ਹੜ੍ਹ ਪੀੜਤਾਂ ਦੀ ਮਦਦ ਲਈ ਮੈਦਾਨ ''ਚ ਨਿਤਰੇ ਜਥੇਦਾਰ ਰਘੁਬੀਰ ਸਿੰਘ
Monday, Aug 19, 2019 - 07:35 PM (IST)

ਰੂਪਨਗਰ (ਚੋਵੇਸ਼ ਲਟਾਵਾ)— ਭਾਖੜਾ ਡੈਮ ਤੋਂ ਛੱਡੇ ਗਏ ਪਾਣੀ ਅਤੇ ਹਿਮਾਚਲ 'ਚ ਹੋ ਰਹੀ ਭਾਰੀ ਬਾਰਿਸ਼ ਕਾਰਨ ਬਣੇ ਹੜ੍ਹ ਵਰਗੇ ਹਾਲਾਤ ਨੂੰ ਦੇਖਦੇ ਹੋਏ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਰੇ ਕਰਮਚਾਰੀ ਮੁਸ਼ਕਿਲ ਦੀ ਕੜੀ 'ਚ ਸੰਗਤ ਦੀ ਸੇਵਾ ਕਰਨ 'ਚ ਜੁਟੇ ਹੋਏ ਹਨ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘੁਬੀਰ ਸਿੰਘ ਨੇ ਕੀਤਾ। ਉਨ੍ਹਾਂ ਕਿਹਾ ਕਿ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੀ ਸਾਰੀ ਟੀਮ ਇਲਾਕੇ 'ਚ ਜਿੱਥੇ ਵੀ ਕਿਤੇ ਮਦਦ ਦੀ ਲੋੜ ਹੈ, ਉਥੇ ਪਹੁੰਚ ਰਹੀ ਹੈ ਅਤੇ ਸੰਗਤ ਦੇ ਸਗਿਯੋਗ ਨਾਲ ਸੰਗਤ ਦੀ ਸੇਵਾ ਕਰ ਰਹੀ ਹੈ।
ਉਨ੍ਹਾਂ ਕਿਹਾ ਕਿ ਕਿਤੇ-ਕਿਤੇ ਪਿੰਡ 'ਚ ਬਣੇ ਗੁਰਦੁਆਰਾ ਸਾਹਿਬ ਦੀ ਬਿਲਡਿੰਗ 'ਚ ਵੀ ਪਾਣੀ ਵੜ ਰਿਹਾ ਸੀ ਤਾਂ ਜਦੋਂ ਉਨ੍ਹਾਂ ਨੂੰ ਇਸ ਸਬੰਧੀ ਖਬਰ ਮਿਲੀ ਤਾਂ ਉਥੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਵਿੱਤਰ ਸਵਰੂਪ ਲਿਆ ਕੇ ਗੁਰਦਆਰਾ ਤਖਤ ਸ੍ਰੀ ਕੇਸਗੜ੍ਹ ਸਾਹਿਬ 'ਚ ਸੁਸ਼ੋਭਿਤ ਕਰ ਦਿੱਤੇ। ਉਨ੍ਹਾਂ ਕਿਹਾ ਕਿ ਐੱਸ.ਜੀ.ਪੀ.ਸੀ. ਵੱਲੋਂ ਗੁਰਦੁਆਰਾ ਸਾਹਿਬਾਨ ਦੇ ਮੈਨੇਜਰਾਂ ਨੂੰ ਲੰਗਰ, ਬਿਸਤਰੇ, ਦਵਾਈਆਂ ਸਮੇਤ ਰਿਹਾਇਸ਼ ਦੇ ਪ੍ਰਬੰਧ ਕਰਨ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ। ਉਥੇ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸ੍ਰੀ ਆਨੰਦਪੁਰ ਸਾਹਿਬ ਤੋਂ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਨੇ ਵੀ ਕਿਹਾ ਅਜਿਹੀ ਦੁੱਖ ਦੀ ਕੜੀ 'ਚ ਸ਼੍ਰੋਮਣੀ ਅਕਾਲੀ ਦਲ ਦੇ ਸਾਰੇ ਮੈਂਬਰ ਵੀ ਸੰਗਤ ਦੀ ਸੇਵਾ ਲਈ ਹਾਜ਼ਰ ਹੈ। ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਪੂਰੀਆਂ ਟੀਮਾਂ ਲੋਕਾਂ ਦੀ ਮਦਦ ਲਈ ਤਿਆਰ ਹਨ।