ਜੌੜਾਮਾਜਰਾ ਨੇ ਅੱਖਾਂ ਦਾਨ ਕਰਨ ਦਾ ਅਹਿਦ ਲੈ ਕੇ ਨੇਤਰ ਦਾਨ ਮੁਹਿੰਮ ਦੀ ਕੀਤੀ ਸ਼ੁਰੂਆਤ

Tuesday, Sep 06, 2022 - 03:15 AM (IST)

ਚੰਡੀਗੜ੍ਹ (ਬਿਊਰੋ) : ਸੂਬੇ 'ਚ ‘ਨੇਤਰ ਦਾਨ’ ਸਬੰਧੀ ਲਹਿਰ ਦੀ ਸ਼ੁਰੂਆਤ ਕਰਨ ਦੇ ਉਦੇਸ਼ ਨਾਲ ਸਿਹਤ ਮੰਤਰੀ ਪੰਜਾਬ ਚੇਤਨ ਸਿੰਘ ਜੌੜਾਮਾਜਰਾ ਨੇ ਅੱਖਾਂ ਦਾਨ ਕਰਕੇ ਇਸ ਮੁਹਿੰਮ ਨੂੰ ਲੋਕ ਲਹਿਰ ਬਣਾਉਣ ਲਈ ਇਕ ਨਿਵੇਕਲੀ ਪਹਿਲ ਕੀਤੀ ਹੈ। ਜੌੜਾਮਾਜਰਾ ਨੇ 37ਵੇਂ ਰਾਸ਼ਟਰੀ ਨੇਤਰ ਦਾਨ ਪੰਦਰਵਾੜੇ ਮੌਕੇ ਸਰਕਾਰੀ ਡੈਂਟਲ ਕਾਲਜ ਆਡੀਟੋਰੀਅਮ ਪਟਿਆਲਾ ਵਿਖੇ ਰਾਜ ਪੱਧਰੀ ਸਮਾਗਮ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਅੱਖਾਂ ਦਾਨ ਕਰਨ ਸਬੰਧੀ ਸ਼ੁਰੂ ਕੀਤੀ ਜਾਗਰੂਕਤਾ ਮੁਹਿੰਮ ਵਿਚ ਆਪਣਾ ਯੋਗਦਾਨ ਪਾਉਣ ਲਈ ਲੋਕਾਂ ਨੂੰ ਸਵੈ-ਇੱਛਾ ਨਾਲ ਅੱਗੇ ਆਉਣ ਲਈ ਕਿਹਾ। ਇਸ ਮੌਕੇ ਉਨ੍ਹਾਂ ਨਾਲ ਪਟਿਆਲਾ ਦਿਹਾਤੀ ਦੇ ਵਿਧਾਇਕ ਡਾ. ਬਲਬੀਰ ਸਿੰਘ ਅਤੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੀ ਹਾਜ਼ਰ ਸਨ।

ਇਹ ਵੀ ਪੜ੍ਹੋ : ਸ੍ਰੀ ਕਰਤਾਰਪੁਰ ਸਾਹਿਬ ਤੋਂ ਪਰਤੇ ਸ਼ਰਧਾਲੂ ਨੂੰ BSF ਨੇ ਕੀਤਾ ਕਾਬੂ, ਬਰਾਮਦ ਕੀਤਾ ਇਹ ਸਾਮਾਨ

ਕੈਬਨਿਟ ਮੰਤਰੀ ਜੌੜਾਮਾਜਰਾ ਨੇ ਕਿਹਾ ਕਿ ਮਾਨ ਸਰਕਾਰ ਵਲੋਂ ਸੂਬੇ ਦੇ ਸਰਕਾਰੀ ਹਸਪਤਾਲਾਂ ਨੂੰ ਮਹਿਜ਼ ਰੈਫਰਲ ਹਸਪਤਾਲ ਨਹੀਂ ਬਣਨ ਦਿੱਤਾ ਜਾਵੇਗਾ। ਸਿਹਤ ਦੇ ਖੇਤਰ ਵਿਚ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣਾ ਹੀ ਮੁੱਖ ਮੰਤਰੀ ਭਗਵੰਤ ਮਾਨ ਦੀ ਮੁੱਖ ਤਰਜੀਹ ਹੈ। ਇਸ ਵਾਅਦੇ ਨੂੰ ਪੂਰਾ ਕਰਨ ਦੇ ਮੱਦੇਨਜ਼ਰ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਪੰਜਾਬ ਸਰਕਾਰ ਵਲੋਂ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਉਨਾਂ ਕਿਹਾ ਕਿ ਨੇੜ ਭਵਿੱਖ ਵਿੱਚ ਪੰਜਾਬ ਦੇ ਸਰਕਾਰੀ ਹਸਪਤਾਲ ਵਿਦੇਸ਼ੀ ਨਾਗਰਿਕਾਂ ਨੂੰ ਇਲਾਜ ਲਈ ਆਕਰਸ਼ਿਤ ਕਰਨ ਲਈ ਕਫ਼ਾਇਤੀ ਦਰਾਂ ’ਤੇ ਮੈਡੀਕਲ ਪੈਕੇਜ ਪ੍ਰਦਾਨ ਕਰਨਗੇ, ਜਿਸ ਨਾਲ ਮੈਡੀਕਲ ਟੂਰਿਜ਼ਮ ਨੂੰ ਉਤਸ਼ਾਹਿਤ ਕੀਤਾ ਜਾਵੇਗਾ ਅਤੇ ਇਹ ਆਮਦਨ ਦਾ ਇਕ ਚੰਗਾ ਸਰੋਤ ਬਣ ਸਕਦਾ ਹੈ।

ਇਹ ਵੀ ਪੜ੍ਹੋ : ਬਿਲਡਿੰਗ 'ਤੇ ਜ਼ਬਰਦਸਤੀ ਕਬਜ਼ਾ ਕਰਨ ਦੇ ਮਾਮਲੇ 'ਚ ਇਕ ਦਰਜਨ ਵਿਅਕਤੀਆਂ ਖ਼ਿਲਾਫ਼ ਕੇਸ ਦਰਜ

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।


Mukesh

Content Editor

Related News