...ਤੇ ਹੁਣ ਜੌੜੇਮਾਜਰਾ ਨੇ ਮੰਡੀ ਗੋਬਿੰਦਗੜ੍ਹ ਦੇ ਸਿਵਲ ਹਸਪਤਾਲ ਦੀ ਕੀਤੀ ਚੈਕਿੰਗ, ਕਹੀਆਂ ਇਹ ਗੱਲਾਂ

Thursday, Sep 01, 2022 - 11:13 PM (IST)

...ਤੇ ਹੁਣ ਜੌੜੇਮਾਜਰਾ ਨੇ ਮੰਡੀ ਗੋਬਿੰਦਗੜ੍ਹ ਦੇ ਸਿਵਲ ਹਸਪਤਾਲ ਦੀ ਕੀਤੀ ਚੈਕਿੰਗ, ਕਹੀਆਂ ਇਹ ਗੱਲਾਂ

ਫਤਿਹਗੜ੍ਹ ਸਾਹਿਬ (ਬਿਪਨ) : ਜ਼ਿਲ੍ਹੇ 'ਚ ਪੈਂਦੀ ਲੋਹਾ ਨਗਰੀ ਮੰਡੀ ਗੋਬਿੰਦਗੜ੍ਹ ਦੇ ਸਿਵਲ ਹਸਪਤਾਲ 'ਚ ਸਿਹਤ ਮੰਤਰੀ ਚੇਤਨ ਸਿੰਘ ਜੌੜੇਮਾਜਰਾ ਨੇ ਅੱਜ ਅਚਨਚੇਤ ਚੈਕਿੰਗ ਕੀਤੀ। ਇਸ ਮੌਕੇ ਸਿਵਲ ਹਸਪਤਾਲ ਦੇ ਐੱਸ.ਐੱਮ.ਓ. ਮਹੇਸ਼ ਜਿੰਦਲ ਨੇ ਹਸਪਤਾਲ 'ਚ ਸਟਾਫ ਦੀ ਕਮੀ, ਬਿਲਡਿੰਗ, ਫੰਡ ਆਦਿ ਸਮੱਸਿਆਵਾਂ ਬਾਰੇ ਜਾਣੂ ਕਰਵਾਇਆ ਅਤੇ ਮੰਗਾਂ ਨੂੰ ਛੇਤੀ ਹੱਲ ਕਰਨ ਕਰਨ ਦੀ ਮੰਗ ਕੀਤੀ। ਸਿਵਲ ਹਸਪਤਾਲ ਅਚਾਨਕ ਪੁੱਜੇ ਸਿਹਤ ਮੰਤਰੀ ਨੇ ਜਿੱਥੇ ਹਸਪਤਾਲ ਦੀ ਬਿਲਡਿੰਗ ਦਾ ਜਾਇਜ਼ਾ ਲਿਆ, ਉੱਥੇ ਮਰੀਜ਼ਾਂ ਦਾ ਹਾਲਚਾਲ ਵੀ ਪੁੱਛਿਆ।

ਇਹ ਵੀ ਪੜ੍ਹੋ : ਗੁਰੂਹਰਸਹਾਏ: ਮਾਮੂਲੀ ਤਕਰਾਰ ਨੇ ਧਾਰਿਆ ਖੂਨੀ ਰੂਪ, ਪਿੰਡ ਮਾਦੀ ਕੇ 'ਚ ਚੱਲੀ ਗੋਲੀ

ਇਸ ਮੌਕੇ ਸਿਹਤ ਮੰਤਰੀ ਨੇ ਕਿਹਾ ਕਿ ਸਰਕਾਰ ਲੋਕਾਂ ਨੂੰ ਬਿਹਤਰ ਸਿਹਤ ਸੁਵਿਧਾਵਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ, ਜਿਸ ਦੇ ਲਈ ਤੇਜ਼ੀ ਨਾਲ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅੱਜ ਮੰਡੀ ਗੋਬਿੰਦਗੜ੍ਹ ਦੇ ਹਸਪਤਾਲ ਦਾ ਦੌਰਾ ਕਰਨ ਦਾ ਮਕਸਦ ਹਸਪਤਾਲ ਦੀਆਂ ਜ਼ਰੂਰਤਾਂ, ਸਮੱਸਿਆਵਾਂ ਬਾਰੇ ਐੱਸ.ਐੱਮ.ਓ. ਨਾਲ ਚਰਚਾ ਕਰਨਾ ਸੀ। ਹਸਪਤਾਲ ਦੀਆਂ ਲੋੜਾਂ ਨੂੰ ਪੂਰਾ ਕਰਨ ਤੇ ਹੋਰ ਬਿਹਤਰ ਬਣਾਉਣ 'ਤੇ ਵੀ ਚਰਚਾ ਕੀਤੀ ਗਈ। ਉਨ੍ਹਾਂ ਕਿਹਾ ਕਿ ਹਸਪਤਾਲ ਬਹੁਤ ਵਧੀਆ ਹੈ ਅਤੇ ਨਵੀਂ ਬਿਲਡਿੰਗ ਹੈ ਪਰ ਸ਼ਹਿਰ ਦੀ ਆਬਾਦੀ ਦੇ ਹਿਸਾਬ ਨਾਲ ਬਿਲਡਿੰਗ ਛੋਟੀ ਹੈ। ਐੱਸ.ਐੱਮ.ਓ. ਵੱਲੋਂ ਜੋ ਲੋੜਾਂ ਤੇ ਮੁਸ਼ਕਿਲਾਂ ਉਨ੍ਹਾਂ ਦੇ ਧਿਆਨ 'ਚ ਲਿਆਂਦੀਆਂ ਗਈਆਂ ਹਨ, ਉਨ੍ਹਾਂ ਨੂੰ ਛੇਤੀ ਪੂਰਾ ਕੀਤਾ ਜਾਵੇਗਾ।

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।


author

Mukesh

Content Editor

Related News