ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫਸੀਲ ''ਤੇ ਨਿਹੰਗ ਸਿੰਘ ਵੱਲੋਂ ਹੋਈ ਅਵੱਗਿਆ ''ਤੇ ਬੋਲੇ ਜਥੇਦਾਰ ਗਿਆਨੀ ਰਘਬੀਰ ਸਿੰਘ

Tuesday, Nov 14, 2023 - 02:01 AM (IST)

ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫਸੀਲ ''ਤੇ ਨਿਹੰਗ ਸਿੰਘ ਵੱਲੋਂ ਹੋਈ ਅਵੱਗਿਆ ''ਤੇ ਬੋਲੇ ਜਥੇਦਾਰ ਗਿਆਨੀ ਰਘਬੀਰ ਸਿੰਘ

ਅੰਮ੍ਰਿਤਸਰ (ਸਰਬਜੀਤ): ਸ੍ਰੀ ਅਕਾਲ ਤਖ਼ਤ ਸਾਹਿਬ ਦੀ ਇਤਿਹਾਸਕ ਫਸੀਲ ’ਤੇ ਬੀਤੀ ਸ਼ਾਮ ਕੁੱਝ ਨਿਹੰਗ ਸਿੰਘ ਅਚਾਨਕ ਪਹੁੰਚ ਗਏ ਅਤੇ ਮਾਈਕ ’ਤੇ ਬੋਲਣਾ ਸ਼ੁਰੂ ਕਰ ਦਿੱਤਾ। ਇਸ ਦੌਰਾਨ ਉਥੇ ਤਾਇਨਾਤ ਸੇਵਾਦਾਰਾਂ ਵਲੋਂ ਤੁਰੰਤ ਮਾਈਕ ਬੰਦ ਕਰ ਦਿੱਤਾ ਗਿਆ ਅਤੇ ਸਖ਼ਤ ਮਸ਼ੱਕਤ ਤੋਂ ਬਾਅਦ ਨਿਹੰਗ ਸਿੰਘਾਂ ਨੂੰ ਇਤਿਹਾਸਕ ਫਸੀਲ ਤੋਂ ਹੇਠਾਂ ਉਤਾਰਿਆ ਗਿਆ। ਇਹ ਉਹ ਫਸੀਲ ਹੈ, ਜਿੱਥੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਕੌਮ ਦੇ ਨਾਂ ਸੰਦੇਸ਼ ਜਾਰੀ ਕਰਦੇ ਹਨ, ਇਸ ਫ਼ਸੀਲ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬਾਨ ਤੋਂ ਇਲਾਵਾ ਹੋਰ ਕੋਈ ਵੀ ਸੰਦੇਸ਼ ਜਾਂ ਸੰਬੋਧਨ ਨਹੀਂ ਕਰ ਸਕਦਾ ਹੈ। 

ਇਹ ਖ਼ਬਰ ਵੀ ਪੜ੍ਹੋ - ਭਾਰਤ ਦੀ ਸਖ਼ਤੀ ਤੋਂ ਬਾਅਦ ਪੰਨੂ ਦੀ ਧਮਕੀ 'ਤੇ ਐਕਸ਼ਨ 'ਚ ਕੈਨੇਡਾ, ਚੁੱਕਿਆ ਇਹ ਕਦਮ

ਇਸ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਬੰਦੀ ਛੋੜ ਦਿਵਸ (ਦੀਵਾਲੀ) ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ 40 ਦੇ ਲਗਭਗ ਨਿਹੰਗ ਸਿੰਘ ਜਥੇਬੰਦੀਆਂ ਦੇ ਮੁਖੀਆਂ ਦਾ ਸਨਮਾਨ ਕੀਤਾ ਜਾਂਦਾ ਹੈ। ਪੁਰਾਤਨ ਚਲਦੀ ਆ ਰਹੀ ਪ੍ਰੰਪਰਾ ਅਨੁਸਾਰ ਮਾਨ-ਸਨਮਾਨ ਤੋਂ ਬਾਅਦ ਨਿਹੰਗ ਸਿੰਘ ਮੁਖੀਆਂ ਨੇ ਸਵੱਈਏ ਦਾ ਪਾਠ ਕੀਤਾ। ਜਿਸ ਦੀ ਸਮਾਪਤੀ ਉਪਰੰਤ ਇਕ ਸ਼ਰਾਰਤੀ ਅਨਸਰ ਜੋ ਨਿਹੰਗ ਸਿੰਘ ਦੇ ਬਾਣੇ ਵਿਚ ਸੀ, ਨੇ ਮਾਈਕ ਫੜ ਕੇ ਕੁਝ ਊਲ-ਜਲੂਲ ਬੋਲਣਾ ਸ਼ੁਰੂ ਕਰ ਦਿੱਤਾ। ਮੌਕੇ ’ਤੇ ਹਾਜ਼ਰ ਸਿੰਘਾਂ ਨੇ ਮਾਈਕ ਬੰਦ ਕਰ ਦਿੱਤਾ ਅਤੇ ਸ਼ਰਾਰਤੀ ਅਨਸਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੀ ਫਸੀਲ ਤੋਂ ਬਾਹਰ ਕਰ ਦਿੱਤਾ। ਉਨ੍ਹਾਂ ਕਿਹਾ ਕਿ ਇਸ ਹੋਈ ਅਵੱਗਿਆ ਲਈ ਸਬੰਧਤ ਵਿਅਕਤੀ ਦੀ ਜਾਂਚ ਪੜਤਾਲ ਚੱਲ ਰਹੀ ਹੈ। ਪਤਾ ਲੱਗਣ ’ਤੇ ਸਬੰਧਤ ਵਿਅਕਤੀ ਅਤੇ ਜਥੇਬੰਦੀ ਉੇੱਪਰ ਕਾਰਵਾਈ ਕੀਤੀ ਜਾਵੇਗੀ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News