ਹਿਮਾਚਲ ਦੇ ਵਿਦਿਆਰਥੀਆਂ ਤੇ ਅਧਿਆਪਕਾਂ ਨਾਲ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮੁਲਾਕਾਤ
Sunday, Mar 23, 2025 - 07:26 PM (IST)

ਅੰਮ੍ਰਿਤਸਰ (ਸਰਬਜੀਤ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਕੱਤਰੇਤ ਦਫ਼ਤਰ ਵਿਖੇ ਹਿਮਾਚਲ ਦੇ ਸਰਕਾਰੀ ਕਾਲਜ ਬੜਸਰ ਹਮੀਰਪੁਰ ਤੋਂ ਆਏ ਵਿਦਿਆਰਥੀਆਂ ਅਤੇ ਅਧਿਆਪਕਾਂ ਨਾਲ ਬੀਤੇ ਦਿਨ ਮੁਲਾਕਾਤ ਕੀਤੀ।ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਕਿਹਾ ਕਿ ਸਾਨੂੰ ਇੱਥੇ ਆਉਣ ਤੋਂ ਪਹਿਲਾਂ ਕੁਝ ਲੋਕਾਂ ਨੇ ਬਹੁਤ ਕਿਹਾ ਕਿ ਪੰਜਾਬ ਤੁਹਾਡੇ ਲਈ ਸੁਰੱਖਿਅਤ ਨਹੀਂ ਹੈ ਪਰ ਅਸੀਂ ਫਿਰ ਵੀ ਆਉਣ ਦਾ ਫ਼ੈਸਲਾ ਕੀਤਾ ਅਤੇ ਹੁਣ ਸਾਨੂੰ ਪੰਜਾਬ ਦੀ ਧਰਤੀ 'ਤੇ ਆ ਕੇ ਬਹੁਤ ਚੰਗਾ ਲੱਗ ਰਿਹਾ ਹੈ।
ਇਹ ਵੀ ਪੜ੍ਹੋ- Punjab: ਮੌਤ ਬਣ ਕੇ ਆਏ ਟਰੱਕ ਨੇ ਉਜਾੜ 'ਤਾ ਘਰ, ਪਰਿਵਾਰ ਸਾਹਮਣੇ ਇਕਲੌਤੇ ਪੁੱਤ ਦੀ ਨਿਕਲੀ ਜਾਨ
ਇੱਥੇ ਕਿਸੇ ਵੀ ਤਰ੍ਹਾਂ ਦਾ ਕੋਈ ਡਰ ਨਹੀਂ। ਉਨ੍ਹਾਂ ਆਪਣੇ ਸੂਬੇ ਹਿਮਾਚਲ ਵਿੱਚ ਗੁਰੂ ਘਰ ਬਣਾਉਣ ਲਈ ਜ਼ਮੀਨ ਦੇਣ ਦੀ ਵੀ ਗੱਲ ਆਖੀ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਪੰਜਾਬ ਗੁਰੂਆਂ ਦੀ ਧਰਤੀ ਹੈ ਇੱਥੇ ਤੁਹਾਡੇ ਵੱਲ ਕੋਈ ਉਂਗਲ ਵੀ ਨਹੀਂ ਚੁੱਕ ਸਕਦਾ। ਉਨ੍ਹਾਂ ਦੋਵਾਂ ਸੂਬਿਆਂ ਦੇ ਲੋਕਾਂ ਨੂੰ ਆਪਸ 'ਚ ਰਲ ਮਿਲ ਕੇ ਰਹਿਣ ਦੀ ਅਪੀਲ ਹੈ।
ਇਹ ਵੀ ਪੜ੍ਹੋ- ਪੰਜਾਬੀਓ ਲੱਗ ਗਈਆਂ ਮੌਜਾਂ, ਇਕੱਠੀਆਂ ਤਿੰਨ ਛੁੱਟੀਆਂ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8