ਰਣਜੀਤ ਸਿੰਘ ਬ੍ਰਹਮਪੁਰਾ ਦੀ ਅਰਥੀ ਨੂੰ ਸੁਖਬੀਰ ਬਾਦਲ ਨੇ ਦਿੱਤਾ ਮੋਢਾ, ਸਸਕਾਰ ਮੌਕੇ ਪਹੁੰਚੀ ਅਕਾਲੀ ਦਲ ਦੀ ਲੀਡਰਸ਼ਿਪ

Wednesday, Dec 14, 2022 - 05:29 PM (IST)

ਰਣਜੀਤ ਸਿੰਘ ਬ੍ਰਹਮਪੁਰਾ ਦੀ ਅਰਥੀ ਨੂੰ ਸੁਖਬੀਰ ਬਾਦਲ ਨੇ ਦਿੱਤਾ ਮੋਢਾ, ਸਸਕਾਰ ਮੌਕੇ ਪਹੁੰਚੀ ਅਕਾਲੀ ਦਲ ਦੀ ਲੀਡਰਸ਼ਿਪ

ਅੰਮ੍ਰਿਤਸਰ/ਤਰਨਤਾਰਨ- ਅਕਾਲੀ ਦਲ ਦੇ ਸੀਨੀਅਰ ਰਣਜੀਤ ਸਿੰਘ ਬ੍ਰਹਮਪੁਰਾ ਦਾ ਉਨ੍ਹਾਂ ਦੇ ਪਿੰਡ ਬ੍ਰਹਮਪੁਰਾ ਵਿਖੇ ਅੱਜ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਇਸ ਦੌਰਾਨ ਸੁਖਬੀਰ ਸਿੰਘ ਬਾਦਲ, ਬਿਕਰਮ ਸਿੰਘ ਮਜੀਠੀਆ ਸਮੇਤ ਹੋਰ ਅਕਾਲੀ ਦਲ ਦੀ ਲੀਡਰਸ਼ਿਪ ਵੀ ਪਹੁੰਚੀ ਸੀ। ਇਸ ਮੌਕੇ ਸੁਖਬੀਰ ਸਿੰਘ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ ਨੇ ਰਣਜੀਤ ਸਿੰਘ ਦੀ ਅਰਥੀ ਨੂੰ ਮੋਢਾ ਵੀ ਦਿੱਤਾ। ਇਥੇ ਦੱਸਣਯੋਗ ਹੈ ਕਿ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਸਾਬਕਾ ਸੰਸਦ ਮੈਂਬਰ ਅਤੇ ਕੈਬਨਿਟ ਮੰਤਰੀ ਪੰਜਾਬ ਰਣਜੀਤ ਸਿੰਘ ਬ੍ਰਹਮਪੁਰਾ (88) ਦਾ ਮੰਗਲਵਾਰ ਨੂੰ ਦਿਹਾਂਤ ਹੋ ਗਿਆ ਸੀ। ਉਹ ਪੀ. ਜੀ. ਆਈ. ਹਸਪਤਾਲ ਵਿਖੇ ਜ਼ੇਰੇ ਇਲਾਜ ਸਨ। ਬ੍ਰਹਮਪੁਰਾ ਨੂੰ ਸ਼੍ਰੋਮਣੀ ਅਕਾਲੀ ਦਲ ਪਾਰਟੀ ਵਿਚ ਕੁਝ ਦਿਨ ਪਹਿਲਾਂ ਪਾਰਟੀ ਨੇ ਸਰਪ੍ਰਸਤ ਬਣਾਇਆ ਸੀ।

PunjabKesari

ਜ਼ਿਲ੍ਹਾ ਤਰਨਤਾਰਨ ਅਧੀਨ ਆਉਂਦੇ ਪਿੰਡ ਬ੍ਰਹਮਪੁਰਾ ਵਿਖੇ ਬੁੱਧਵਾਰ ਦੁਪਹਿਰ ਰਣਜੀਤ ਸਿੰਘ ਬ੍ਰਹਮਪੁਰਾ ਦਾ ਅੰਤਿਮ ਸੰਸਕਾਰ ਕੀਤਾ ਗਿਆ। ਇਸ ਮੌਕੇ ਸਾਬਕਾ ਮੁੱਖ ਮੰਤਰੀ ਪੰਜਾਬ ਪ੍ਰਕਾਸ਼ ਸਿੰਘ ਬਾਦਲ, ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ, ਬਿਕਰਮ ਸਿੰਘ ਮਜੀਠੀਆ, ਸਮੇਤ ਵੱਖ-ਵੱਖ ਸਿਆਸੀ, ਧਾਰਮਿਕ ਅਤੇ ਸਮਾਜਿਕ ਜਥੇਬੰਦੀਆਂ ਦੇ ਆਗੂਆਂ ਵੱਲੋਂ ਰਣਜੀਤ ਸਿੰਘ ਬ੍ਰਹਮਪੁਰਾ ਦੇ ਬੇਟੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਅਤੇ ਪਰਿਵਾਰ ਨਾਲ ਅਫ਼ਸੋਸ ਕੀਤਾ ਗਿਆ।

PunjabKesari

3 ਵਾਰ ਵਿਧਾਇਕ ਰਹੇ ਨੇ ਬ੍ਰਹਮਪੁਰਾ ਚੁਣੇ 
ਵਿਧਾਨ ਸਭਾ ਹਲਕਾ ਨੌਸ਼ਹਿਰਾ ਪੰਨੂਆਂ ਤੋਂ ਰਣਜੀਤ ਸਿੰਘ ਬ੍ਰਹਮਪੁਰਾ ਸ਼੍ਰੋਮਣੀ ਅਕਾਲੀ ਦਲ ਵੱਲੋਂ ਲਗਾਤਾਰ 3 ਵਾਰ ਵਿਧਾਇਕ ਚੁਣੇ ਗਏ ਸਨ। ਜੋ ਬਾਦਲ ਸਰਕਾਰ ਦਰਮਿਆਨ ਦੋ ਵਾਰ ਪੇਂਡੂ ਵਿਕਾਸ ਮੰਤਰੀ ਵੀ ਰਹੇ ਸਨ। 2014 ਦੌਰਾਨ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਰਣਜੀਤ ਸਿੰਘ ਬ੍ਰਹਮਪੁਰਾ ਵੱਲੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਹਰਮਿੰਦਰ ਸਿੰਘ ਗਿੱਲ ਨੂੰ ਹਰਾਉਂਦੇ ਹੋਏ ਸੰਸਦ ਮੈਂਬਰ ਚੁਣੇ ਗਏ। ਰਣਜੀਤ ਸਿੰਘ ਬ੍ਰਹਮਪੁਰਾ ਲੰਮੇ ਸਮੇਂ ਤੱਕ ਪਾਰਟੀ ’ਚ ਸੀਨੀਅਰ ਮੈਂਬਰ ਅਤੇ ਸਰਪ੍ਰਸਤ ਵਜੋਂ ਸੇਵਾ ਨਿਭਾਉਂਦੇ ਰਹੇ। ਹਲਕੇ ’ਚ ਰਣਜੀਤ ਸਿੰਘ ਬ੍ਰਹਮਪੁਰਾ ਦੀ ਪੂਰੀ ਤੂਤੀ ਬੋਲਿਆ ਕਰਦੀ ਸੀ, ਜਿਨ੍ਹਾਂ ਨੂੰ ਮਾਝੇ ਦੇ ਜਰਨੈਲ ਵੀ ਕਿਹਾ ਜਾਂਦਾ ਸੀ। 

ਇਹ ਵੀ ਪੜ੍ਹੋ : ਜਲੰਧਰ ਵਿਖੇ ਨਿਹੰਗ ਸਿੰਘਾਂ ਨੇ ਖੋਖੇ 'ਚੋਂ ਕੱਢ ਕੇ ਸਾੜੇ ਸਿਗਰਟ, ਪਾਨ ਤੇ ਤੰਬਾਕੂ, ਦੁਕਾਨਦਾਰਾਂ ਨੇ ਸੁਣਾਇਆ ਦੁਖ਼ੜਾ

PunjabKesari

2017 ਦੀਆਂ ਵਿਧਾਨ ਸਭਾ ਚੋਣਾਂ ਵਿਚ ਅਕਾਲੀ ਦਲ ਦੀ ਹਾਰ ਤੋਂ ਬਾਅਦ ਰਣਜੀਤ ਸਿੰਘ ਬ੍ਰਹਮਪੁਰਾ ਵੱਲੋਂ ਪਾਰਟੀ ਨਾਲ ਨਰਾਜ਼ਗੀ ਦੇ ਚੱਲਦੇ ਆਪਣੀ ਵੱਖਰੀ ਸਿਆਸੀ ਪਾਰਟੀ ਬਣਾ ਲਈ ਸੀ ਜੋ ਬੀਤੀਆਂ ਵਿਧਾਨ ਸਭਾ ਚੋਣਾਂ ’ਚ ਮੁੜ ਅਕਾਲੀ ਦਲ ’ਚ ਸ਼ਾਮਲ ਹੋ ਗਏ।  ਬ੍ਰਹਮਪੁਰਾ ਵੱਲੋਂ ਇਲਾਕੇ ’ਚ ਕੀਤੀ ਗਈ ਵਰਕਰਾਂ ਦੀ ਸੇਵਾ ਕਾਰਨ ਲੋਕ ਉਨ੍ਹਾਂ ਨੂੰ ਬਾਪੂ ਜੀ ਕਹਿ ਕੇ ਬੁਲਾਉਂਦੇ ਸਨ। ਜੋ ਕਾਫ਼ੀ ਸਮੇਂ ਤੋਂ ਅਕਸਰ ਬਿਮਾਰ ਚੱਲ ਰਹੇ ਸਨ। ਬੀਤੇ ਦਿਨਾਂ ਤੋਂ ਉਨ੍ਹਾਂ ਦੀ ਸਿਹਤ ਠੀਕ ਨਾ ਹੋਣ ਕਾਰਨ ਉਨ੍ਹਾਂ ਨੂੰ ਪੀ.ਜੀ.ਆਈ. ਦਾਖ਼ਲ ਕਰਵਾਇਆ ਗਿਆ ਸੀ, ਜਿੱਥੇ ਮੰਗਲਵਾਰ ਦੁਪਹਿਰ ਉਨ੍ਹਾਂ ਦਾ ਦਿਹਾਂਤ ਹੋ ਗਿਆ। 

PunjabKesari

PunjabKesari

ਇਹ ਵੀ ਪੜ੍ਹੋ : ਜਲੰਧਰ ਦੇ ਬਸਤੀ ਸ਼ੇਖ ’ਚ ਜ਼ੁਲਮ ਦੀ ਹੱਦ: ਬੇਰਹਿਮੀ ਨਾਲ ਕੁੱਟ ਕੇ ਮਾਰ ਦਿੱਤਾ 3 ਮਹੀਨਿਆਂ ਦਾ ਸਟ੍ਰੀਟ ਡੌਗ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ


author

shivani attri

Content Editor

Related News