ਜਵਾਹਰ ਨਵੋਦਿਆ ਵਿੱਦਿਆਲਿਆ ’ਚ ਨੌਵੀਂ ਤੇ ਗਿਆਰਵੀਂ ਜਮਾਤ ਦੀ ਪ੍ਰੀਖਿਆ 7 ਫਰਵਰੀ ਨੂੰ
Tuesday, Jan 20, 2026 - 05:52 PM (IST)
ਫਾਜ਼ਿਲਕਾ (ਨਾਗਪਾਲ) : ਫਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਕਿੱਕਰ ਵਾਲਾ ਰੂਪਾ ਵਿਖੇ ਬਣੇ ਪ੍ਰੀ. ਐੱਮ. ਸ੍ਰੀ ਸਕੂਲ ਜਵਾਹਰ ਨਵੋਦਿਆ ਵਿੱਦਿਆਲਿਆ ’ਚ ਵਿੱਦਿਅਕ ਸੈਸ਼ਨ 2026-27 ਦੌਰਾਨ ਨੌਵੀਂ ਅਤੇ ਗਿਆਰਵੀਂ ਜਮਾਤ ਦੀ ਪ੍ਰੀਖਿਆ 7 ਫਰਵਰੀ 2026 ਦਿਨ ਸ਼ਨੀਵਾਰ ਨੂੰ ਹੋਵੇਗੀ। ਇਹ ਜਾਣਕਾਰੀ ਸਕੂਲ ਦੇ ਪ੍ਰਿੰਸੀਪਲ ਅਸ਼ੋਕ ਕੁਮਾਰ ਵਰਮਾ ਨੇ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਨੌਵੀਂ ਜਮਾਤ ਦਾ ਪ੍ਰੀਖਿਆ ਕੇਂਦਰ ਸਕੂਲ ਆਫ਼ ਐਮੀਨੈਂਸ (ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਫਾਜ਼ਿਲਕਾ) ਅਤੇ ਗਿਆਰਵੀਂ ਦਾ ਪ੍ਰੀਖਿਆ ਕੇਂਦਰ ਫਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਕਿੱਕਰ ਵਾਲਾ ਰੂਪਾ ਵਿਖੇ ਬਣੇ ਪ੍ਰੀ. ਐੱਮ. ਸ੍ਰੀ ਸਕੂਲ ਜਵਾਹਰ ਨਵੋਦਿਆ ਵਿੱਦਿਆਲਿਆ ਹੋਵੇਗਾ।
ਪ੍ਰੀਖਿਆ ’ਚ ਨੌਵੀਂ ’ਚ 296 ਅਤੇ ਗਿਆਰਵੀਂ ’ਚ 226 ਜੋ ਕਿ ਕੁੱਲ 522 ਪ੍ਰੀਖਿਆਰਥੀ ਬੈਠਣਗੇ। ਪ੍ਰੀਖਿਆਰਥੀ ਪ੍ਰੀਖਿਆ ਲਈ ਐਂਟਰੀ ਕਰਨ ਲਈ ਆਪਣਾ ਪ੍ਰਵੇਸ਼ ਪੱਤਰ ਵੈੱਬਸਾਈਟ www.navodaya.gov.in ਤੇ ਉਪਲੱਬਧ ਲਿੰਕ ਦੇ ਮਾਧਿਅਮ ਰਾਹੀਂ ਡਾਊਨਲੋਡ ਕਰ ਸਕਦੇ ਹਨ ਜਾਂ ਨਵੋਦਿਆਂ ਵਿੱਦਿਆਲਿਆ ਤੋਂ ਪ੍ਰਾਪਤ ਕੀਤੇ ਜਾ ਸਕਦੇ ਹਨ।
