ਸ਼੍ਰੋਮਣੀ ਅਕਾਲੀ ਦਲ ਤੇ SGPC ਨੂੰ ਜਥੇਦਾਰ ਦੇ ਨਿਰਦੇਸ਼

Sunday, Jul 27, 2025 - 12:53 PM (IST)

ਸ਼੍ਰੋਮਣੀ ਅਕਾਲੀ ਦਲ ਤੇ SGPC ਨੂੰ ਜਥੇਦਾਰ ਦੇ ਨਿਰਦੇਸ਼

ਅੰਮ੍ਰਿਤਸਰ- ਰਾਜਸਥਾਨ 'ਚ ਸਿੱਖ ਵਿਦਿਆਰਥਣ ਗੁਰਪ੍ਰੀਤ ਕੌਰ ਨੂੰ ਕੜਾ ਅਤੇ ਕਿਰਪਾਨ ਕਾਰਨ ਜੂਡੀਸ਼ਰੀ ਪ੍ਰੀਖਿਆ 'ਚ ਦਾਖਲ ਹੋਣ ਤੋਂ ਰੋਕਣ ਦੀ ਘਟਨਾ ’ਤੇ ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਖ਼ਤ ਨੋਟਿਸ ਲਿਆ ਹੈ। ਜਥੇਦਾਰ ਨੇ ਕਿਹਾ ਸਿੱਖਾਂ ਵਿਰੁੱਧ ਨਫਰਤੀ ਵਿਤਕਰਾ ਕੀਤਾ ਜਾ ਰਿਹਾ ਹੈ, ਜੋ ਕਿ ਬੇਹੱਦ ਨਿੰਦਾਯੋਗ ਅਤੇ ਸੰਵਿਧਾਨਕ ਅਧਿਕਾਰਾਂ ਦੀ ਉਲੰਘਣਾ ਹੈ।

ਇਹ ਵੀ ਪੜ੍ਹੋਪੰਜਾਬ ਵਿਚ ਹੁਣ ਰਾਸ਼ਨ ਡਿਪੂਆਂ ਤੋਂ ਨਹੀਂ ਮਿਲੇਗੀ ਕਣਕ !

ਜਥੇਦਾਰ ਗੜਗੱਜ ਨੇ ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੂੰ ਵੀ ਅਪੀਲ ਕੀਤੀ ਕਿ ਇੱਕ ਸਾਂਝਾ ਵਫ਼ਦ ਤਿਆਰ ਕਰਕੇ ਇਹ ਮਾਮਲਾ ਉੱਚ ਪੱਧਰ 'ਤੇ ਉਠਾਇਆ ਜਾਵੇ। ਇਸ ਤੋਂ ਇਲਾਵਾ ਉਨ੍ਹਾਂ ਇਹ ਵੀ ਕਿਹਾ ਕਿ ਭਾਰਤ ਸਰਕਾਰ ਅਤੇ ਰਾਜਸਥਾਨ ਸਰਕਾਰ ਕਲੋਂ ਇਹ ਮੁੱਦਾ ਗੰਭੀਰਤਾ ਨਾਲ ਸ਼੍ਰੋਮਣੀ ਕਮੇਟੀ ਵੱਲੋਂ ਚੁੱਕਿਆ ਜਾਵੇ।

ਇਹ ਵੀ ਪੜ੍ਹੋਪੰਜਾਬ 'ਚ 27,28,29 ਤੇ 30 ਨੂੰ ਬਦਲ ਰਿਹਾ ਮੌਸਮ, ਪੜ੍ਹੋ Weather Update

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਗੁਰਚਰਨ ਸਿੰਘ ਗਰੇਵਾਲ ਵੱਲੋਂ ਕੜਾ ਇਤਰਾਜ਼ ਜਤਾਇਆ ਗਿਆ ਹੈ। ਉਨ੍ਹਾਂ ਸਰਕਾਰ ਦੀ ਨਿੰਦਾ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੇ ਵਤੀਰੇ ਨਾਲ ਸਿੱਖ ਵਿਦਿਆਰਥਣ ਦੀ ਮਾਨਸਿਕਤਾ 'ਤੇ ਗਹਿਰੀ ਪਹੁੰਚੀ ਹੈ। ਉਨ੍ਹਾਂ ਕਿਹਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪਹਿਲਾਂ ਵੀ ਅਜਿਹੇ ਮਾਮਲਿਆਂ ਨੂੰ ਲੈ ਕੇ ਆਵਾਜ਼ ਚੁੱਕੀ ਰਹੀ ਹੈ ਅਤੇ ਹੁਣ ਇਸ ਮਾਮਲੇ ਨੂੰ ਵੱਡੇ ਪੱਧਰ 'ਤੇ ਲਿਜਾਇਆ ਜਾਵੇਗਾ। ਉਨ੍ਹਾਂ ਸਿੱਖ ਸੰਗਤ ਨੂੰ ਵੀ ਅਪੀਲ ਕੀਤੀ ਹੈ ਕਿ ਧਾਰਮਿਕ ਅਧਿਕਾਰਾਂ ਦੀ ਰੱਖਿਆ ਲਈ ਇਸ ਮਾਮਲੇ 'ਤੇ ਇਕਜੁਟ ਹੋ ਕੇ ਵਿਰੋਧ ਕੀਤਾ ਜਾਣਾ ਚਾਹੀਦਾ ਹੈ।

ਇਹ ਵੀ ਪੜ੍ਹੋਪੰਜਾਬ 'ਚ ਇਕ ਹੋਰ ਅੰਤਰਰਾਸ਼ਟਰੀ ਹਵਾਈ ਅੱਡਾ ਤਿਆਰ

ਦੱਸ ਦੇਈਏ ਕਿ ਇਹ ਪਹਿਲਾ ਮਾਮਲਾ ਨਹੀਂ ਹੈ, ਇਸ ਤੋਂ ਪਹਿਲਾਂ ਵੀ ਕਈ ਵਾਰ ਵਿਦਿਆਰਥੀਆਂ ਨਾਲ ਭੇਦਭਾਵ ਹੋ ਚੁੱਕਾ ਹੈ। ਜੋ ਧਾਰਮਿਕ ਆਜ਼ਾਦੀ 'ਤੇ ਇੱਕ ਗੰਭੀਰ ਸਵਾਲ ਖੜਾ ਕਰਦੀਆਂ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 

 

 

 


author

Shivani Bassan

Content Editor

Related News