ਬੇਅਦਬੀ ਦੇ ਦੋਸ਼ੀ ਦੀ ਸਜ਼ਾ ਨੂੰ ਲੈ ਕੇ ਜਥੇਦਾਰ ਰਘਬੀਰ ਸਿੰਘ ਦੀ ਤਿੱਖੀ ਪ੍ਰਤੀਕਿਰਿਆ, ਜਾਣੋ ਕੀ ਕਿਹਾ
Friday, Jul 21, 2023 - 01:15 AM (IST)
ਅੰਮ੍ਰਿਤਸਰ (ਸਰਬਜੀਤ) : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਗੱਲਬਾਤ ਕਰਦਿਆਂ ਕਿਹਾ ਕਿ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਵਿਖੇ ਪਿਛਲੇ ਦਿਨੀਂ ਸਿਗਰਟਨੋਸ਼ੀ ਨਾਲ ਬੇਅਦਬੀ ਕਰਨ ਵਾਲੇ ਦੁਸ਼ਟ ਵਿਅਕਤੀ ਨੂੰ ਪ੍ਰਸ਼ਾਸਨ ਦੀ ਅਣਗਹਿਲੀ ਕਾਰਨ ਅਦਾਲਤ ’ਚ ਸਹੀ ਤਰੀਕੇ ਨਾਲ ਪੇਸ਼ ਨਾ ਕਰਨ ਤੇ ਸਹੀ ਢੰਗ ਨਾਲ ਸਰਕਾਰ ਵੱਲੋਂ ਕੇਸ ਦੀ ਪੈਰਵਾਈ ਨਾ ਕਰਨ ਕਰਕੇ ਜੋ ਅਦਾਲਤ ਨੇ ਦੋਸ਼ੀ ਨੂੰ ਪੰਜ ਸਾਲ ਦੀ ਸਜ਼ਾ ਸੁਣਾਈ ਹੈ, ਇਹ ਸਿੱਖ ਪੰਥ ਨਾਲ ਬੜੀ ਬੇਇਨਸਾਫ਼ੀ ਹੈ।
ਇਹ ਖ਼ਬਰ ਵੀ ਪੜ੍ਹੋ : ਖੇਤਾਂ ’ਚੋਂ ਬਰਸਾਤੀ ਪਾਣੀ ਕੱਢਣ ਨੂੰ ਲੈ ਕੇ ਹੋਏ ਵਿਵਾਦ ਨੇ ਧਾਰਿਆ ਖ਼ੂਨੀ ਰੂਪ, ਚੱਲੀਆਂ ਗੋਲ਼ੀਆਂ, 1 ਦੀ ਮੌਤ
ਸਿੰਘ ਸਾਹਿਬ ਨੇ ਕਿਹਾ ਕਿ ਦਿਨ ਪ੍ਰਤੀ ਦਿਨ ਬੇਅਦਬੀ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ ਪਰ ਸਰਕਾਰ ਵੱਲੋਂ ਨਾ ਤਾਂ ਕੋਈ ਢੁੱਕਵੀਂ ਕਾਰਵਾਈ ਕੀਤੀ ਜਾਂਦੀ ਹੈ ਤੇ ਨਾ ਹੀ ਕੋਈ ਅਜਿਹਾ ਕਾਨੂੰਨ ਬਣਾਇਆ ਜਾ ਰਿਹਾ ਹੈ, ਜਿਸ ਨਾਲ ਅਜਿਹੇ ਪੰਥ ਦੋਖੀ ਸਮਾਜ ਵਿਰੋਧੀ ਲੋਕਾਂ ਨੂੰ ਨੱਥ ਪਾਈ ਜਾ ਸਕੇ। ਉਨ੍ਹਾਂ ਕਿਹਾ ਕਿ ਜਾਣਬੁੱਝ ਕੇ ਅਜਿਹੀ ਬੇਅਦਬੀ ਕਰਨ ਵਾਲਿਆਂ ਲਈ ਮੌਤ ਦੀ ਸਜ਼ਾ ਦਾ ਕਾਨੂੰਨ ਬਣਾਇਆ ਜਾਣਾ ਚਾਹੀਦਾ ਹੈ ਤਾਂ ਕਿ ਕੋਈ ਅਜਿਹਾ ਘਿਨੌਣਾ ਕਾਰਾ ਕਰਨ ਦਾ ਹੀਆ ਨਾ ਕਰ ਸਕੇ।
ਇਹ ਖ਼ਬਰ ਵੀ ਪੜ੍ਹੋ : ਵੱਡੀ ਖ਼ਬਰ : ਸਾਬਕਾ ਉਪ ਮੁੱਖ ਮੰਤਰੀ ਓ. ਪੀ. ਸੋਨੀ ਮੁੜ ਹਸਪਤਾਲ ’ਚ ਦਾਖ਼ਲ