ਐਡਵੋਕੇਟ ਧਾਮੀ ਦੇ ਅਸਤੀਫ਼ੇ ਤੇ SGPC ਮੀਟਿੰਗ ਮਗਰੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦਾ ਵੱਡਾ ਬਿਆਨ (ਵੀਡੀਓ)

Saturday, Feb 22, 2025 - 10:00 AM (IST)

ਐਡਵੋਕੇਟ ਧਾਮੀ ਦੇ ਅਸਤੀਫ਼ੇ ਤੇ SGPC ਮੀਟਿੰਗ ਮਗਰੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦਾ ਵੱਡਾ ਬਿਆਨ (ਵੀਡੀਓ)

ਅੰਮ੍ਰਿਤਸਰ (ਵੈੱਬ ਡੈਸਕ): ਬੀਤੇ ਦਿਨੀਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਹੋਈ ਮੀਟਿੰਗ ਮਗਰੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਅਸਤੀਫ਼ਾ ਦੇਣਾ ਦੁਖਦਾਈ ਹੈ। ਉਨ੍ਹਾਂ ਨੇ ਹਰਜਿੰਦਰ ਸਿੰਘ ਧਾਮੀ ਨੂੰ ਅਸਤੀਫ਼ਾ ਵਾਪਸ ਲੈਣ ਦੀ ਅਪੀਲ ਕੀਤੀ ਹੈ। ਇਸ ਦੇ ਨਾਲ ਹੀ ਉਨ੍ਹਾਂ SGPC ਦੀ ਅੰਤਰਿਗ ਕਮੇਟੀ ਦੀ ਮੀਟਿੰਗ ਮਗਰੋਂ ਦਿੱਤੇ ਗਏ ਬਿਆਨ 'ਤੇ ਵੀ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। 

ਇਹ ਖ਼ਬਰ ਵੀ ਪੜ੍ਹੋ - ਹੱਦ ਹੋ ਗਈ! ਡਿਪੋਰਟ ਹੋ ਕੇ ਵੀ ਨਾ ਟਲ਼ਿਆ ਪੰਜਾਬੀ ਮੁੰਡਾ, ਜੁਗਾੜ ਲਗਾ ਕੇ ਮੁੜ ਪੁੱਜਿਆ ਅਮਰੀਕਾ

ਹਰਜਿੰਦਰ ਸਿੰਘ ਧਾਮੀ ਦੇ ਅਸਤੀਫ਼ੇ ਬਾਰੇ ਬੋਲਦਿਆਂ ਜਥੇਦਾਰ ਸਾਹਿਬ ਨੇ ਕਿਹਾ ਕਿ ਉਨ੍ਹਾਂ ਨੇ ਅਸਤੀਫ਼ਾ ਦੇਣ ਵੇਲੇ ਮੇਰੇ ਵੱਲੋਂ ਫੇਸਬੁੱਕ 'ਤੇ ਪਾਈ ਪੋਸਟ ਮਗਰੋਂ ਨੈਤਿਕਤਾ ਦੇ ਅਧਾਰ 'ਤੇ ਅਸਤੀਫ਼ਾ ਦੇਣ ਦੀ ਗੱਲ ਕਹੀ ਸੀ। ਜਥੇਦਾਰ ਸਾਹਿਬ ਨੇ ਕਿਹਾ ਕਿ ਜੇ ਉਹ ਨੈਤਿਕਤਾ ਹੈ ਤਾਂ ਮੈਂ ਪ੍ਰਧਾਨ ਜੀ ਨੂੰ ਅਪੀਲ ਕਰਦਾ ਹਾਂ ਕਿ ਉਹ ਅਸਤੀਫ਼ਾ ਵਾਪਸ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਵਜੋਂ ਆਪਣੀ ਜ਼ਿੰਮੇਵਾਰੀ ਸੰਭਾਲਣ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫ਼ਸੀਲ ਤੋਂ ਜੋ ਡਿਊਟੀ 2 ਦਸੰਬਰ ਨੂੰ ਉਨ੍ਹਾਂ ਦੀ ਲਗਾਈ ਗਈ ਹੈ, ਉਹ ਸੇਵਾ ਵੀ ਨੈਤਿਕ ਫਰਜ਼ ਸਮਝਦਿਆਂ ਸੰਭਾਲਣ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਉਨ੍ਹਾਂ ਨੂੰ 7 ਮੈਂਬਰੀ ਕਮੇਟੀ ਦਾ ਕਨਵੀਨਰ ਲਗਾਇਆ ਸੀ ਤੇ ਉਹ ਇਹ ਜ਼ਿੰਮੇਵਾਰੀ ਵੀ ਸੰਭਾਲਣ। 

'ਸ਼੍ਰੋਮਣੀ ਕਮੇਟੀ ਨੇ ਦੱਸਿਆ ਅਧਿਕਾਰ ਖੇਤਰ'

ਇਸ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਪਦਵੀ ਭਾਵੇਂ ਛੋਟੀ ਹੈ ਜਾਂ ਵੱਡੀ ਹੈ, ਉਸ ਦਾ ਸਨਮਾਨ ਬਹਾਲ ਰੱਖਣਾ ਚਾਹੀਦਾ ਹੈ। SGPC ਚੁਣੀ ਹੋਈ ਸੰਸਥਾ ਹੈ, ਸੰਗਤ ਦੇ ਚੁਣੇ ਨੁਮਾਇੰਦੇ ਇਸ ਵਿਚ ਆਪੋ-ਆਪਣੇ ਇਲਾਕੇ ਦੀ ਸੰਗਤ ਦੀ ਨੁਮਾਇੰਦਗੀ ਕਰਦੇ ਹਨ। ਹਰ ਕਿਸੇ ਦਾ ਆਪੋ-ਆਪਣਾ ਅਧਿਕਾਰ ਖੇਤਰ ਹੈ, ਕੱਲ੍ਹ ਸ਼੍ਰੋਮਣੀ ਕਮੇਟੀ ਦੀ ਅੰਤਰਿਗ ਕਮੇਟੀ ਵੱਲੋਂ ਕਿਹਾ ਗਿਆ ਹੈ ਕਿ ਸਿੰਘ ਸਾਹਿਬਾਨ ਨੂੰ ਉਹ ਪੋਸਟ ਨਹੀਂ ਸੀ ਪਾਉਣੀ ਚਾਹੀਦੀ। ਉਨ੍ਹਾਂ ਕਿਹਾ ਕਿ ਮੈਂ ਸਿਰਫ਼ ਗਿਆਨੀ ਹਰਪ੍ਰੀਤ ਸਿੰਘ ਦੇ ਹੱਕ ਵਿਚ ਆਪਣੇ ਵਲਵਲੇ ਆਪਣੀ ਪੋਸਟ ਰਾਹੀਂ ਸਾਂਝੇ ਕੀਤੇ ਹਨ, ਮੈਂ ਕੋਈ ਐੱਸ.ਜੀ.ਪੀ.ਸੀ. ਨੂੰ ਆਦੇਸ਼ ਨਹੀਂ ਕੀਤਾ। ਉਹ ਪੋਸਟ ਵੀ ਆਪਣੇ ਨਿੱਜੀ ਫੇਸਬੁੱਕ ਅਕਾਊਂਟ 'ਤੇ ਪਾਈ ਸੀ।

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਬੁੱਧਵਾਰ ਨੂੰ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਕੂਲ, ਕਾਲਜ ਤੇ ਦਫ਼ਤਰ

ਉਨ੍ਹਾਂ ਕਿਹਾ ਕਿ ਦੁਨੀਆ ਭਰ ਦੇ ਸਿੱਖ ਸ੍ਰੀ ਅਕਾਲ ਤਖ਼ਤ ਸਾਹਿਬ ਵੱਲ ਵੇਖਦੇ ਹਨ। ਪਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਉਨ੍ਹਾਂ ਨੂੰ ਇਹ ਗੱਲ ਕਹੀ ਗਈ ਕਿ ਤੁਹਾਡਾ ਅਧਿਕਾਰ ਖੇਤਰ ਇੰਨਾ ਕੁ ਹੈ। ਜਥੇਦਾਰ ਸਾਹਿਬ ਨੇ ਕਿਹਾ ਕਿ ਮੈਂ ਸਮਝਦਾ ਸੀ ਕਿ ਅਕਾਲ ਤਖ਼ਤ ਸਾਹਿਬ ਦਾ ਹੁਕਮ ਵਿਸ਼ਵਵਿਆਪੀ ਸਿੱਖਾਂ 'ਤੇ ਲਾਗੂ ਹੁੰਦਾ ਹੈ, ਪਰ ਕੱਲ੍ਹ ਮੈਨੂੰ ਪਤਾ ਲੱਗਿਆ ਕਿ ਅਕਾਲ ਤਖ਼ਤ ਸਾਹਿਬ ਦਾ ਹੁਕਮ ਕੇਵਲ ਅਕਾਲ ਤਖ਼ਤ ਸਾਹਿਬ ਦੀ ਚਾਰਦੀਵਾਰੀ ਦੇ ਅੰਦਰ ਹੀ ਹੁੰਦਾ ਤੇ ਉਸ ਦੇ ਅੰਦਰ ਹੀ ਖ਼ਤਮ ਹੋ ਜਾਂਦਾ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News