ਬ੍ਰਹਮਪੁਰਾ ਨੇ ਬੀਰਦਵਿੰਦਰ ਸਿੰਘ ਨੂੰ ਪਾਰਟੀ ਦਾ ਮੀਤ ਪ੍ਰਧਾਨ ਬਣਾਇਆ
Friday, Feb 15, 2019 - 09:49 AM (IST)
ਚੰਡੀਗੜ੍ਹ (ਅਸ਼ਵਨੀ) - ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਨੇ ਅੱਜ ਪੰਜਾਬ ਵਿਧਾਨ ਸਭਾ ਦੇ ਸਾਬਕਾ ਡਿਪਟੀ ਸਪੀਕਰ ਅਤੇ ਸਾਬਕਾ ਵਿਧਾਇਕ ਬੀਰ ਦਵਿੰਦਰ ਸਿੰਘ ਨੂੰ ਪਾਰਟੀ ਦਾ ਸੀਨੀਅਰ ਮੀਤ ਪ੍ਰਧਾਨ ਅਤੇ ਬੁਲਾਰਾ ਨਿਯੁਕਤ ਕੀਤਾ ਹੈ। ਇਸ ਦਾ ਐਲਾਨ ਇੱਥੇ ਪਾਰਟੀ ਮੁੱਖ ਦਫ਼ਤਰ ਤੋਂ ਇਕ ਪ੍ਰੈੱਸ ਬਿਆਨ ਜਾਰੀ ਕਰਦਿਆਂ ਪਾਰਟੀ ਦੇ ਸਕੱਤਰ ਜਨਰਲ ਜਥੇ. ਸੇਵਾ ਸਿੰਘ ਸੇਖਵਾਂ ਨੇ ਕੀਤਾ। ਉਨ੍ਹਾਂ ਕਿਹਾ ਕਿ ਇਹ ਨਿਯੁਕਤੀ ਪਾਰਟੀ ਪ੍ਰਧਾਨ ਅਤੇ ਸੰਸਦ ਮੈਂਬਰ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਦੀ ਸਹਿਮਤੀ ਨਾਲ ਹੋਈ ਹੈ। ਇਥੇ ਇਹ ਵੀ ਦੱਸਣਯੋਗ ਹੈ ਕਿ ਬੁੱਧਵਾਰ ਦੀ ਸ਼ਾਮ ਐਡਵੋਕੇਟ ਐੱਚ.ਐੱਸ. ਫੂਲਕਾ ਨੇ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਪ੍ਰਧਾਨ ਅਤੇ ਸੰਸਦ ਮੈਂਬਰ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਨਾਲ ਚੰਡੀਗੜ੍ਹ ਸਥਿਤ ਉਨ੍ਹਾਂ ਦੇ ਨਿਵਾਸ ਸਥਾਨ 'ਤੇ ਇਕ ਬੰਦ ਕਮਰਾ ਮੀਟਿੰਗ ਕੀਤੀ ਗਈ।