ਬਠਿੰਡਾ ਵਿਖੇ ਜੱਦੀ ਪਿੰਡ ਪਹੁੰਚੀ ਸੇਵਕ ਸਿੰਘ ਦੀ ਮ੍ਰਿਤਕ ਦੇਹ, ਸਰਕਾਰੀ ਸਨਮਾਨਾਂ ਨਾਲ ਦਿੱਤੀ ਗਈ ਅੰਤਿਮ ਵਿਦਾਈ

Saturday, Apr 22, 2023 - 06:35 PM (IST)

ਬਠਿੰਡਾ (ਕੁਨਾਲ)- ਜੰਮੂ-ਕਸ਼ਮੀਰ ਦੇ ਪੁੰਛ ਵਿਚ ਅੱਤਵਾਦੀ ਹਮਲੇ ਦੌਰਾਨ ਸ਼ਹੀਦ ਹੋਏ ਬਠਿੰਡਾ ਦੇ ਰਹਿਣ ਵਾਲੇ ਜਵਾਨ ਸੇਵਕ ਦੀ ਮ੍ਰਿਤਕ ਦੇਹ ਅੱਜ ਜੱਦੀ ਪਿੰਡ ਬਾਘਾ ਪਹੁੰਚੀ। ਸੇਵਕ ਸਿੰਘ ਦੀ ਮ੍ਰਿਤਕ ਦੇਹ ਸਵੇਰੇ ਤਲਵੰਡੀ ਸਾਬੋ ਦੇ ਪਿੰਡ ਬਾਘਾ ਦੇ ਵਿਚ ਲਿਆਂਦੀ ਗਈ, ਜਿੱਥੇ ਨਮ ਅੱਖਾਂ ਦੇ ਨਾਲ ਸੇਵਕ ਸਿੰਘ ਨੂੰ ਸਰਕਾਰੀ ਸਨਮਾਨਾਂ ਨਾਲ ਅੰਤਿਮ ਵਿਦਾਈ ਦਿੱਤੀ ਗਈ। ਜਿਵੇਂ ਹੀ ਗੁਰਸੇਵਕ ਸਿੰਘ ਦੀ ਮ੍ਰਿਤਕ ਜੱਦੀ ਪਿੰਡ ਵਿਚ ਪਹੁੰਚੀ ਤਾਂ ਸਾਰੇ ਪਾਸੇ ਚੀਕ-ਚਿਹਾੜਾ ਪੈ ਗਿਆ। ਪਰਿਵਾਰ ਵਾਲਿਆਂ ਦਾ ਰੋ-ਰੋ ਕੇ ਬੁਰਾ ਹਾਲ ਹੋਇਆ ਪਿਆ ਸੀ। ਅਤਿ ਗਮਗੀਨ ਮਾਹੌਲ ਵਿਚ ਸੇਵਕ ਸਿੰਘ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਇਥੇ ਇਹ ਵੀ ਦੱਸਣਯੋਗ ਹੈ ਕਿ ਸਿੱਧੂ ਮੂਸੇਵਾਲਾ ਦੇ ਪਿਤਾ ਵੱਲੋਂ ਵੀ ਉਨ੍ਹਾਂ ਦੇ ਜੱਦੀ ਪਿੰਡ ਪਹੁੰਚ ਕੇ ਸੇਵਕ ਸਿੰਘ ਦੇ ਪਰਿਵਾਰ ਨਾਲ ਦੁੱਖ਼ ਵੰਡਾਇਆ ਗਿਆ। 

PunjabKesari

ਫ਼ੌਜ ਦੇ ਉੱਚ ਅਧਿਕਾਰੀਆਂ ਦੇ ਨਾਲ-ਨਾਲ ਹਲਕਾ ਤਲਵੰਡੀ ਸਾਬੋ ਦੇ ਵਿਧਾਇਕ ਅਤੇ ਹੋਰ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਵੀ ਸ਼ਹੀਦ ਜਵਾਨ ਨੂੰ ਸ਼ਰਧਾਂਜਲੀ ਦਿੱਤੀ। ਵਿਧਾਇਕਾ ਬਲਜਿੰਦਰ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਚਾਰ ਸ਼ਹੀਦਾਂ ਲਈ ਇਕ-ਇਕ ਕਰੋੜ ਦੀ ਰਾਸ਼ੀ ਦਾ ਐਲਾਨ ਕੀਤਾ ਗਿਆ ਹੈ। ਜੋ ਯਾਦਗਾਰੀ ਬਣਾਉਣ ਦੀ ਮੰਗ ਹੈ, ਉਸ ਉਤੇ ਵੀ ਸਰਕਾਰ ਜਲਦੀ ਹੀ ਫ਼ੈਸਲਾ ਲਵੇਗੀ। 

ਜ਼ਿਕਰਯੋਗ ਹੈ ਕਿ ਵੀਰਵਾਰ ਨੂੰ ਜੰਮੂ-ਕਸ਼ਮੀਰ ਦੇ ਪੁੰਛ ਇਲਾਕੇ ’ਚ ਫ਼ੌਜੀ ਟਰੱਕ ’ਤੇ ਅੱਤਵਾਦੀਆਂ ਵੱਲੋਂ ਕੀਤੇ ਗਏ ਹਮਲੇ ਵਿਚ ਰਾਮਾਂ ਮੰਡੀ ਦੇ ਨੇੜਲੇ ਪਿੰਡ ਬਾਘਾ ਦੇ ਲਾਂਸ ਨਾਇਕ ਫ਼ੌਜੀ ਜਵਾਨ ਸੇਵਕ ਸਿੰਘ (23) ਪੁੱਤਰ ਗੁਰਚਰਨ ਸਿੰਘ ਵੀ ਸ਼ਹੀਦ ਹੋ ਗਏ ਸਨ। ਸ਼ਹੀਦ ਹੋਣ ਦੀ ਖ਼ਬਰ ਦਾ ਪਤਾ ਲੱਗਦੇ ਹੀ ਪਿੰਡ ਬਾਘਾ ਸਮੇਤ ਆਸ-ਪਾਸ ਦੇ ਪਿੰਡਾਂ ਵਿਚ ਸੋਗ ਦੀ ਲਹਿਰ ਦੌੜ ਗਈ।

ਇਹ ਵੀ ਪੜ੍ਹੋ :  ਟਾਂਡਾ 'ਚ ਧੂਮਧਾਮ ਨਾਲ ਮਨਾਇਆ ਗਿਆ ਈਦ-ਉੱਲ-ਫਿਤਰ ਦਾ ਤਿਉਹਾਰ, ਵੇਖੋ ਤਸਵੀਰਾਂ

PunjabKesariਪਿੰਡ ਵਾਸੀਆਂ ਅਨੁਸਾਰ ਸ਼ਹੀਦ ਜਵਾਨ ਦੋ ਭੈਣਾਂ ਦਾ ਇਕਲੌਤਾ ਭਰਾ ਸੀ ਅਤੇ ਸਾਲ 2018 ਵਿਚ ਫ਼ੌਜ ਵਿਚ ਭਰਤੀ ਹੋਇਆ ਸੀ। ਜਵਾਨ ਦੇ ਸ਼ਹੀਦ ਹੋਣ ਬਾਰੇ ਪਤਾ ਲੱਗਦੇ ਹੀ ਪਿੰਡ ਦੇ ਵੱਡੀ ਗਿਣਤੀ ਲੋਕ ਜਵਾਨ ਦੇ ਪਰਿਵਾਰ ਨਾਲ ਦੁੱਖ਼ ਸਾਂਝਾ ਕਰਨ ਲਈ ਉਸਦੇ ਘਰ ਪਹੁੰਚ ਰਹੇ ਹਨ। 
PunjabKesari

ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਟਿਕੈਤ ਅਤੇ ਜਨਰਲ ਸਕੱਤਰ ਸਰੂਪ ਸਿੰਘ ਰਾਮਾਂ, ਸਮਾਜ ਸੇਵੀ ਸੰਸਥਾ ਹੈਲਪਲਾਈਨ ਵੈੱਲਫੇਅਰ ਸੋਸਾਇਟੀ ਪ੍ਰਧਾਨ ਬੌਬੀ ਲਹਿਰੀ, ਰੋਟਰੀ ਕਲੱਬ ਦੇ ਸਾਬਕਾ ਪ੍ਰਧਾਨ ਐਡਵੋਕੇਟ ਅਨਿਲ ਲਹਿਰੀ, ਰਾਜ ਕੁਮਾਰ ਲਹਿਰੀ, ਡਾ. ਅਵਨੀਸ਼ ਲਹਿਰੀ, ਜਿਊਲਰਜ਼ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਅਜੀਤ ਸਿੰਘ ਬੱਬੂ, ਆਸ਼ੀਰਵਾਦ ਸੋਸਾਇਟੀ ਦੇ ਪ੍ਰਧਾਨ ਹਰਨੇਕ ਸਿੰਘ ਮੱਕੜ, ਅਸ਼ੋਕ ਕੁਮਾਰ ਮਿੱਤਲ, ਕ੍ਰਿਸ਼ਨ ਲਾਲ ਭਾਗੀਵਾਂਦਰ, ਆੜ੍ਹਤੀਆ ਐਸੋਸੀਏਸ਼ਨ ਦੇ ਚੇਅਰਮੈਨ ਅੰਗਰੇਜ਼ ਲਾਲ ਬਖਤੂ ਆਦਿ ਨੇ ਫੌਜੀ ਜਵਾਨ ਦੇ ਸ਼ਹੀਦ ਹੋਣ ’ਤੇ ਗਹਿਰਾ ਦੁੱਖ਼ ਪ੍ਰਗਟ ਕੀਤਾ।

PunjabKesari

PunjabKesari

PunjabKesari

PunjabKesari

ਇਹ ਵੀ ਪੜ੍ਹੋ :  ਜਲੰਧਰ ਦੇ ਇਸ ਇਲਾਕੇ 'ਚ ਚੱਲ ਰਿਹੈ ਦੇਹ ਵਪਾਰ ਦਾ ਧੰਦਾ, ਸਟਿੰਗ ਆਪ੍ਰੇਸ਼ਨ ਦੌਰਾਨ ਸਾਹਮਣੇ ਆਈਆਂ ਹੈਰਾਨੀਜਨਕ ਗੱਲਾਂ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


shivani attri

Content Editor

Related News