ਜਤਿੰਦਰ ਸਿੰਘ ਵਿੱਕੀ ਬਾਜਵਾ ਟਰੱਕ ਯੂਨੀਅਨ ਭਵਾਨੀਗੜ੍ਹ ਦੇ ਸਰਬ ਸੰਮਤੀ ਨਾਲ ਪ੍ਰਧਾਨ ਬਣੇ
Thursday, Feb 27, 2025 - 12:22 PM (IST)

ਭਵਾਨੀਗੜ੍ਹ (ਕਾਂਸਲ)- ਸਥਾਨਕ ਸ਼ਹਿਰ ਦੀ ਟਰੱਕ ਯੂਨੀਅਨ ਦੀ ਪ੍ਰਧਾਨਗੀ ਦੇ ਅਹੁਦੇ ਲਈ ਅੱਜ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਹੋਈ ਮੀਟਿੰਗ ’ਚ ਸਰਬ ਸੰਮਤੀ ਨਾਲ ਜਤਿੰਦਰ ਸਿੰਘ ਵਿੱਕੀ ਬਾਜਵਾ ਨੂੰ ਪ੍ਰਧਾਨ ਚੁਣਿਆ ਗਿਆ। ਅੱਜ ਹੋਈ ਮੀਟਿੰਗ ਦੌਰਾਨ ਪਹਿਲਾਂ ਚਲੇ ਆ ਰਹੇ ਪ੍ਰਧਾਨ ਗੁਰਪ੍ਰੀਤ ਸਿੰਘ ਫੱਗੂਵਾਲਾ ਤੇ ਸਾਬਕਾ ਪ੍ਰਧਾਨ ਵਿਪਨ ਕੁਮਾਰ ਸ਼ਰਮਾ ਦੀ ਅਗਵਾਈ ਹੇਠ ਕੈਸ਼ੀਅਰ ਵੱਲੋਂ ਹਿਸਾਬ-ਕਿਤਾਬ ਦਿੱਤਾ ਗਿਆ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ 26 ਲੱਖ ਪਰਿਵਾਰਾਂ ਨਾਲ ਜੁੜੀ ਵੱਡੀ ਖ਼ਬਰ, ਆਧਾਰ ਕਾਰਡਾਂ ਬਾਰੇ Order ਜਾਰੀ
ਇਸ ਉਪਰੰਤ ਟਰੱਕ ਯੂਨੀਅਨ ਦੇ ਸਾਬਕਾ ਪ੍ਰਧਾਨ ਗੁਰਤੇਜ ਸਿੰਘ ਝਨੇੜੀ ਵੱਲੋਂ ਅਗਲੇ ਕਾਰਜਕਾਲ ਲਈ ਯੂਨੀਅਨ ਦੀ ਪੰਜ ਮੈਂਬਰੀ ਨਵੀਂ ਚੁਣੀ ਕਮੇਟੀ ਦੇ ਮੈਂਬਰਾਂ ਦਾ ਐਲਾਨ ਕੀਤਾ ਗਿਆ। ਇਸ ’ਚ ਜਤਿੰਦਰ ਸਿੰਘ ਵਿੱਕੀ ਬਾਜਵਾ, ਤਰਮੇਮ ਸਿੰਘ ਨੰਦਗੜ੍ਹ, ਗੁਰਪ੍ਰੀਤ ਸਿੰਘ, ਹਰਦੀਪ ਸਿੰਘ ਪੰਨਵਾ ਤੇ ਹਰਵਿੰਦਰ ਸਿੰਘ ਕਮੇਟੀ ਮੈਂਬਰ ਚੁਣੇ ਗਏ ਤੇ ਇਸ ਕਮੇਟੀ ਦੀ ਅਗਵਾਈ ਜਤਿੰਦਰ ਸਿੰਘ ਵਿੱਕੀ ਬਾਜਵਾ ਨੂੰ ਸੌਪਦਿਆਂ ਪ੍ਰਧਾਨ ਚੁਣਿਆ ਗਿਆ। ਇਸ ਮੌਕੇ ਵਿਪਨ ਕੁਮਾਰ ਸ਼ਰਮਾ ਤੇ ਗੁਰਤੇਜ ਸਿੰਘ ਝਨੇੜੀ ਤੋਂ ਇਲਾਵਾ ਜਗਸੀਰ ਸਿੰਘ ਝਨੇੜੀ ਚੇਅਰਮੈਨ ਮਾਰਕਿਟ ਕਮੇਟੀ, ਜਗਮੀਤ ਸਿੰਘ ਭੋਲਾ ਸਰਪੰਚ ਬਲਿਆਲ, ਮਨਜੀਤ ਸਿੰਘ ਤੂਰ, ਅਮਰੀਕ ਸਿੰਘ ਵਿੱਕੀ, ਹਰਦੇਵ ਸਿੰਘ ਲਾਲ ਇਕਾਈ ਪ੍ਰਧਾਨ ਬੀ.ਕੇ.ਯੂ ਏਕਤਾ ਉਗਰਾਹਾ ਸਮੇਤ ਵੱਡੀ ਗਿਣਤੀ ’ਚ ਟਰੱਕ ਆਪ੍ਰੇਟਰ ਮੌਜੂਦ ਸਨ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8