ਰਾਜੌਰੀ ’ਚ ਸ਼ਹੀਦ ਹੋਏ ਫ਼ੌਜੀ ਕਰਨੈਲ ਸਿੰਘ ਦੇ ਪਰਿਵਾਰ ਲਈ ਕੈਪਟਨ ਦਾ ਵੱਡਾ ਐਲਾਨ
Thursday, Oct 01, 2020 - 07:18 PM (IST)
ਚੰਡੀਗੜ੍ਹ— ਜੰਮੂ ਕਸ਼ਮੀਰ ਦੇ ਰਾਜੌਰੀ ਖੇਤਰ ’ਚ ਅੱਜ ਕੰਟਰੋਲ ਰੇਖਾ ’ਤੇ 10 ਜੇ. ਏ. ਕੇ. ਆਈ. ਆਈ. ਐੱਫ. ਦੇ ਲਾਂਸ ਨਾਇਕ ਕਰਨੈਲ ਸਿੰਘ ਸਰਹੱਦ ਪਾਰ ਤੋਂ ਫਾਇਰਿੰਗ ’ਚ ਸ਼ਹੀਦ ਹੋ ਗਏ ਹਨ। ਲਾਂਸ ਨਾਇਕ ਕਰਨੈਲ ਸਿੰਘ ਦੀ ਸ਼ਹੀਦੀ ’ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇਸ ਦੇ ਨਾਲ ਹੀ ਪੰਜਾਬ ਸਰਕਾਰ ਵੱਲੋਂ ਸ਼ਹੀਦ ਕਰਨੈਲ ਸਿੰਘ ਦੇ ਇਕ ਪਰਿਵਾਰਕ ਮੈਂਬਰ ਨੂੰ ਸਰਕਾਰੀ ਨੌਕਰੀ ਅਤੇ 50 ਲੱਖ ਰੁਪਏ ਦੇ ਐਕਸ ਗ੍ਰੇਸ਼ੀਆ ਦੇਣ ਦਾ ਵੀ ਐਲਾਨ ਕੀਤਾ ਗਿਆ ਹੈ।
ਇਹ ਵੀ ਪੜ੍ਹੋ: ਰੋਡ ਸ਼ੋਅ ਦੌਰਾਨ ਬਿਕਰਮ ਮਜੀਠੀਆ ਨੇ ਕੈਪਟਨ ’ਤੇ ਲਾਏ ਰਗੜ੍ਹੇ
ਸ਼ਹੀਦ ਨੂੰ ਸ਼ਰਧਾਂਜਲੀ ਅਤੇ ਪਰਿਵਾਰ ਨਾਲ ਹਮਦਰਦੀ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਲਾਂਸ ਨਾਇਕ ਕਰਨੈਲ ਸਿੰਘ ਨੇ ਬਹਾਦਰੀ ਨਾਲ ਲੜਾਈ ਲੜਦਿਆਂ ਦੇਸ਼ ਦੀ ਰੱਖਿਆ ਲਈ ਆਪਣੀ ਜਾਨ ਕੁਰਬਾਨ ਕੀਤੀ ਹੈ, ਜਿਸ ਦੇ ਮਹਾਨ ਬਲਿਦਾਨ ਨੂੰ ਦੇਸ਼ ਕਦੇ ਨਹÄ ਭੁੱਲੇਗਾ। ਉਨ੍ਹਾਂ ਦੀ ਸ਼ਹਾਦਤ ਆਉਣ ਵਾਲੀਆਂ ਪੀੜ੍ਹੀਆਂ ਲਈ ਪ੍ਰੇਰਣਾ ਦਾ ਕੰਮ ਕਰੇਗੀ। ਸ਼ਹੀਦ ਲਾਂਸ ਨਾਇਕ ਕਰਨੈਲ ਸਿੰਘ ਸੰਗਰੂਰ ਜ਼ਿਲੇ੍ਹ ਦੇ ਪਿੰਡ ਲੋਹਾ ਖੇੜਾ ਦਾ ਰਹਿਣ ਵਾਲਾ ਸੀ ਜੋ ਆਪਣੇ ਪਿੱਛੇ ਮਾਪੇ, ਪਤਨੀ ਤੇ ਇਕ ਸਾਲ ਦਾ ਬੇਟਾ ਛੱਡ ਗਿਆ।