ਸ੍ਰੀ ਦਰਬਾਰ ਸਾਹਿਬ ਵਿਖੇ ਵੀ. ਆਈ. ਪੀ. ਕਲਚਰ 'ਤੇ ਜਥੇਦਾਰ ਰਘਬੀਰ ਸਿੰਘ ਦਾ ਬਿਆਨ

Saturday, Aug 12, 2023 - 03:25 PM (IST)

ਸ੍ਰੀ ਦਰਬਾਰ ਸਾਹਿਬ ਵਿਖੇ ਵੀ. ਆਈ. ਪੀ. ਕਲਚਰ 'ਤੇ ਜਥੇਦਾਰ ਰਘਬੀਰ ਸਿੰਘ ਦਾ ਬਿਆਨ

ਅੰਮ੍ਰਿਤਸਰ (ਸਰਬਜੀਤ) : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਹੈ ਕਿ ਸਿੱਖ ਕੌਮ ਨਾਲ ਸਬੰਧਿਤ ਕੌਮੀ ਮੁੱਦਿਆਂ ਦਾ ਹੱਲ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜਾਰੀ ਸਿੱਖ ਰਹਿਤ ਮਰਿਆਦਾ ਦੀ ਰੌਸ਼ਨੀ ਵਿਚ ਕੀਤਾ ਜਾਣਾ ਚਾਹੀਦਾ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਥੇਦਾਰ ਨੇ ਕਿਹਾ ਕਿ ਕੌਮੀ ਮੁੱਦਿਆਂ ਦੇ ਹੱਲ ਲਈ ਆਪਸ ਵਿਚ ਇਕ ਦੂਜੇ ਨਾਲ ਝਗੜਾ ਕਰਨ ਦੀ ਬਜਾਏ ਸਿੱਖ ਰਹਿਤ ਮਰਿਆਦਾ ਦੀ ਰੌਸ਼ਨੀ ਵਿਚ ਹਰ ਮਸਲੇ ਦਾ ਹੱਲ ਨਿਕਲ ਸਕਦਾ ਹੈ।

ਇਹ ਵੀ ਪੜ੍ਹੋ : ਵਿਦੇਸ਼ ਵੱਸਣ ਵਾਲੇ ਪੰਜਾਬੀਆਂ ਲਈ ਖ਼ੁਸ਼ਖ਼ਬਰੀ, ਮੰਤਰੀ ਮੰਡਲ ਨੇ ਵੱਡੇ ਫ਼ੈਸਲੇ 'ਤੇ ਲਾਈ ਮੋਹਰ

ਉਨ੍ਹਾਂ ਕਿਹਾ ਕਿ ਸਾਰੀਆਂ ਸਿੱਖ ਸੰਸਥਾਵਾਂ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜਾਰੀ ਸਿੱਖ ਰਹਿਤ ਮਰਿਆਦਾ ਇੰਨ ਬਿਨ ਲਾਗੂ ਕੀਤੀ ਜਾਣੀ ਚਾਹੀਦੀ ਹੈ। ਇਕ ਸਵਾਲ ਦੇ ਜਵਾਬ ਵਿਚ ਜਥੇਦਾਰ ਨੇ ਕਿਹਾ ਕਿ ਕੌਮੀ ਮਸਲਿਆਂ ਤੇ ਦੀਰਘ ਵਿਚਾਰਾਂ ਕਰਨ ਲਈ ਤਖ਼ਤਾਂ ਦੇ ਜਥੇਦਾਰਾਂ ਦੀ ਮੀਟਿੰਗ ਸਤੰਬਰ ਦੇ ਪਹਿਲੇ ਹਫ਼ਤੇ ਕੀਤੀ ਜਾਵੇਗੀ।

ਇਹ ਵੀ ਪੜ੍ਹੋ : ਪੰਜਾਬ ਦੇ ਟਰੱਕ ਆਪਰੇਟਰਾਂ ਨੂੰ ਵੱਡਾ ਝਟਕਾ, ਸਰਕਾਰ ਨੇ ਲਿਆ ਸਖ਼ਤ ਫ਼ੈਸਲਾ

ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨ ਕਰਨ ਲਈ ਸ਼ੁਰੂ ਹੋ ਰਹੇ ਵੀ. ਆਈ. ਪੀ. ਕਲਚਰ ’ਤੇ ਜਥੇਦਾਰ ਨੇ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਵਿਖੇ ਆਉਣ ਵਾਲਾ ਕੋਈ ਵੀ ਵਿਅਕਤੀ ਵੀ. ਆਈ. ਪੀ. ਨਹੀਂ ਹੈ। ਇਥੇ ਹਰ ਵਿਅਕਤੀ ਇਕ ਸਮਾਨ ਹੈ। ਗੁਰੂ ਘਰ ਹਮੇਸ਼ਾ ਤੋਂ ਬਰਾਬਰੀ ਤੇ ਇਕਸਮਾਨਤਾ ਦਾ ਸੰਦੇਸ਼ ਦਿੰਦਾ ਆ ਰਿਹਾ ਹੈ। ਜੇਕਰ ਕਿਸੇ ਵਿਅਕਤੀ ਨਾਲ ਵੀ. ਆਈ. ਪੀ. ਵਾਂਗ ਸਲੂਕ ਕੀਤਾ ਜਾਂਦਾ ਹੈ ਤਾਂ ਇਹ ਗ਼ਲਤ ਹੈ।

ਇਹ ਵੀ ਪੜ੍ਹੋ : ਕੈਂਸਰ ਨਾਲ ਜੂਝ ਰਹੀ ਪਤਨੀ ਦੀਆਂ ਤਸਵੀਰਾਂ ਸਾਂਝੀਆਂ ਕਰ ਨਵਜੋਤ ਸਿੱਧੂ ਨੇ ਲਿਖੀ ਭਾਵੁਕ ਪੋਸਟ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

 For IOS:- https://itunes.apple.com/in/app/id538323711?mt=8

 


author

Harnek Seechewal

Content Editor

Related News