ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ''ਅਯੁੱਧਿਆ ਨਹੀਂ ਜਾਣਗੇ'' ਵਾਲੀ ਪੋਸਟ ਵਾਇਰਲ ਕਰਨ ਵਾਲੇ ਨੇ ਮੰਗੀ ਮੁਆਫ਼ੀ

Monday, Jan 15, 2024 - 06:50 PM (IST)

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ''ਅਯੁੱਧਿਆ ਨਹੀਂ ਜਾਣਗੇ'' ਵਾਲੀ ਪੋਸਟ ਵਾਇਰਲ ਕਰਨ ਵਾਲੇ ਨੇ ਮੰਗੀ ਮੁਆਫ਼ੀ

ਅੰਮ੍ਰਿਤਸਰ (ਸਰਬਜੀਤ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਰਘਬੀਰ ਸਿੰਘ ਵੱਲੋਂ 22 ਜਨਵਰੀ ਨੂੰ ਅਯੁੱਧਿਆ ਵਿੱਚ ਹੋਣ ਵਾਲੇ ਸ਼੍ਰੀ ਰਾਮ ਲੱਲਾ ਦੇ ਪ੍ਰਾਣ ਪ੍ਰਤਿਸ਼ਠਾ ਸਮਾਗਮ ਵਿੱਚ ਸ਼ਾਮਲ ਹੋਣ ਦਾ ਸੱਦਾ ਠੁਕਰਾ ਦਿੱਤਾ ਹੈ। ਜਥੇਦਾਰ ਰਘਬੀਰ ਸਿੰਘ ਵੱਲੋਂ ਇਸ ਨੂੰ ਰੱਦ ਕਰਨ ਨਾਲ ਉਨ੍ਹਾਂ ਦੇ ਸਮਾਗਮ ਵਿੱਚ ਸ਼ਾਮਲ ਹੋਣ ਦੀਆਂ ਸੰਭਾਵਨਾਵਾਂ ਘੱਟ ਗਈਆਂ ਹਨ। ਇਸ ਬਾਰੇ ਜਾਣਕਾਰੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਪੰਜਾਬ ਦੇ ਪ੍ਰਚਾਰਕ ਅੰਗਰੇਜ਼ ਸਿੰਘ ਨੇ ਇੰਟਰਨੈੱਟ ਮੀਡੀਆ ਫ਼ੇਸਬੁੱਕ 'ਤੇ ਪੋਸਟ ਸਾਂਝੀ ਕਰ ਕੇ ਦਿੱਤੀ ਹੈ। ਜਿਸ ਤੋਂ ਬਾਅਦ ਉਨ੍ਹਾਂ ਨੇ ਗਲਤ ਜਾਣਕਾਰੀ ਲਈ ਸੋਸ਼ਲ ਮੀਡੀਆ 'ਤੇ ਮੁਆਫ਼ੀ ਮੰਗੀ ਹੈ।

ਇਹ ਵੀ ਪੜ੍ਹੋ : ਤਰਨਤਾਰਨ 'ਚ ਵਾਪਰੇ ਹਾਦਸੇ ਨੇ ਉਜਾੜਿਆ ਪਰਿਵਾਰ, ਕਾਰ ਸਵਾਰ ਪਤਨੀ ਦੀ ਮੌਕੇ 'ਤੇ ਮੌਤ, ਪਤੀ ਤੇ ਦੋ ਬੱਚੇ ਜ਼ਖ਼ਮੀ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਪੰਜਾਬ ਦੇ ਪ੍ਰਚਾਰਕ ਅੰਗਰੇਜ਼ ਸਿੰਘ ਨੇ ਸੋਸ਼ਲ ਮੀਡੀਆ 'ਤੇ ਮੁਆਫ਼ੀ ਵਾਲੀ ਪੋਸਟ ਸਾਂਝੀ ਕਰਦਿਆਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਜਥੇਦਾਰ ਰਘਬੀਰ ਸਿੰਘ ਜੀ ਦੇ ਮੀਡੀਆ ਸਲਾਹਕਾਰ ਤਲਵਿੰਦਰ ਸਿੰਘ ਬੁੱਟਰ ਤੋਂ ਮਿਲੀ ਜਾਣਕਾਰੀ ਅਨੁਸਾਰ ਰਾਮ ਮੰਦਰ ਉਦਘਾਟਨ 'ਚ ਸਿੰਘ ਸਾਹਿਬ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਜਾਣ ਜਾਂ ਨਾ ਜਾਣ ਦਾ ਕੋਈ ਵਿਚਾਰ ਤੈਅ ਨਹੀਂ ਹੈ। ਗਲਤ ਮਿਲੀ ਜਾਣਕਾਰੀ ਦੀ ਪੋਸਟ ਪਾਉਣ ਲਈ ਮੈਂ ਸੰਗਤਾਂ ਤੋਂ ਖਿਮਾਂ ਦਾ ਜਾਚਕ ਹਾਂ।

 

PunjabKesari

ਇਹ ਵੀ ਪੜ੍ਹੋ : ਜਲੰਧਰ-ਅੰਮ੍ਰਿਤਸਰ ਹਾਈਵੇਅ 'ਤੇ ਵਾਪਰਿਆ ਰੂਹ ਕੰਬਾਊ ਹਾਦਸਾ, ਤਿੰਨ ਲੋਕਾਂ ਦੀ ਮੌਕੇ 'ਤੇ ਮੌਤ, ਕਾਰ ਦੇ ਉੱਡੇ ਪਰਖੱਚੇ

ਕੀ ਸੀ ਪੰਜਾਬ ਦੇ ਪ੍ਰਚਾਰਕ ਅੰਗਰੇਜ਼ ਸਿੰਘ ਦੀ ਪਹਿਲੀ ਪੋਸਟ 

ਪ੍ਰਚਾਰਕ ਅੰਗਰੇਜ਼ ਸਿੰਘ ਨੇ ਪੋਸਟ ਵਿਚ ਕਿਹਾ ਹੈ ਕਿ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਮੱਦੇਨਜ਼ਰ ਰੱਖਦਿਆ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਰਾਮ ਮੰਦਰ ਦੇ ਉਦਘਾਟਨੀ ਸਮਾਗਮ ਦੌਰਾਨ ਅਯੁੱਧਿਆ ਜਾਣ ਦਾ ਪ੍ਰੋਗਰਾਮ ਰੱਦ ਕਰ ਦਿੱਤਾ ਹੈ। ਹਾਲਾਂ ਕਿ ਇਸ ਦਾ ਕਾਰਨ ਇਹ ਦੱਸਿਆ ਜਾ ਰਿਹਾ ਹੈ ਕਿ ਉਹਨਾਂ ਨੂੰ ਕਿਸੇ ਅਧਿਕਾਰਕ ਸੰਸਥਾ ਜਾਂ ਵਿਅਕਤੀ ਵਿਸ਼ੇਸ਼ ਵੱਲੋਂ ਇਹ ਸੱਦਾ ਨਹੀਂ ਦਿੱਤਾ ਗਿਆ। ਰਾਮ ਮੰਦਰ ਦੀ ਇਮਾਰਤ ਉਸ ਜਗ੍ਹਾ ਬਣਾਈ ਗਈ ਹੈ ਜਿੱਥੇ ਪਹਿਲਾਂ ਬਾਬਰੀ ਮਸਜਿਦ ਦੀ ਇਮਾਰਤ ਸੀ ਜਿਸ ਨੂੰ ਭਾਰਤੀ ਜਨਤਾ ਪਾਰਟੀ, ਆਰਐੱਸਐੱਸ ਅਤੇ ਵਿਸ਼ਵ ਹਿੰਦੂ ਪ੍ਰੀਸ਼ਦ ਦੀ ਅਗਵਾਈ 'ਚ ਅੱਤਵਾਦੀਆਂ ਨੇ ਢਾਹ ਦਿੱਤਾ ਸੀ। ਗਿਆਨੀ ਰਘਬੀਰ ਸਿੰਘ ਦੇ ਅਯੁੱਧਿਆ ਨਾ ਜਾਣ ਬਾਰੇ ਜਾਣਕਾਰੀ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਨੇ ਦਿੱਤੀ ਹੈ।

PunjabKesari

 

ਉਨ੍ਹਾਂ ਪੁਸ਼ਟੀ ਕੀਤੀ ਹੈ ਕਿ ਉਨ੍ਹਾਂ ਨੂੰ ਇਹ ਸੂਚਨਾ ਸ੍ਰੀ ਅਕਾਲ ਤਖ਼ਤ ਸਕੱਤਰੇਤ ਤੋਂ ਮਿਲੀ ਹੈ। ਜਿਸ ਤੋਂ ਬਾਅਦ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਮੀਡੀਆ ਸਲਾਹਕਾਰ ਤਲਵਿੰਦਰ ਸਿੰਘ ਬੁੱਟਰ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਅਜਿਹਾ ਕੋਈ ਬਿਆਨ ਜਾਰੀ ਨਹੀਂ ਕੀਤਾ ਗਿਆ। ਉਨ੍ਹਾਂ ਇਸ ਪੋਸਟ ਦੀ ਪੁਸ਼ਟੀ ਨਾ ਕਰਦਿਆਂ ਸਿਰਫ਼ ਇੰਨਾ ਹੀ ਕਿਹਾ ਹੈ ਕਿ ਫਿਲਹਾਲ ਉਹ ਅਧਿਕਾਰਤ ਤੌਰ ’ਤੇ ਕੋਈ ਟਿੱਪਣੀ ਕਰਨ ਤੋਂ ਅਸਮਰੱਥ ਹਨ, ਕਿਉਂਕਿ ਜਥੇਦਾਰ ਨੇ ਸੱਦਾ ਪ੍ਰਵਾਨ ਕੀਤਾ ਹੈ ਜਾਂ ਨਹੀਂ, ਉਨ੍ਹਾਂ ਨੂੰ ਇਸ ਬਾਰੇ ਜਥੇਦਾਰ ਵੱਲੋਂ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਹੈ।

ਇਹ ਵੀ ਪੜ੍ਹੋ : ਤਰਨਤਾਰਨ 'ਚ ਵੱਡੀ ਵਾਰਦਾਤ, ਸਰਪੰਚ ਦਾ ਗੋਲੀਆਂ ਮਾਰ ਕੀਤਾ ਕਤਲ

ਜ਼ਿਕਰਯੋਗ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਮੀਡੀਆ ਸਲਾਹਕਾਰ ਤਲਵਿੰਦਰ ਸਿੰਘ ਬੁੱਟਰ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਦੇ ਧਿਆਨ ਵਿਚ ਆਇਆ ਹੈ ਕਿ ਸੋਸ਼ਲ ਮੀਡੀਆ ‘ਤੇ ਕੁਝ ਲੋਕ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਦੇ ਹਵਾਲੇ ਨਾਲ ਰਾਮ ਮੰਦਰ ਉਦਘਾਟਨ ਦੇ ਮੁੱਦੇ ‘ਤੇ ਤਰ੍ਹਾਂ-ਤਰ੍ਹਾਂ ਦਾ ਗੁੰਮਰਾਹਕੁੰਨ ਪ੍ਰਚਾਰ ਕਰ ਰਹੇ ਹਨ। ਅਜਿਹੇ ਲੋਕ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਕਿਸੇ ਵੀ ਤਰ੍ਹਾਂ ਦੀ ਬਿਆਨਬਾਜ਼ੀ ਕਰਨ ਲਈ ਅਧਿਕਾਰਤ ਨਹੀਂ ਹਨ ਅਤੇ ਇਸ ਤਰ੍ਹਾਂ ਦੀਆਂ ਅਪੁਸ਼ਟ ਅਫ਼ਵਾਹਾਂ ਫੈਲਾਉਣ ਦਾ ਮਕਸਦ ਕੇਵਲ ਤੇ ਕੇਵਲ ਪੰਥ ਵਿਚ ਦੁਬਿਧਾਵਾਂ ਪੈਦਾ ਕਰਨਾ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਿੰਘ ਸਾਹਿਬਾਨ ਵਲੋਂ ਸਿੱਖ ਸਿਧਾਂਤਾਂ, ਪਰੰਪਰਾਵਾਂ ਅਤੇ ਗੁਰਬਾਣੀ ਫ਼ਲਸਫ਼ੇ ਤੋਂ ਸੇਧ ਲੈਂਦਿਆਂ ਕਿਸੇ ਵੀ ਆਦੇਸ਼, ਸੰਦੇਸ਼, ਹੁਕਮਨਾਮਾ ਅਤੇ ਪੰਥਕ ਗੁਰਮਤੇ ਦੀ ਸੂਚਨਾ ਅਧਿਕਾਰਤ ਤੌਰ ‘ਤੇ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜ਼ਿੰਮੇਵਾਰ ਅਧਿਕਾਰੀਆਂ ਵਲੋਂ ਹੀ ਜਾਰੀ ਕੀਤੀ ਜਾਂਦੀ ਹੈ। ਸੰਗਤਾਂ ਅਤੇ ਪੱਤਰਕਾਰ ਭਾਈਚਾਰਾ ਗੁੰਮਰਾਹਕੁੰਨ ਅਫ਼ਵਾਹਾਂ ਤੋਂ ਸੁਚੇਤ ਰਹਿਣ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹਵਾਲੇ ਨਾਲ ਕੋਈ ਵੀ ਖ਼ਬਰ/ ਸੂਚਨਾ ਪ੍ਰਸਾਰਿਤ ਕਰਨ ਤੋਂ ਪਹਿਲਾਂ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਤੋਂ ਉਸ ਦੀ ਅਧਿਕਾਰਤ ਪ੍ਰਮਾਣਿਕਤਾ ਤੇ ਪੁਸ਼ਟੀ ਕਰਨੀ ਜ਼ਰੂਰੀ ਸਮਝੀ ਜਾਵੇ।

ਇਹ ਵੀ ਪੜ੍ਹੋ : ਅੰਮ੍ਰਿਤਸਰ ਦੇ ਹੋਟਲ 'ਚ ਲੁਕੇ ਸੀ ਸ਼ੂਟਰ, ਫੜਨ ਗਈ ਪੁਲਸ 'ਤੇ ਚਲਾਤੀਆਂ ਗੋਲੀਆਂ (ਵੀਡੀਓ)

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News