ਜਥੇਦਾਰ ਨਿਮਾਣਾ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਮੋਦੀ ਨੂੰ ਭੇਜੀ 29ਵੀਂ ਖ਼ੂਨ ਨਾਲ ਲਿੱਖੀ ਚਿੱਠੀ

Saturday, Jan 23, 2021 - 02:23 PM (IST)

ਜਥੇਦਾਰ ਨਿਮਾਣਾ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਮੋਦੀ ਨੂੰ ਭੇਜੀ 29ਵੀਂ ਖ਼ੂਨ ਨਾਲ ਲਿੱਖੀ ਚਿੱਠੀ

ਸ੍ਰੀ ਅਨੰਦਪੁਰ ਸਾਹਿਬ (ਦਲਜੀਤ ਸਿੰਘ)- ਭਾਈ ਘੱਨ੍ਹਈਆ ਜੀ ਮਿਸ਼ਨ ਸੇਵਾ ਸੋਸਾਇਟੀ ਵੱਲੋਂ ਮੈਂਬਰ ਸ਼੍ਰੋਮਣੀ ਕਮੇਟੀ ਭਾਈ ਅਮਰਜੀਤ ਸਿੰਘ ਚਾਵਲਾ ਦੀ ਅਗਵਾਈ ’ਚ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਖ਼ੂਨ ਦਾਨ ਕੈਂਪ ਐੱਸ. ਜੀ. ਪੀ. ਸੀ. ਦੇ ਸਹਿਯੋਗ ਨਾਲ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਲਾਇਆ ਗਿਆ। 

ਸਿੰਘੂ ਬਾਰਡਰ ਵਿਖੇ ਤਿੰਨ ਕਾਲੇ ਕਾਨੂੰਨਾਂ ਰੱਦ ਕਰਵਾਉਣ ਲਈ ਚੱਲ ਰਹੇ ਲੜੀਵਾਰ ਖ਼ੂਨ ਦਾਨ ਕੈਂਪ ਰਾਹੀਂ ਮਿਸ਼ਨ ਸੇਵਾ ਸੋਸਾਇਟੀ ਵੱਲੋਂ ਅੱਜ ਤੱਕ 28 ਖ਼ੂਨ ਦੀਆਂ ਚਿੱਠੀਆਂ ਪ੍ਰਧਾਨ ਮੰਤਰੀ ਮੋਦੀ, ਗ੍ਰਹਿ ਮੰਤਰੀ, ਉਪ ਰਾਸ਼ਟਰਪਤੀ, ਰਾਸ਼ਟਰਪਤੀ, ਸੁਪਰੀਮ ਕੋਰਟ ਦੇ ਚੀਫ਼ ਜਸਟਿਸ, ਪ੍ਰਧਾਨ ਯੂ. ਐੱਨ. ਓ. ਨੂੰ ਲਿਖੀਆਂ ਜਾ ਚੁੱਕੀਆਂ ਹਨ।

ਇਹ ਵੀ ਪੜ੍ਹੋ: ਚੜ੍ਹਦੀ ਸਵੇਰ ਹੁਸ਼ਿਆਰਪੁਰ ਰੋਡ ’ਤੇ ਵਾਪਰਿਆ ਰੂਹ ਕੰਬਾਊ ਹਾਦਸਾ, 4 ਦੀ ਮੌਤ

PunjabKesari

ਖ਼ੂਨ ਦਾਨ ਕੈਂਪ ਦਾ ਉਦਘਾਟਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਕੀਤਾ। ਇਸ ਮੌਕੇ ਭਾਈ ਘਨ੍ਹੱਈਆ ਜੀ ਮਿਸ਼ਨ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਜਥੇਦਾਰ ਤਰਨਜੀਤ ਸਿੰਘ ਨਿਮਾਣਾ ਵੱਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ 29ਵੀਂ ਖ਼ੂਨ ਦੀ ਚਿੱਠੀ ਪ੍ਰਧਾਨ ਮੰਤਰੀ ਮੋਦੀ ਦੇ ਨਾਮ ਲਿਖੀ ਅਤੇ ਖ਼ੂਨ ਦੀ ਚਿੱਠੀ ਉੱਪਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਅਤੇ ਭਾਈ ਅਮਰਜੀਤ ਚਾਵਲਾ ਨੇ ਦਸਤਖ਼ਤ ਕੀਤੇ। ਖ਼ੂਨ ਦਾਨ ਨਾਲ ਖ਼ੂਨ ਦੀ ਭਿੱਜੀ ਚਿੱਠੀ ਸੰਯੁਕਤ ਕਿਸਾਨ ਮੋਰਚੇ ਦੇ ਪ੍ਰਮੁੱਖ ਆਗੂ ਗੁਰਦੀਪ ਸਿੰਘ ਸਿੱਧੂ ਰਾਹੀਂ ਭੇਜੀ।

ਇਹ ਵੀ ਪੜ੍ਹੋ:  ...ਜਦੋਂ ਵਿਆਹ ਵਾਲੀ ਗੱਡੀ ’ਤੇ ਕਿਸਾਨੀ ਝੰਡਾ ਲਗਾ ਕੇ NRI ਲਾੜਾ-ਲਾੜੀ ਨੇ ਲਾਏ ਨਾਅਰੇ

ਜਾਣੋ ਕੀ ਲਿਖਿਆ ਖ਼ੂਨ ਨਾਲ ਲਿਖੀ ਚਿੱਠੀ ਵਿਚ 
ਇਸ ਮੌਕੇ ਜਥੇਦਾਰ ਨਿਮਾਣਾ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਖ਼ੂਨ ਦੀ ਚਿੱਠੀ ਰਾਹੀਂ ਕਿਹਾ ਕਿ ਤੁਹਾਡਾ ਖ਼ਰੀਦਿਆ ਮੀਡੀਆ ਇਸ ਗੱਲ ਦਾ ਪ੍ਰਚਾਰ ਕਰ ਰਿਹਾ ਹੈ ਕਿ ਮੋਦੀ ਜੀ ਜੋ ਫੈਸਲਾ ਲੈਂਦੇ ਹਨ, ਫਿਰ ਪਿੱਛੇ ਨੀ ਹਟਦੇ। ਉਨ੍ਹਾਂ ਕਿਹਾ ਕਿ ਮੈਂ ਤੁਹਾਨੂੰ ਦੱਸਣਾ ਚਾਹੁੰਦਾ ਹਾ ਕਿ ਸ਼ਹਿਨਸ਼ਾਹ ਜੀ ਦੀ ਫ਼ਤਿਹ ਦੀ ਚਿੱਠੀ ਮੁਗਲ ਰਾਜ ਦੇ ਤਖ਼ਤ ’ਚ ਕਿੱਲ ਸਾਬਤ ਹੋਈ ਸੀ ਅਤੇ ਅੋਰੰਗਜ਼ੇਬ ਪੜ੍ਹ ਕੇ ਮਰ ਗਿਆ ਸੀ ਪਰ ਤੁਹਾਡੇ ਕਾਨੂੰਨਾਂ ਨਾਲ ਪੰਜਾਬ ਅਤੇ ਪੰਜਾਬੀ ਮਰੇ ਨਹੀਂ ਸਗੋਂ ਪੂਰੀ ਤਾਕਤ ਨਾਲ ਭਾਰਤ ਦੇ ਕਿਰਤੀ ਕਿਸਾਨਾਂ ਨੂੰ ਇਕ ਜੁੱਟ ਕਰ ਤੁਹਾਡੇ ਅੱਗੇ ਡਟ ਗਏ ਹਨ। ਜੇਕਰ ਤੁਸੀ ਵਕਤ ਸਿਰ ਕਾਨੂੰਨਾਂ ਨੂੰ ਰੱਦ ਨਾ ਕੀਤਾ ਤਾਂ ਇਕ ਭਵਿੱਖਬਾਣੀ ਤੁਹਾਡੇ ਅਤੇ ਤੁਹਾਡੀ ਸਰਕਾਰ ਲਈ ਕਰ ਦਈਏ । ਇਹ ਤੁਹਾਡੇ ਬਣਾਏ ਕਾਨੂੰਨ ਤੁਹਾਡੇ ਰਾਜ ਨੂੰ ਜੜ੍ਹੋ ਪੁੱਟਣ ਲਈ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਲਿੱਖੀ ਖ਼ੂਨ ਦੀ ਚਿੱਠੀ ਦਿੱਲੀ ਤਖ਼ਤ ’ਚ ਕਿੱਲ ਸਾਬਤ ਸਾਬਿਤ ਹੋਵੇਗੀ।


author

shivani attri

Content Editor

Related News