''ਪੰਜਾਬ 95'' ਫ਼ਿਲਮ ''ਤੇ 120 ਕੱਟ ਲਗਾਉਣ ਨੂੰ ਲੈ ਕੇ ਜਥੇਦਾਰ ਰਘਬੀਰ ਸਿੰਘ ਦਾ ਵੱਡਾ ਬਿਆਨ

Friday, Sep 27, 2024 - 07:07 PM (IST)

''ਪੰਜਾਬ 95'' ਫ਼ਿਲਮ ''ਤੇ 120 ਕੱਟ ਲਗਾਉਣ ਨੂੰ ਲੈ ਕੇ ਜਥੇਦਾਰ ਰਘਬੀਰ ਸਿੰਘ ਦਾ ਵੱਡਾ ਬਿਆਨ

ਅੰਮ੍ਰਿਤਸਰ (ਵੈੱਬ ਡੈਸਕ)- ਭਾਈ ਜਸੰਵਤ ਸਿੰਘ ਖਾਲੜਾ 'ਤੇ ਬਣਾਈ ਗਈ ਬਾਓਪਿਕ ਦਲਜੀਤ ਦੌਸਾਂਝ ਦੀ 'ਪੰਜਾਬ 95 ਫ਼ਿਲਮ' 'ਤੇ ਸੈਂਸਰ ਬੋਰਡ ਵੱਲੋਂ 120 ਸੀਨਜ਼ 'ਤੇ ਕੱਟ ਲਗਾਏ ਗਏ ਹਨ। ਉਥੇ ਹੀ ਸੈਂਸਰ ਬੋਰਡ ਵੱਲੋਂ 'ਪੰਜਾਬ 95' ਫ਼ਿਲਮ 'ਤੇ 120ਕੱਟ ਲਗਾਉਣ ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਇਤਰਾਜ਼ ਜਤਾਇਆ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਵਿਚ ਸਿੱਖਾਂ ਨਾਲ ਬੇਇਨਸਾਫ਼ੀ ਹੋ ਰਹੀ ਹੈ। ਉਨ੍ਹਾਂ ਕੰਗਨਾ ਰਣੌਤ ਦੀ ਫ਼ਿਲਮ 'ਐਮਰਜੈਂਸੀ' ਦਾ ਜ਼ਿਕਰ ਕਰਦਿਆਂ ਕਿਹਾ ਕਿ ਕੰਗਨਾ ਰੌਣਤ ਦੀ ਫ਼ਿਲਮ 'ਤੇ ਇੰਨੇ ਕੱਟ ਨਹੀਂ ਲਗਾਏ ਸਨ, ਜਿੰਨੇ 'ਪੰਜਾਬ 95' ਫ਼ਿਲਮ 'ਤੇ ਲਗਾਏ ਗਏ ਹਨ। 
ਰਘਬੀਰ ਸਿੰਘ ਨੇ ਕਿਹਾ ਕਿ ਜਸੰਵਤ ਸਿੰਘ ਖਾਲੜਾ ਨੇ ਸਿੱਖ ਕੌਮ ਲਈ ਬਹੁਤ ਵੱਡਾ ਕੰਮ ਕੀਤਾ ਹੈ। ਭਾਈ ਜਸਵੰਤ ਸਿੰਘ ਖਾਲੜਾ ਇਕ ਸੱਚਾਈ ਹਨ। ਜਸਵੰਤ ਸਿੰਘ ਖਾਲੜਾ ਉਹ ਸ਼ਖਸੀਅਤ ਸਨ, ਜਿਨ੍ਹਾਂ ਨੇ ਕਾਲੇ ਦੌਰ ਸਮੇਂ 25 ਹਜ਼ਾਰ ਲਾਸ਼ਾਂ ਨੂੰ ਲੱਭ ਕੇ ਉਨ੍ਹਾਂ ਦੇ ਵਾਰਸਾਂ ਹਵਾਲੇ ਕੀਤੀਆਂ ਸਨ ਅਤੇ ਉਨ੍ਹਾਂ ਦੀ ਪਛਾਣ ਜ਼ਾਹਰ ਕੀਤੀ ਸੀ।  

ਜ਼ਿਕਰਯੋਗ ਹੈ ਕਿ ਦਿਲਜੀਤ ਦੋਸਾਂਝ ਦੀ ਆਉਣ ਵਾਲੀ ਫ਼ਿਲਮ 'ਪੰਜਾਬ 95' ਲੰਬੇ ਸਮੇਂ ਤੋਂ ਵਿਵਾਦਾਂ 'ਚ ਘਿਰੀ ਹੋਈ ਹੈ। ਫ਼ਿਲਮ 'ਚ ਦਿਲਜੀਤ ਮਨੁੱਖੀ ਅਧਿਕਾਰ ਕਾਰਕੁਨ ਜਸਵੰਤ ਸਿੰਘ ਖਾਲੜਾ ਦਾ ਕਿਰਦਾਰ ਨਿਭਾਉਣ ਜਾ ਰਹੇ ਹਨ, ਜਿਸ ਨੇ 1984-1994 ਦੌਰਾਨ ਪੰਜਾਬ ਵਿਦਰੋਹ ਦੌਰਾਨ ਸਿੱਖ ਨੌਜਵਾਨਾਂ ਦੇ ਲਾਪਤਾ ਹੋਣ ਅਤੇ ਕਤਲ ਦੀ ਜਾਂਚ ਕੀਤੀ ਸੀ। ਸੰਵੇਦਨਸ਼ੀਲ ਮੁੱਦਿਆਂ ਦੇ ਕਾਰਨ ਸੈਂਸਰ ਬੋਰਡ ਨੇ ਫਿਲਮ ਵਿੱਚ 85 ਕੱਟਾਂ ਦੀ ਮੰਗ ਕੀਤੀ ਸੀ, ਹਾਲਾਂਕਿ ਹੁਣ ਰਿਵਾਈਜ਼ਡ ਕਮੇਟੀ ਨੇ 85 ਨਹੀਂ, ਸਗੋਂ 120 ਕੱਟਾਂ ਦਾ ਹੁਕਮ ਦਿੱਤਾ ਹੈ। ਕਮੇਟੀ ਨੂੰ ਫਿਲਮ ਦੇ ਟਾਈਟਲ ਨੂੰ ਲੈ ਕੇ ਵੀ ਸਮੱਸਿਆ ਹੈ, ਜਿਸ 'ਚ ਬਦਲਾਅ ਦੀ ਮੰਗ ਕੀਤੀ ਗਈ ਹੈ।

ਇਹ ਵੀ ਪੜ੍ਹੋ-ਭਿਆਨਕ ਹਾਦਸੇ ਨੇ ਉਜਾੜ ਦਿੱਤਾ ਪਰਿਵਾਰ, 23 ਸਾਲਾ ਨੌਜਵਾਨ ਨੂੰ ਮਿਲੀ ਦਰਦਨਾਕ ਮੌਤ

ਸੈਂਸਰ ਬੋਰਡ ਦੀ ਨਵੀਂ ਕਮੇਟੀ ਨੇ ਫਿਲਮ ਨਿਰਮਾਤਾਵਾਂ ਨੂੰ ਫਿਲਮ ਦੇ ਉਨ੍ਹਾਂ ਸਾਰੇ ਦ੍ਰਿਸ਼ਾਂ 'ਚ ਬਦਲਾਅ ਕਰਨ ਦੇ ਹੁਕਮ ਦਿੱਤੇ ਹਨ, ਜਿੱਥੇ ਪੰਜਾਬ ਅਤੇ ਇਸ ਦੇ ਜ਼ਿਲ੍ਹਾ ਤਰਨਤਾਰਨ ਦਾ ਜ਼ਿਕਰ ਕੀਤਾ ਗਿਆ ਹੈ। ਫਿਲਮ ਵਿੱਚ ਵਿਖਾਏ ਗਏ ਕੈਨੇਡਾ ਅਤੇ ਯੂ. ਕੇ. ਦੇ ਹਵਾਲੇ ਹਟਾਉਣ ਦੀ ਵੀ ਮੰਗ ਕੀਤੀ ਗਈ ਹੈ।
ਫ਼ਿਲਮ ਦਾ ਟਾਈਟਲ 'ਪੰਜਾਬ 95' ਰੱਖਿਆ ਗਿਆ ਹੈ। ਜਸਵੰਤ ਸਿੰਘ ਖਾਲੜਾ ਸਾਲ 1995 ਵਿੱਚ ਲਾਪਤਾ ਹੋ ਗਏ ਸਨ, ਇਸ ਲਈ ਸੈਂਸਰ ਬੋਰਡ ਕਮੇਟੀ ਨੇ ਸਿਰਲੇਖ ਬਦਲਣ ਦੀ ਮੰਗ ਕੀਤੀ ਸੀ। ਇਸ ਨਾਲ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚ ਸਕਦੀ ਹੈ। ਕਮੇਟੀ ਮੰਗ ਕਰਦੀ ਹੈ ਕਿ ਫ਼ਿਲਮ ਦੇ ਮੁੱਖ ਕਿਰਦਾਰ ਜਸਵੰਤ ਸਿੰਘ ਖਾਲੜਾ ਦਾ ਨਾਂ ਵੀ ਬਦਲਿਆ ਜਾਵੇ। ਫਿਲਮ ਵਿੱਚੋਂ ਗੁਰਬਾਣੀ ਦੇ ਦ੍ਰਿਸ਼ ਵੀ ਹਟਾਉਣ ਲਈ ਕਿਹਾ।

ਇਹ ਵੀ ਪੜ੍ਹੋ- ਉੱਜੜ ਰਹੀਆਂ ਮਾਵਾਂ ਦੀਆਂ ਕੁੱਖਾਂ, ਨਸ਼ੇ ਦੀ ਦਲਦਲ 'ਚ ਡੁੱਬਦੀ ਜਾ ਰਹੀ ਪੰਜਾਬ ਦੀ ਜਵਾਨੀ

ਖ਼ਬਰਾਂ ਮੁਤਾਬਕ ਫ਼ਿਲਮ ਨਿਰਮਾਤਾਵਾਂ ਨੇ ਸੈਂਸਰ ਬੋਰਡ ਵੱਲੋਂ ਕਹੇ ਗਏ ਬਦਲਾਅ 'ਤੇ ਇਤਰਾਜ਼ ਜਤਾਇਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਜਸਵੰਤ ਸਿੰਘ ਖਾਲੜਾ ਪੰਜਾਬ ਦੇ ਸਤਿਕਾਰਤ ਵਿਅਕਤੀ ਸਨ, ਜਿਨ੍ਹਾਂ ’ਤੇ ਇਹ ਫ਼ਿਲਮ ਬਣੀ ਹੈ। ਅਜਿਹੇ 'ਚ ਉਨ੍ਹਾਂ ਦਾ ਨਾਂ ਫ਼ਿਲਮ ਤੋਂ ਹਟਾਉਣਾ ਗਲਤ ਹੋਵੇਗਾ। ਤੁਹਾਨੂੰ ਦੱਸ ਦੇਈਏ ਕਿ ਫ਼ਿਲਮ 'ਪੰਜਾਬ 95' ਵਿਚ ਦਿਲਜੀਤ ਦੋਸਾਂਝ ਮੁੱਖ ਭੂਮਿਕਾ ਵਿਚ ਹਨ। ਫ਼ਿਲਮ ਰੋਨੀ ਸਕਰੂਵਾਲਾ ਦੁਆਰਾ ਨਿਰਮਤ ਹੈ ਅਤੇ ਹਨੀ ਤ੍ਰੇਹਨ ਦੁਆਰਾ ਡਾਇਰੈਕਟ ਕੀਤੀ ਗਈ ਹੈ।

ਇਹ ਵੀ ਪੜ੍ਹੋ- ਸਕੂਲ ਦੇ ਵਿਦਿਆਰਥੀਆਂ ਲਈ ਅਹਿਮ ਖ਼ਬਰ, ਪੰਜਾਬ ਸਰਕਾਰ ਨੇ ਚੁੱਕਿਆ ਵੱਡਾ ਕਦਮ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ

 


author

shivani attri

Content Editor

Related News