‘ਨਸ਼ਿਆਂ ਨੂੰ ਛੱਡ ਗੁਰੂ ਲੜ ਲੱਗਣ ਨੌਜਵਾਨ’, 'ਖਾਲਸਾ ਮਾਰਚ' ਦੀ ਆਰੰਭਤਾ ਤੋਂ ਪਹਿਲਾਂ ਜਥੇਦਾਰ ਦਾ ਸੰਗਤ ਨੂੰ ਸੰਦੇਸ਼
Monday, Mar 09, 2026 - 01:16 PM (IST)
ਅੰਮ੍ਰਿਤਸਰ- ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅੱਜ ਭਾਈ ਤਾਰਾ ਸਿੰਘ ਵਾਂ ਦੀ 300 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਵਿਸ਼ਾਲ 'ਖਾਲਸਾ ਮਾਰਚ' ਦੀ ਆਰੰਭਤਾ ਕੀਤੀ ਗਈ ਹੈ। ਇਸ ਮੌਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਨੌਜਵਾਨੀ ਨੂੰ ਸਿੱਖੀ ਨਾਲ ਜੋੜਨ ਅਤੇ ਸਮਾਜਿਕ ਬੁਰਾਈਆਂ ਵਿਰੁੱਧ ਇੱਕਜੁੱਟ ਹੋਣ ਦਾ ਸੰਦੇਸ਼ ਦਿੱਤਾ। ਮਾਰਚ ਦਾ ਮੁੱਖ ਉਦੇਸ਼ ਅਤੇ ਇਤਿਹਾਸਕ ਪਿਛੋਕੜ ਜਥੇਦਾਰ ਨੇ ਦੱਸਿਆ ਕਿ ਇਹ ਮਾਰਚ ਸੰਨ 1726 ਵਿੱਚ ਸ਼ਹੀਦੀ ਪਾਉਣ ਵਾਲੇ ਮਹਾਨ ਯੋਧੇ ਭਾਈ ਤਾਰਾ ਸਿੰਘ ਵਾਂ ਅਤੇ ਉਨ੍ਹਾਂ ਦੇ 21 ਸਾਥੀਆਂ ਦੀ ਯਾਦ ਵਿੱਚ ਕੱਢਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਿੱਖ ਇਤਿਹਾਸ ਸ਼ਹੀਦਾਂ ਦਾ ਇਤਿਹਾਸ ਹੈ ਅਤੇ ਅੱਜ ਦੀ ਪੰਜਾਬੀ ਜਵਾਨੀ ਨੂੰ ਆਪਣੇ ਇਸ ਮਾਣਮੱਤੇ ਇਤਿਹਾਸ ਤੋਂ ਜਾਣੂ ਕਰਵਾਉਣਾ ਬਹੁਤ ਜ਼ਰੂਰੀ ਹੈ ਤਾਂ ਜੋ ਉਹ ਸਿੱਖੀ ਜਜ਼ਬੇ ਨਾਲ ਜੁੜ ਸਕਣ।
ਇਹ ਵੀ ਪੜ੍ਹੋ- ਪੰਜਾਬ 'ਚ ਇਕ ਹੋਰ 'ਆਪ' ਦੇ ਸਰਪੰਚ ਦੀ ਮੌਤ
ਨੌਜਵਾਨਾਂ ਨੂੰ ਨਸ਼ੇ ਤਿਆਗਣ ਦੀ ਅਪੀਲ
ਮੀਡੀਆ ਨਾਲ ਗੱਲਬਾਤ ਕਰਦਿਆਂ ਜਥੇਦਾਰ ਨੇ ਵਿਸ਼ੇਸ਼ ਤੌਰ 'ਤੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਦੀ ਦਲਦਲ ਵਿੱਚੋਂ ਬਾਹਰ ਨਿਕਲ ਕੇ 'ਬਾਣੀ ਦੇ ਨਸ਼ੇ' ਅਤੇ ਧਰਮ ਵਾਲੇ ਪਾਸੇ ਆਉਣ। ਉਨ੍ਹਾਂ ਕਿਹਾ ਕਿ ਇਸ ਇਲਾਕੇ ਵਿੱਚ ਨਸ਼ੇ ਦੀ ਬਹੁਤ ਮਾਰ ਹੈ ਅਤੇ ਕੁਝ ਲੋਕ ਲਾਲਚ ਵੱਸ ਧਰਮ ਪਰਿਵਰਤਨ ਵਰਗੇ ਰਾਹਾਂ 'ਤੇ ਪੈ ਰਹੇ ਹਨ, ਜਦਕਿ ਸਿੱਖੀ ਦਾ ਫਲਸਫਾ ਸਭ ਨੂੰ ਬਰਾਬਰਤਾ ਅਤੇ ਸਾਂਝੀਵਾਲਤਾ ਦਾ ਸੰਦੇਸ਼ ਦਿੰਦਾ ਹੈ।
ਇਹ ਵੀ ਪੜ੍ਹੋ- ਪੰਜਾਬ ਪੁਲਸ ਦੇ ASI ਦੀ ਦਰਦਨਾਕ ਮੌਤ
ਮਾਰਚ ਦਾ ਰੂਟ ਅਤੇ ਸਮਾਪਤੀ
ਜਥੇਦਾਰ ਨੇ ਦੱਸਿਆ ਕਿ ਇਹ ਮਾਰਚ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਪ੍ਰਸਤੀ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਦੇਖ-ਰੇਖ ਹੇਠ ਕੱਢਿਆ ਜਾ ਰਿਹਾ ਹੈ।
ਪਹਿਲਾ ਪੜਾਅ: ਮਾਰਚ ਅੱਜ ਗੁਰਦੁਆਰਾ ਬੀੜ ਸਾਹਿਬ (ਬਾਬਾ ਬੁੱਢਾ ਸਾਹਿਬ ਜੀ) ਵਿਖੇ ਪਹੁੰਚੇਗਾ, ਜਿੱਥੇ ਰਾਤ ਨੂੰ ਵਿਸ਼ੇਸ਼ ਦੀਵਾਨ ਸਜਣਗੇ।
ਦੂਜਾ ਪੜਾਅ: ਅਗਲੇ ਦਿਨ ਇਹ ਮਾਰਚ ਬਾਬਾ ਦੀਪ ਸਿੰਘ ਜੀ ਦੇ ਜਨਮ ਅਸਥਾਨ ਪਹੂ ਪਿੰਡ ਪਹੁੰਚੇਗਾ।
ਸਮਾਪਤੀ: 11 ਤਰੀਕ ਨੂੰ ਇਹ ਮਾਰਚ ਵੱਖ-ਵੱਖ ਪਿੰਡਾਂ ਤੋਂ ਹੁੰਦਾ ਹੋਇਆ ਭਾਈ ਤਾਰਾ ਸਿੰਘ ਜੀ ਦੇ ਪਿੰਡ 'ਵਾਂ' ਵਿਖੇ ਜਾ ਕੇ ਸਮਾਪਤ ਹੋਵੇਗਾ। ਇਸ ਸਬੰਧੀ ਮੁੱਖ ਕੇਂਦਰੀ ਸਮਾਗਮ 14 ਤਰੀਕ ਨੂੰ ਉਲੀਕਿਆ ਗਿਆ ਹੈ ਇਸ ਦੌਰਾਨ ਜਥੇਦਾਰ ਨੇ ਸਮੂਹ ਸੰਗਤਾਂ ਨੂੰ ਇਸ ਮਾਰਚ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਅਤੇ ਸਿੱਖੀ ਦੇ ਪ੍ਰਚਾਰ-ਪ੍ਰਸਾਰ ਵਿੱਚ ਸਹਿਯੋਗ ਦੇਣ ਦੀ ਬੇਨਤੀ ਕੀਤੀ।
ਇਹ ਵੀ ਪੜ੍ਹੋ- ਪੰਜਾਬ: ਭੈਣ-ਭਰਾ ਨੇ ਰਾਤ ਨੂੰ ਖਾਧੀ ਸੀ ਚਾਪ! ਸਵੇਰੇ ਹੋ ਗਈ ਦੋਵਾਂ ਦੀ ਮੌਤ
ਬੰਦੀ ਸਿੰਘਾਂ ਬਾਰੇ ਜਥੇਦਾਰ ਦਾ ਬਿਆਨ
ਇਸ ਮੌਕੇ ਜਥੇਦਾਰ ਨੇ ਕਿਹਾ ਕਿ ਬੰਦੀ ਸਿੰਘਾਂ ਦੀ ਗੱਲ ਲੰਮੇ ਸਮੇਂ ਤੋਂ ਪੰਥ ਕਰ ਰਿਹਾ ਹੈ। ਇੱਕ ਪਾਸੇ ਜਿਨ੍ਹਾਂ ਦੇ ਗੁਨਾਹ ਸਾਬਤ ਹੋ ਚੁੱਕੇ ਹਨ, ਉਨ੍ਹਾਂ ਨੂੰ ਜਲਦੀ ਬਰੀ ਕੀਤਾ ਜਾ ਰਿਹਾ ਹੈ, ਪਰ ਦੂਜੇ ਪਾਸੇ ਬੰਦੀ ਸਿੰਘ ਜਿਵੇਂ ਕਿ ਦਵਿੰਦਰ ਪਾਲ ਸਿੰਘ ਭੁੱਲਰ ਅਤੇ ਬਲਵੰਤ ਸਿੰਘ ਰਾਜੋਵਾਣਾ 35-35 ਸਾਲਾਂ ਤੋਂ ਜੇਲ੍ਹਾਂ ਵਿੱਚ ਬੰਦ ਹਨ ਅਤੇ ਉਨ੍ਹਾਂ ਦੀ ਰਿਹਾਈ ਲਈ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ।
ਇਹ ਵੀ ਪੜ੍ਹੋ- ਪੰਜਾਬ 'ਚ ਇਸ ਦਿਨ ਤੋਂ ਬਦਲ ਸਕਦੈ ਮੌਸਮ, ਫਿਰ ਤੋਂ ਡਿੱਗੇਗਾ ਤਾਪਮਾਨ, ਪੜ੍ਹੋ ਤਾਜ਼ਾ ਜਾਣਕਾਰੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
