ਬੇਅਦਬੀ ਦੀ ਘਟਨਾ ਮਗਰੋਂ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸਮੂਹ ਗੁਰਦੁਆਰਾ ਪ੍ਰਬੰਧਕਾਂ ਲਈ ਆਦੇਸ਼ ਜਾਰੀ

Saturday, Apr 20, 2024 - 08:23 AM (IST)

ਬੇਅਦਬੀ ਦੀ ਘਟਨਾ ਮਗਰੋਂ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸਮੂਹ ਗੁਰਦੁਆਰਾ ਪ੍ਰਬੰਧਕਾਂ ਲਈ ਆਦੇਸ਼ ਜਾਰੀ

ਅੰਮ੍ਰਿਤਸਰ (ਸਰਬਜੀਤ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਪੋਤਾ ਚੀਮਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਦੀ ਘਟਨਾ ਤੋਂ ਬਾਅਦ ਸਮੂਹ ਗੁਰਦੁਆਰਾ ਪ੍ਰਬੰਧਕਾਂ, ਗ੍ਰੰਥੀ ਸਿੰਘਾਂ ਅਤੇ ਸੇਵਾਦਾਰਾਂ ਨੂੰ ਆਦੇਸ਼ ਕੀਤਾ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਦਬ-ਸਤਿਕਾਰ ਨੂੰ ਕਾਇਮ ਰੱਖਣ ਲਈ ਪੁਖ਼ਤਾ ਪ੍ਰਬੰਧ ਕਰਦਿਆਂ ਹਰੇਕ ਗੁਰਦੁਆਰਾ ਸਾਹਿਬ ਵਿਖੇ 24 ਘੰਟੇ ਪਹਿਰੇਦਾਰੀ ਨੂੰ ਯਕੀਨੀ ਬਣਾਇਆ ਜਾਵੇ।

ਇਹ ਖ਼ਬਰ ਵੀ ਪੜ੍ਹੋ - ਜਲੰਧਰ ਤੋਂ AAP ਉਮੀਦਵਾਰ ਟੀਨੂੰ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ, ਚਰਨਜੀਤ ਚੰਨੀ 'ਤੇ ਕੱਸਿਆ ਤੰਜ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਬੀਤੇ ਦਿਨੀਂ ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਪੋਤਾ ਚੀਮਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਦੀ ਬੇਅਦਬੀ ਦੀ ਘਟਨਾ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਆਖਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਿੱਖਾਂ ਦੇ ਜਾਗਤ-ਜੋਤਿ ਇਸ਼ਟ ਹਨ। ਜਦੋਂ ਕਦੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਦੀ ਬੇਅਦਬੀ ਦੀ ਘਟਨਾ ਵਾਪਰਦੀ ਹੈ ਤਾਂ ਸਮੁੱਚੇ ਸੰਸਾਰ ਵਿਚ ਵਸਦੇ ਸਿੱਖਾਂ ਦੀਆਂ ਭਾਵਨਾਵਾਂ ਨੂੰ ਅਸਹਿਣਯੋਗ ਠੇਸ ਪੁੱਜਦੀ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News