ਜਤਿੰਦਰ ਪਾਲ ਮਲਹੋਤਰਾ ਚੰਡੀਗੜ੍ਹ ਭਾਜਪਾ ਦੇ ਬਣੇ ਨਵੇਂ ਪ੍ਰਧਾਨ

10/14/2023 3:19:02 PM

ਚੰਡੀਗੜ੍ਹ : ਭਾਜਪਾ ਨੇ ਚੰਡੀਗੜ੍ਹ ਪ੍ਰਧਾਨ ਨੂੰ ਬਦਲ ਕੇ ਨਵਾਂ ਪ੍ਰਧਾਨ ਨਿਯੁਕਤ ਕੀਤਾ ਹੈ। ਜਾਣਕਾਰੀ ਮੁਤਾਬਕ ਅਰੁਣ ਸੂਦ ਨੂੰ ਚੰਡੀਗੜ੍ਹ ਭਾਜਪਾ ਪ੍ਰਧਾਨ ਦੇ ਅਹੁਦੇ ਤੋਂ ਹਟਾ ਦਿੱਤਾ ਅਤੇ ਹੁਣ ਜਤਿੰਦਰ ਪਾਲ ਮਲਹੋਤਰਾ ਨੂੰ ਚੰਡੀਗੜ੍ਹ ਭਾਜਪਾ ਦਾ ਸੂਬਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। 

ਇਹ ਵੀ ਪੜ੍ਹੋ- ਰਾਜਪਾਲ ਪੁਰੋਹਿਤ ਵੱਲੋਂ ਗ੍ਰਾਮ ਰੱਖਿਆ ਕਮੇਟੀਆਂ ਲਈ ਵੱਡੇ ਇਨਾਮਾਂ ਦਾ ਐਲਾਨ

ਦੱਸ ਦੇਈਏ ਕਿ ਅਰੁਣ ਸੂਦ ਨੂੰ 20 ਜਨਵਰੀ 2020 ਨੂੰ ਚੰਡੀਗੜ੍ਹ ਭਾਜਪਾ ਪ੍ਰਧਾਨ ਨਿਯੁਕਤ ਕੀਤਾ ਗਿਆ ਸੀ ਅਤੇ ਜਨਵਰੀ 2023 ਨੂੰ ਉਨ੍ਹਾਂ ਦਾ ਕਾਰਜਕਾਲ ਖ਼ਤਮ ਹੋ ਗਿਆ ਸੀ। ਅਰੁਣ ਸੂਦ ਤੋਂ ਪਹਿਲਾਂ ਸੰਜੇ ਟੰਡਨ ਚੰਡੀਗੜ੍ਹ ਭਾਜਪਾ ਦੇ ਪ੍ਰਧਾਨ ਸਨ। ਉਹ ਦਸ ਸਾਲ ਚੰਡੀਗੜ੍ਹ ਭਾਜਪਾ ਦੇ ਪ੍ਰਧਾਨ ਰਹੇ। ਜਤਿੰਦਰ ਪਾਲ ਮਲਹੋਤਰਾ ਦੀ ਚੰਡੀਗੜ੍ਹ ਭਾਜਪਾ ਪ੍ਰਧਾਨ ਵਜੋਂ ਨਿਯੁਕਤੀ ਨੇ ਭਾਜਪਾ ਵਿਚ ਹੜਕੰਪ ਮਚਾ ਦਿੱਤਾ ਹੈ। 

ਇਹ ਵੀ ਪੜ੍ਹੋ- ਨਸ਼ਿਆ ਖ਼ਿਲਾਫ਼ ਜੰਗ 'ਚ ਅੰਮ੍ਰਿਤਸਰ CP ਦੀ ਪਹਿਲਕਦਮੀ, 40 ਹਜ਼ਾਰ ਵਿਦਿਆਰਥੀਆਂ ਨਾਲ ਚਲਾਉਣਗੇ ਵੱਡੀ ਮੁਹਿੰਮ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Shivani Bassan

This news is Content Editor Shivani Bassan