ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਤੇ SGPC ਪ੍ਰਧਾਨ ਨੂੰ ਦਿੱਤਾ ਗਿਆ ਰਾਮ ਮੰਦਰ ਪ੍ਰਾਣ ਪ੍ਰਤਿਸ਼ਠਾ ਦਾ ਸੱਦਾ

Thursday, Jan 11, 2024 - 02:34 AM (IST)

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਤੇ SGPC ਪ੍ਰਧਾਨ ਨੂੰ ਦਿੱਤਾ ਗਿਆ ਰਾਮ ਮੰਦਰ ਪ੍ਰਾਣ ਪ੍ਰਤਿਸ਼ਠਾ ਦਾ ਸੱਦਾ

ਅੰਮ੍ਰਿਤਸਰ (ਸਰਬਜੀਤ): ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਸ੍ਰੀ ਰਾਮ ਮੰਦਿਰ ਦੇ ਉਦਘਾਟਨੀ ਸਮਾਰੋਹ ਵਿਚ ਭਾਗ ਲੈਣ ਲਈ ਸੱਦਾ ਦੇਣ ਵਾਸਤੇ ਰਾਸ਼ਟਰੀ ਸਿੱਖ ਸੰਗਤ, ਸਮਾਜਿਕ ਸਮਰਸਤਾ ਦੇ ਉੱਤਰ ਭਾਰਤ ਦੇ ਸੰਯੋਜਕ, ਵਿਸ਼ਵ ਹਿੰਦੂ ਪ੍ਰੀਸ਼ਦ ਦੇ ਆਗੂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਪੰਹੁਚੇ। ਇਨ੍ਹਾਂ ਆਗੂਆਂ ਨੇ 22 ਜਨਵਰੀ ਦੇ ਸਮਾਗਮ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਰਸਮੀ ਤੌਰ 'ਤੇ ਸੱਦਾ ਪੱਤਰ ਦਿੱਤਾ। ਜਥੇਦਾਰ ਸਾਹਿਬ ਦੀ ਗੈਰ ਹਾਜ਼ਰੀ ਵਿਚ ਇਹ ਸੱਦਾ ਪੱਤਰ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਚ ਤਾਇਨਾਤ ਜਥੇਦਾਰ ਦੇ ਨਿਜੀ ਸਹਾਇਕ ਜ਼ਸਪਾਲ ਸਿੰਘ ਨੇ ਲਿਆ।

ਇਹ ਖ਼ਬਰ ਵੀ ਪੜ੍ਹੋ - ਨਸ਼ੇ ਨੇ ਇਕ ਹੋਰ ਘਰ 'ਚ ਵਿਛਾਏ ਸੱਥਰ! ਬਜ਼ੁਰਗ ਮਾਂ ਤੋਂ ਖੋਹਿਆ ਇਕਲੌਤਾ ਸਹਾਰਾ

ਪੱਤਰਕਾਰਾਂ ਨਾਲ ਗਲ ਕਰਦਿਆਂ ਸਮਾਜਿਕ ਸਮਰਸਤਾ ਦੇ ਉੱਤਰ ਭਾਰਤ ਦੇ ਸੰਯੋਜਕ ਪ੍ਰਮੋਦ ਨੇ ਦੱਸਿਆ ਕਿ ਅਸੀਂ ਬਾਕੀ ਧਰਮਾਂ ਦੇ ਮੁਖੀ ਸਹਿਬਾਨ ਵਾਂਗ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਨੂੰ ਵੀ ਸੱਦਾ ਪੱਤਰ ਦੇਣ ਲਈ ਆਏ ਹਾਂ। ਉਨ੍ਹਾਂ ਕਿਹਾ ਕਿ ਜਥੇਦਾਰ ਸਾਹਿਬ ਨੂੰ ਪਹਿਲਾਂ ਸੱਦਾ ਪੱਤਰ ਫ਼ੋਨ 'ਤੇ ਡਾਕ ਰਾਹੀਂ ਭੇਜ ਦਿੱਤਾ ਜਾ ਚੁੱਕਾ ਹੈ ਪਰ ਉਹ ਅੱਜ ਆਪ ਵੀ ਇਹ ਸੱਦਾ ਪੱਤਰ ਲੈ ਕੇ ਆਏ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਵਿਚ 92 ਦੇ ਕਰੀਬ ਅਜਿਹੀਆਂ ਸੰਸਥਾਵਾਂ ਹਨ ਜਿਨ੍ਹਾਂ ਦੇ ਮੁਖੀ ਸਾਹਿਬਾਨ ਦੇ ਨਾਲ-ਨਾਲ ਪੰਜਾਬ ਦੇ ਤਿੰਨ ਤਖ਼ਤ ਸਾਹਿਬਾਨ ਦੇ ਜਥੇਦਾਰ ਸਾਹਿਬਾਨ ਨੂੰ ਸੱਦਾ ਪੱਤਰ ਦੇ ਕੇ ਆਏ ਹਾਂ। 

ਇਹ ਖ਼ਬਰ ਵੀ ਪੜ੍ਹੋ - ਟਰਾਂਸਪੋਰਟ ਮੰਤਰੀ ਦੀ ਵਾਹਨ ਚਾਲਕਾਂ ਨੂੰ ਚੇਤਾਵਨੀ, ਛੇਤੀ ਕਰ ਲਓ ਇਹ ਕੰਮ ਨਹੀਂ ਤਾਂ ਹੋਵੇਗਾ ਜੁਰਮਾਨਾ

ਪ੍ਰਮੋਦ ਨੇ ਦੱਸਿਆ ਕਿ ਸਾਡੇ ਵੱਲੋਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਉਨ੍ਹਾਂ ਦੇ ਗ੍ਰਹਿ ਹੁਸ਼ਿਆਰਪੁਰ ਵਿਖੇ ਮਿਲ ਕੇ ਸੱਦਾ ਪੱਤਰ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਇਹ ਸੱਦਾ ਪੱਤਰ ਵੱਖ-ਵੱਖ ਸੰਸਥਾਵਾਂ ਵੱਲੋਂ ਸ੍ਰੀ ਰਾਮ ਜਨਮ ਭੂਮੀ ਤੀਰਥ ਟਰਸਟ ਵੱਲੋਂ ਦਿੱਤਾ ਜਾ ਰਿਹਾ ਹੈ। ਉਨ੍ਹਾਂ ਆਸ ਪ੍ਰਗਟ ਕੀਤੀ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਇਸ ਸਮਾਗਮ ਵਿਚ ਜਰੂਰ ਸ਼ਾਮਲ ਹੋਣਗੇ। ਇਸ ਮੌਕੇ ਪ੍ਰਮੁੱਖ ਉੱਤਰ ਭਾਰਤ ਜਸਬੀਰ ਸਿੰਘ, ਰਾਸ਼ਟਰੀ ਜਨਰਲ ਸੈਕਟਰੀ ਰਾਸ਼ਟਰੀ ਸਿੱਖ ਸੰਗਤ ਰਘਬੀਰ ਸਿੰਘ,  ਜਨਰਲ ਸਕੱਤਰ ਪੰਜਾਬ ਪ੍ਰਭਾਰੀ ਜੰਮੂ ਕਸ਼ਮੀਰ ਸੰਦੀਪ ਸਿੰਘ ਤੋਂ ਇਲਾਵਾ ਜਸਬੀਰ ਸਿੰਘ ਸ਼ੇਰਾ ਵੀ ਹਾਜ਼ਰ ਸਨ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News