ਸਾਬਕਾ ਜਥੇਦਾਰ ਇਕਬਾਲ ਸਿੰਘ ਸ੍ਰੀ ਅਕਾਲ ਤਖ਼ਤ 'ਤੇ ਤਲਬ, ਮੋਦੀ ਨੂੰ ਵੀ 15 ਦਿਨਾਂ ਦਾ ਅਲਟੀਮੇਟਮ: ਜਥੇਦਾਰ ਮੰਡ

Thursday, Aug 13, 2020 - 05:43 PM (IST)

ਅੰਮ੍ਰਿਤਸਰ (ਸੁਮਿਤ ਖੰਨਾ) : ਮੁਤਵਾਜ਼ੀ ਜਥੇਦਾਰ ਗਿਆਨੀ ਧਿਆਨ ਸਿੰਘ ਮੰਡ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਾਬਕਾ ਜਥੇਦਾਰ ਇਕਬਾਲ ਸਿੰਘ ਨੂੰ ਤਲਬ ਕੀਤਾ ਹੈ। ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਗਿਆਨੀ ਇਕਬਾਲ ਸਿੰਘ ਨੇ ਰਾਮ ਮੰਦਰ ਨੀਂਹ ਪੱਥਰ ਸਮਾਗਮ ਮੌਕੇ ਸਿੱਖਾਂ ਨੂੰ ਲਵ ਕੁਸ਼ ਦੀ ਵੰਸ਼ਜ਼ ਦੱਸ ਕੇ ਗੁਰੂ ਸਹਿਬਾਨਾਂ ਅਤੇ ਸਿੱਖ ਕੌਮ ਦਾ ਨਿਰਾਦਰ ਕੀਤਾ ਹੈ। ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਵਲੋਂ ਰਮਾਇਣ ਲਿਖੇ ਜਾਣ ਦਾ ਬਿਆਨ ਦੇ ਕੇ ਗੁਰੂ ਸਾਹਿਬ ਅਤੇ ਸਿੱਖ ਕੌਮ ਦਾ ਅਪਮਾਨ ਕੀਤਾ ਹੈ। ਜਿਸ ਨਾਲ ਸਿੱਖ ਕੌਮ ਦੀਆਂ ਧਾਰਮਿਕ ਭਾਵਨਾਵਾਂ ਨੂੰ ਡੂੰਘੀ ਠੇਸ ਪਹੁੰਚੀ ਹੈ। 

ਇਹ ਵੀ ਪੜ੍ਹੋਂ : ਭਾਜਪਾ ਨੇਤਾ ਦੀ ਕਰਤੂਤ: ਬੀਬੀ ਵਰਕਰ ਨਾਲ ਕੀਤਾ ਗਲਤ ਕੰਮ, ਇੰਝ ਖੁੱਲ੍ਹੀ ਪੋਲ

ਉਨ੍ਹਾਂ ਕਿਹਾ ਕਿ ਇਸ ਲਈ ਗਿਆਨੀ ਇਕਬਾਲ ਸਿੰਘ 20 ਅਗਸਤ ਤੱਕ ਅਕਾਲ ਤਖ਼ਤ ਸਾਹਿਬ 'ਤੇ ਪੇਸ਼ ਹੋ ਕੇ ਆਪਣਾ ਪੱਖ ਸਪੱਸ਼ਟ ਕਰਨ। ਇਸ ਦੇ ਨਾਲ ਹੀ ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 15 ਦਿਨਾਂ ਅਲਟੀਮੇਟਮ ਦਿੰਦਿਆਂ ਕਿਹਾ ਕਿ ਉਹ ਆਪਣਾ ਬਿਆਨ ਵਾਪਸ ਲੈਣ ਅਤੇ ਸਿੱਖ ਕੌਮ ਤੋਂ ਮੁਆਫ਼ੀ ਮੰਗਣ। ਉਨ੍ਹਾਂ ਕਿਹਾ ਕਿ ਜੇਕਰ ਉਹ ਅਜਿਹਾ ਨਹੀਂ ਕਰਦੇ ਤਾਂ ਭਾਰਤੀ ਸੰਵਿਧਾਨ ਅਤੇ ਕਾਨੂੰਨ ਅਨੁਸਾਰ ਨਰਿੰਦਰ ਮੋਦੀ ਦੇ ਖ਼ਿਲਾਫ਼ ਧਾਰਾ 2951 ਅਧੀਨ ਮੁਕਦਮਾ ਦਰਜ ਕੀਤਾ ਜਾਏ।

ਇਹ ਵੀ ਪੜ੍ਹੋਂ :ਜਦੋਂ ਲਾਵਾਂ ਵੇਲੇ ਲਾੜੇ ਨੂੰ ਵੇਖ ਬੇਹੋਸ਼ ਹੋ ਗਈ ਲਾੜੀ ਤਾਂ ਥਾਣੇ ਪੁੱਜੀ ਬਾਰਾਤ, ਜਾਣੋਂ ਪੂਰਾ ਮਾਮਲਾ


author

Baljeet Kaur

Content Editor

Related News