ਪੰਜਾਬ ਦੇ ਮੌਜੂਦਾ ਹਾਲਾਤ ’ਤੇ ਜਥੇਦਾਰ ਦਾ ਬਿਆਨ, ਅੰਮ੍ਰਿਤਪਾਲ ਨੂੰ ਦਿੱਤੀ ਇਹ ਨਸੀਹਤ

Saturday, Mar 25, 2023 - 09:01 PM (IST)

ਪੰਜਾਬ ਦੇ ਮੌਜੂਦਾ ਹਾਲਾਤ ’ਤੇ ਜਥੇਦਾਰ ਦਾ ਬਿਆਨ, ਅੰਮ੍ਰਿਤਪਾਲ ਨੂੰ ਦਿੱਤੀ ਇਹ ਨਸੀਹਤ

ਅੰਮ੍ਰਿਤਸਰ (ਅਨਜਾਣ) : ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਇਕ ਵੀਡੀਓ ਜਾਰੀ ਕਰਦਿਆਂ ਨਸੀਹਤ ਦਿੱਤੀ ਹੈ ਕਿ ਜੇ ਉਹ ਬਾਹਰ ਹੈ ਤਾਂ ਪੁਲਸ ਸਾਹਮਣੇ ਆਤਮ-ਸਮਰਪਣ ਕਰਕੇ ਪੁੱਛਗਿੱਛ ’ਚ ਉਸ ਦਾ ਸਹਿਯੋਗ ਕਰੇ ਪਰ ਜੇਕਰ ਪੁਲਸ ਨੇ ਫੜ ਲਿਆ ਹੈ ਤਾਂ ਪੇਸ਼ ਕਰੇ। ਸਭ ਤੋਂ ਵੱਡਾ ਸਵਾਲ ਇਹ ਹੈ ਕਿ ਦੁਨੀਆ ਭਰ ਦੇ ਸਿੱਖਾਂ ਦੇ ਮਨਾਂ ’ਚ ਇਹ ਪਾਇਆ ਜਾ ਰਿਹਾ ਹੈ ਕਿ ਇੰਨੀ ਵੱਡੀ ਫੋਰਸ ਹੋਣ ਦੇ ਬਾਵਜੂਦ ਪੰਜਾਬ ਪੁਲਸ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫ਼ਤਾਰ ਨਹੀਂ ਕਰ ਸਕੀ।

ਇਹ ਖ਼ਬਰ ਵੀ ਪੜ੍ਹੋ : CM ਮਾਨ ਨੇ ਕੁਦਰਤ ਦੀ ਮਾਰ ਨਾਲ ਫ਼ਸਲਾਂ ਤੇ ਘਰਾਂ ਦੇ ਹੋਏ ਨੁਕਸਾਨ ਦੀ ਸਪੈਸ਼ਲ ਗਿਰਦਾਵਰੀ ਦੇ ਦਿੱਤੇ ਹੁਕਮ

ਇਹ ਪੁਲਸ ਦੀ ਕਾਰਗੁਜ਼ਾਰੀ ’ਤੇ ਇਕ ਵੱਡਾ ਪ੍ਰਸ਼ਨ ਚਿੰਨ੍ਹ ਹੈ। ਉਨ੍ਹਾਂ ਕਿਹਾ ਕਿ ਸਾਡੇ ਸਿੱਖ ਨੌਜਵਾਨਾਂ ਨੇ ਇੰਨੇ ਵੱਡੇ ਜੁਰਮ ਨਹੀਂ ਕੀਤੇ, ਜਿੰਨੇ ਵੱਡੇ ਜੁਰਮ ਪੰਜਾਬ ਪੁਲਸ ਬਣਾ ਕੇ ਪੇਸ਼ ਕਰ ਰਹੀ ਹੈ। ਪੁਲਸ ਵੱਲੋਂ ਕੁਝ ਮੀਡੀਆ ਕਰਮਚਾਰੀਆਂ ਦੇ ਘਰਾਂ ’ਚ ਵੀ ਛਾਪੇ ਮਾਰੇ ਗਏ ਤੇ ਉਨ੍ਹਾਂ ਦੇ ਪੇਜ ਬੰਦ ਕਰ ਦਿੱਤੇ ਗਏ ਹਨ। ਮੈਂ ਸਮਝਦਾ ਹਾਂ ਕਿ ਇਹ ਮੰਦਭਾਗਾ ਵਰਤਾਰਾ ਹੈ। ਜੇਕਰ ਕਿਸੇ ਨੇ ਪੋਸਟ ਪਾ ਕੇ ਸ਼ੇਅਰ ਕਰ ਲਿਆ ਤਾਂ ਉਸ ਨੂੰ ਫੜ ਕੇ ਅੰਦਰ ਦੇ ਦਿੱਤਾ, ਇਹ ਉਨ੍ਹਾਂ ਦੇ ਕੈਰੀਅਰ ਦੀ ਬਰਬਾਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਪੁਲਸ ਨੂੰ ਇਸ ਤਰ੍ਹਾਂ ਕਰਨ ਤੋਂ ਰੋਕਣਾ ਚਾਹੀਦਾ ਹੈ।

ਇਹ ਖ਼ਬਰ ਵੀ ਪੜ੍ਹੋ : ਫਾਜ਼ਿਲਕਾ ’ਚ ਚੱਕਰਵਾਤੀ ਤੂਫ਼ਾਨ ਨੇ ਮਚਾਇਆ ਕਹਿਰ, ਕਈ ਘਰ ਹੋਏ ਢਹਿ-ਢੇਰੀ (ਵੀਡੀਓ)

ਉਨ੍ਹਾਂ ਕਿਹਾ ਕਿ ਅਸੀਂ 27 ਮਾਰਚ ਦੀ ਮੀਟਿੰਗ ’ਚ ਪੰਜਾਬ ਦੇ ਹਾਲਾਤ ’ਤੇ ਵਿਚਾਰ ਕਰਨ ਲਈ ਸਿੱਖ ਬੁੱਧੀਜੀਵੀ, ਨਿਹੰਗ ਸਿੰਘ ਦਲ, ਸਿੱਖ ਜਥੇਬੰਦੀਆਂ, ਸੰਪ੍ਰਦਾਵਾਂ ਦੇ ਮੁਖੀਆਂ ਨੂੰ ਬੁਲਾਇਆ ਹੈ। ਜੇਕਰ ਲੋੜ ਪਈ ਤਾਂ ਵੱਡਾ ਇਕੱਠ ਵੀ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਇਸ ਵਿਚ ਸਿਆਸੀ ਪਾਰਟੀਆਂ ਨੂੰ ਨਹੀਂ ਬੁਲਾਇਆ ਕਿਉਂਕਿ ਇਸ ਤਰ੍ਹਾਂ ਨਾਲ ਬਦੋ-ਬਦੀ ਸਿਆਸੀਕਰਨ ਹੋ ਜਾਂਦਾ ਹੈ।


author

Manoj

Content Editor

Related News