵਾਰਕ ਮਸਲੇ ਨੂੰ ਗਲਤ ਰੰਗਤ ਦੇ ਕੇ ਮੀਡੀਆ ਟਰਾਇਲ ਚਲਾਇਆ ਗਿਆ। ਇਸ ਸਬੰਧ ਵਿਚ ਬਤੌਰ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਮੈਂ  ਸ਼੍ਰੋਮਣੀ ਕਮੇਟੀ ਵੱਲੋਂ ਜਾਂਚ ਕਮੇਟੀ ਬਿਠਾਉਣ ਵੇਲੇ ਵੀ ਆਖਿਆ ਸੀ ਕਿ ਇਹ ਠੀਕ ਨਹੀਂ ਹੈ। ਜੇਕਰ ਕਿਸੇ ਵੀ ਤਖ਼ਤ ਸਾਹਿਬ ਦੇ ਕਿਸੇ ਜਥੇਦਾਰ ਸਾਹਿਬ ਵਿਰੁੱਧ ਕਿਸੇ ਤਰ੍ਹਾਂ ਦੇ ਦੋਸ਼ਾਂ ਦੀ ਪੜਤਾਲ ਕਰਨ ਦੀ ਲੋੜ ਹੋਵੇ ਤਾਂ ਇਹ ਕੇਵਲ ਸ੍ਰੀ ਅਕਾਲ ਤਖ਼ਤ ਸਾਹਿਬ ਹੀ ਕਰਵਾ ਸਕਦਾ ਹੈ। 

ਇਹ ਖ਼ਬਰ ਵੀ ਪੜ੍ਹੋ - ਅਮਰੀਕਾ ਤੋਂ ਭਾਰਤੀਆਂ ਦੀ Deportation ਨਾਲ ਜੁੜੀ ਵੱਡੀ ਖ਼ਬਰ, PM ਮੋਦੀ ਨੇ ਟਰੰਪ ਨਾਲ ਖੜ੍ਹ ਆਖ਼'ਤੀ ਵੱਡੀ ਗੱਲ

ਉਨ੍ਹਾਂ ਕਿਹਾ ਕਿ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੂੰ ਫਿਰ ਵੀ ਅਹੁਦੇ ਤੋਂ ਸੇਵਾਮੁਕਤ ਕਰਨਾ ਮੰਦਭਾਗਾ ਹੈ। ਇਸ ਤਰ੍ਹਾਂ ਜਥੇਦਾਰ ਸਾਹਿਬਾਨ ਨੂੰ ਜਲੀਲ ਕਰਕੇ ਸੇਵਾਮੁਕਤ ਕਰਨਾ ਬੇਹੱਦ ਮੰਦਭਾਗਾ ਵਰਤਾਰਾ ਹੈ। ਇਕ ਵਾਰ ਫਿਰ ਆਪਣੀ ਆਤਮਾ ਤੋਂ ਇਹ ਕਹਿਣਾ ਚਾਹੁੰਦਾ ਹਾਂ ਕਿ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੂੰ ਸੇਵਾਮੁਕਤ ਕਰਨਾ ਬੇਹੱਦ ਨਿੰਦਣਯੋਗ ਅਤੇ ਮੰਦਭਾਗਾ ਵਰਤਾਰਾ ਹੈ, ਜੋ ਕਿ ਤਖ਼ਤ ਸਾਹਿਬਾਨ ਦੀ ਅਜ਼ਾਦ ਹੋਂਦ ਹਸਤੀ ਨੂੰ ਵੀ ਨੁਕਸਾਨ ਪਹੁੰਚਾਉਣ ਵਾਲਾ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News