ਕਿਸਾਨ ਆਗੂਆਂ ਨੂੰ ਕਿਰਪਾਨ ਪਾ ਕੇ ਉਡਾਣ ''ਚ ਸਫ਼ਰ ਕਰਨ ਤੋਂ ਰੋਕਣ ਦੀ ਜਥੇਦਾਰ ਰਘਬੀਰ ਸਿੰਘ ਨੇ ਕੀਤੀ ਨਿੰਦਾ

Tuesday, Aug 27, 2024 - 06:35 PM (IST)

ਅੰਮ੍ਰਿਤਸਰ (ਸਰਬਜੀਤ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਦਿੱਲੀ ਦੇ ਹਵਾਈ ਅੱਡੇ ‘ਤੇ ਤਿੰਨ ਅੰਮ੍ਰਿਤਧਾਰੀ ਕਿਸਾਨ ਆਗੂਆਂ ਨੂੰ ਕ੍ਰਿਪਾਨ ਪਹਿਨ ਕੇ ਘਰੇਲੂ ਉਡਾਣ ਵਿਚ ਹਵਾਈ ਸਫ਼ਰ ਕਰਨ ਤੋਂ ਰੋਕਣ ਨੂੰ ਸਿੱਖਾਂ ਦੀ ਧਾਰਮਿਕ ਆਜ਼ਾਦੀ ਅਤੇ ਸੰਵਿਧਾਨਕ ਅਧਿਕਾਰਾਂ ਦਾ ਹਨਨ ਕਰਾਰ ਦਿੱਤਾ ਹੈ। 

ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਵਾਰਦਾਤ, ਆੜ੍ਹਤੀਏ 'ਤੇ ਤਾਬੜਤੋੜ ਫਾਇਰਿੰਗ

ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਕ੍ਰਿਪਾਨ ਸਿੱਖਾਂ ਨੂੰ ਗੁਰੂ ਸਾਹਿਬਾਨ ਦੀ ਦਿੱਤੀ ਹੋਈ ਪਾਵਨ ਬਖ਼ਸ਼ਿਸ਼ ਹੈ ਅਤੇ ਭਾਰਤੀ ਸੰਵਿਧਾਨ ਵਿਚ ਮੌਲਿਕ ਰੂਪ ਵਿਚ ਸਿੱਖਾਂ ਨੂੰ ਕ੍ਰਿਪਾਨ ਪਹਿਨਣ ਦਾ ਹੱਕ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਅੰਮ੍ਰਿਤਧਾਰੀ ਸਿੱਖਾਂ ਨੂੰ ਭਾਰਤ ਦੀਆਂ ਘਰੇਲੂ ਉਡਾਣਾਂ ਵਿਚ ਵੀ ਨਿਰਧਾਰਿਤ ਆਕਾਰ ਦੀ ਕ੍ਰਿਪਾਨ ਪਹਿਨ ਕੇ ਹਵਾਈ ਸਫਰ ਕਰਨ ਦਾ ਕਾਨੂੰਨੀ ਅਧਿਕਾਰ ਦਿੱਤਾ ਗਿਆ ਹੈ ਪਰ ਦਿੱਲੀ ਦੇ ਹਵਾਈ ਅੱਡੇ ‘ਤੇ ਤਿੰਨ ਅੰਮ੍ਰਿਤਧਾਰੀ ਕਿਸਾਨ ਆਗੂਆਂ ਜਗਜੀਤ ਸਿੰਘ ਡੱਲੇਵਾਲ, ਸੁਖਦੇਵ ਸਿੰਘ ਭੋਜਰਾਜ ਅਤੇ ਬਲਦੇਵ ਸਿੰਘ ਸਿਰਸਾ ਨੂੰ ਕ੍ਰਿਪਾਨ ਪਹਿਨ ਕੇ ਸੁਰੱਖਿਆ ਅਧਿਕਾਰੀਆਂ ਵਲੋਂ ਹਵਾਈ ਸਫਰ ਕਰਨ ਤੋਂ ਰੋਕਣਾ ਬੇਹੱਦ ਨਿੰਦਣਯੋਗ ਅਤੇ ਸਿੱਖਾਂ ਦੇ ਮੌਲਿਕ ਤੇ ਸੰਵਿਧਾਨਿਕ ਅਧਿਕਾਰ ਦੀ ਉਲੰਘਣਾ ਹੈ। 

ਇਹ ਵੀ ਪੜ੍ਹੋ- ਪੰਜਾਬ 'ਚ 16 ਸਾਲਾ ਨਾਬਾਲਗ ਕੁੜੀ ਨੇ ਦਿੱਤਾ ਬੱਚੇ ਨੂੰ ਜਨਮ

ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਨੂੰ ਇਸ ਮਾਮਲੇ ਦਾ ਤੁਰੰਤ ਨੋਟਿਸ ਲੈ ਕੇ ਦਿੱਲੀ ਹਵਾਈ ਅੱਡੇ ‘ਤੇ ਤਿੰਨ ਅੰਮ੍ਰਿਤਧਾਰੀ ਸਿੱਖਾਂ ਨੂੰ ਕ੍ਰਿਪਾਨ ਪਹਿਨ ਕੇ ਹਵਾਈ ਸਫ਼ਰ ਤੋਂ ਰੋਕ ਕੇ ਸੰਵਿਧਾਨਿਕ ਤੇ ਕਾਨੂੰਨੀ ਉਲੰਘਣਾ ਕਰਨ ਵਾਲੇ ਸੁਰੱਖਿਆ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਕਰਨੀ ਚਾਹੀਦੀ ਹੈ ਅਤੇ ਹੋਈ ਗਲਤੀ ਲਈ ਹਵਾਈ ਅੱਡਾ ਅਥਾਰਿਟੀ ਨੂੰ ਮੁਆਫ਼ੀ ਮੰਗਣੀ ਚਾਹੀਦੀ ਹੈ। 

ਇਹ ਵੀ ਪੜ੍ਹੋ- ਪੰਜਾਬ ਦੇ ਇਲਾਕੇ 'ਚ ਧੜੱਲੇ ਨਾਲ ਚੱਲ ਰਿਹੈ ਜਿਸਮ ਫਿਰੋਸ਼ੀ ਤੇ ਨਸ਼ੇ ਦਾ ਕਾਲਾ ਧੰਦਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News