ਲਾਲ ਕਿਲ੍ਹੇ ''ਤੇ ਨਾਭਾ ਦੇ ਸਰਪੰਚ ਨਾਲ ਵਾਪਰੀ ਘਟਨਾ ਦੀ ਜਥੇਦਾਰ ਸੁਰਜੀਤ ਸਿੰਘ ਗੜ੍ਹੀ ਵੱਲੋਂ ਨਿਖੇਧੀ
Sunday, Aug 17, 2025 - 05:22 PM (IST)

ਪਟਿਆਲਾ, ਸਨੌਰ (ਮਨਦੀਪ ਜੋਸਨ)- ਪਟਿਆਲਾ ਜ਼ਿਲ੍ਹੇ ਦੇ ਹਲਕਾ ਨਾਭਾ ਦੇ ਪਿੰਡ ਕਸਿਆਣਾ ਦੇ ਸਰਪੰਚ ਨਾਲ ਦਿੱਲੀ ਵਿਖੇ ਹੋਈ ਬਦਸਲੂਕੀ ਦਾ ਨੋਟਿਸ ਲੈਂਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜ੍ਹੀ ਵੱਲੋਂ ਘਟਨਾ ਦੀ ਨਿਖੇਧੀ ਕੀਤੀ ਗਈ ਹੈ। ਸ. ਸੁਰਜੀਤ ਸਿੰਘ ਗੜ੍ਹੀ ਦਾ ਕਹਿਣਾ ਹੈ ਕਿ ਜਿਸ ਦੇਸ਼ ਦੀ ਆਜ਼ਾਦੀ ਲਈ ਸਿੱਖਾਂ ਨੇ ਪੰਜਾਬੀਆਂ ਨੇ ਕੁਰਬਾਨੀਆਂ ਦਿੱਤੀਆਂ ਅੱਜ ਉਸੇ ਦੇਸ਼ ਅੰਦਰ ਹੀ ਸਿੱਖਾਂ ਨੂੰ ਗੁਲਾਮੀ ਦਾ ਅਹਿਸਾਸ ਕਰਵਾਇਆ ਜਾ ਰਿਹਾ ਹੈ।
ਇਹ ਵੀ ਪੜ੍ਹੋ: ਸੋਮਵਾਰ ਨੂੰ ਛੁੱਟੀ ਦਾ ਐਲਾਨ! ਬੰਦ ਰਹਿਣਗੇ ਸਾਰੇ ਸਕੂਲ
ਅੰਤ੍ਰਿੰਗ ਕਮੇਟੀ ਮੈਂਬਰ ਸ. ਸਿੰਘ ਗੜ੍ਹੀ ਨੇ ਦੱਸਿਆ ਕਿ ਨਾਭਾ ਬਲਾਕ ਦੇ ਪਿੰਡ ਕਾਲਸਣਾ ਦੀ ਪੰਚਾਇਤ ਨੂੰ 14 ਅਗਸਤ ਨੂੰ ਨਵੀਂ ਦਿੱਲੀ ਮਿਊਂਸੀਪਲ ਕੌਂਸਲ ਵਿਖੇ ਪਿੰਡ ਦੀ ਸਫ਼ਾਈ ਲਈ ਸਨਮਾਨਤ ਕੀਤਾ ਗਿਆ ਸੀ। ਇਹ ਸਨਮਾਨ ਜਲ ਸ਼ਕਤੀ ਮੰਤਰਾਲੇ ਵੱਲੋਂ ਦਿੱਤਾ ਗਿਆ ਹੈ। ਇਸ ਤੋਂ ਇਕ ਦਿਨ ਬਾਅਦ 15 ਅਗਸਤ ਨੂੰ ਜਦੋਂ ਲਾਲ ਕਿਲ੍ਹੇ ‘ਤੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਤਿਰੰਗਾ ਲਹਿਰਾਇਆ ਜਾਣਾ ਸੀ, ਤਾਂ ਪਿੰਡ ਕਾਲਸਣਾ ਦੇ ਸਰਪੰਚ ਗੁਰਧਿਆਨ ਸਿੰਘ ਨੂੰ ਵੀ ਸਮਾਗਮ ਲਈ ਸੱਦਾ ਮਿਲਿਆ ਪਰ ਜਦੋਂ ਉਹ ਸ੍ਰੀ ਸਾਹਿਬ ਪਾ ਕੇ ਸਮਾਗਮ ਵਿਖੇ ਪਹੁੰਚੇ ਤਾਂ ਸੁਰੱਖਿਆ ਕਰਮਚਾਰੀਆਂ ਨੇ ਉਨ੍ਹਾਂ ਨੂੰ ਅੰਦਰ ਜਾਣ ਤੋਂ ਰੋਕ ਦਿੱਤਾ।
ਇਹ ਵੀ ਪੜ੍ਹੋ: ਪੰਜਾਬ 'ਚ ਰੂਹ ਕੰਬਾਊ ਵਾਰਦਾਤ! ਨਾਨਾ-ਨਾਨੀ ਨੇ ਦੋਹਤੀ ਦਾ ਕੀਤਾ ਕਤਲ, ਵਜ੍ਹਾ ਕਰੇਗੀ ਹੈਰਾਨ
ਇਸ ਦਾ ਨੋਟਿਸ ਲੈਂਦੇ ਸ. ਸੁਰਜੀਤ ਸਿੰਘ ਗੜ੍ਹੀ ਨੇ ਕਿਹਾ ਕਿ ਸਾਡੇ ਹੀ ਦੇਸ਼ ਅੰਦਰ ਸਾਨੂੰ ਦੂਜੇ ਦਰਜੇ ਦੇ ਸ਼ਹਿਰੀ ਬਣਾ ਕੇ ਪੇਸ਼ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਸਮੁੱਚਾ ਸਿੱਖ ਜਗਤ ਇਸ ਵਿਸ਼ੇ 'ਤੇ ਬੋਲੇ। ਇਸ ਮੌਕੇ ਸੁਰਜੀਤ ਸਿੰਘ ਗੜ੍ਹੀ ਨੇ ਬੀਤੇ ਤਰਨਤਾਰਨ ਦੀ ਸਿੱਖੀ ਬੱਚੀ ਨਾਲ ਵਾਪਰੀ ਘਟਨਾ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਹੁਣ ਕੁਝ ਸਮੇਂ ਅੰਦਰ ਹੀ ਇਹ ਦੂਜੀ ਘਟਨਾ ਹੈ, ਜਿਸ ਨੇ ਸਿੱਖ ਹਿਰਦਿਆਂ ਨੂੰ ਵਲੂੰਧਰ ਕੇ ਰੱਖ ਦਿੱਤਾ ਹੈ। ਗੜ੍ਹੀ ਨੇ ਕਿਹਾ ਕਿ ਇਨ੍ਹਾਂ ਸਿਆਸਤਦਾਨਾਂ ਦਾ ਹਾਥੀ ਦੇ ਦੰਦ ਖਾਣ ਦੇ ਹੋਰ ਵਿਖਾਉਣ ਦੇ ਹੋਰ ਵਾਲਾ ਕੰਮ ਹੈ, ਇਹ ਕਹਿੰਦੇ ਕੁਝ ਹੋਰ ਹਨ ਕਰਦੇ ਕੁਝ ਹੋਰ ਹਨ।
ਇਹ ਵੀ ਪੜ੍ਹੋ: ਪੰਜਾਬੀਆਂ ਲਈ ਖ਼ਤਰੇ ਦੀ ਘੰਟੀ! ਵਿਗੜ ਸਕਦੇ ਨੇ ਹਾਲਾਤ, ਕੰਟਰੋਲ ਰੂਮ ਹੋ ਗਏ ਸਥਾਪਿਤ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e