ਹੜ੍ਹ ਪ੍ਰਭਾਵਿਤ ਇਲਾਕੇ 'ਚ ਆਹਮੋ-ਸਾਹਮਣੇ ਹੋਏ ਜੈਇੰਦਰ ਕੌਰ ਤੇ ਕੈਬਨਿਟ ਮੰਤਰੀ ਜੌੜਾਮਾਜਰਾ, ਹੋਈ ਤਿੱਖੀ ਬਹਿਸ

07/13/2023 6:29:31 PM

ਪਟਿਆਲਾ: ਬੀਤੇ ਕੁਝ ਦਿਨਾਂ ਤੋਂ ਪੰਜਾਬ ਦੇ ਕਈ ਇਲਾਕਿਆਂ ਵਿਚ ਹੜ੍ਹਾਂ ਦੇ ਪਾਣੀ ਵੱਲੋਂ ਭਾਰੀ ਤਬਾਹੀ ਮਚਾਈ ਜਾ ਰਹੀ ਹੈ। ਕਈ ਇਲਾਕਿਆਂ ਵਿਚ ਲੋਕਾਂ ਨੂੰ ਆਪੋ-ਆਪਣੇ ਘਰ ਛੱਡ ਕੇ ਸ਼ਿਫਟ ਹੋਣਾ ਪੈ ਰਿਹਾ ਹੈ। ਇਸ ਵਿਚਾਲੇ ਜਿੱਥੇ ਐੱਨ.ਡੀ.ਆਰ.ਐੱਫ., ਐੱਸ.ਡੀ.ਆਰ,ਐੱਫ. ਤੇ ਪ੍ਰਸ਼ਾਸਨਿਕ ਅਧਿਕਾਰੀ ਪੂਰੀ ਮੁਸਤੈਦੀ ਨਾਲ ਆਪਣੀ ਡਿਊਟੀ ਨਿਭਾਅ ਰਹੇ ਹਨ, ਉੱਥੇ ਹੀ ਸਿਆਸੀ ਆਗੂ ਵੀ ਵੱਖ-ਵੱਖ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨ ਪਹੁੰਚ ਰਹੇ ਹਨ। 

ਇਹ ਖ਼ਬਰ ਵੀ ਪੜ੍ਹੋ - ਪਾਸਪੋਰਟ ਦਫ਼ਤਰ ਗਏ ਨੌਜਵਾਨ ਨਾਲ ਵਾਪਰੀ ਅਣਹੋਣੀ, ਹੜ੍ਹ ਨੇ ਪਰਿਵਾਰ ਤੋਂ ਖੋਹਿਆ ਇਕਲੌਤਾ ਪੁੱਤ

ਇਸ ਵਿਚਾਲੇ ਪਟਿਆਲਾ ਵਿਚ ਸਿਆਸੀ ਖਿੱਚੋਤਾਣ ਦੀ ਖ਼ਬਰ ਵੀ ਸਾਹਮਣੇ ਆਈ ਹੈ। ਹੜ੍ਹਾਂ ਦੀ ਮਾਰ ਹੇਠ ਆਏ ਸਮਾਣਾ ਹਲਕੇ ਵਿਚ ਅੱਜ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਪੁੱਤਰੀ ਜੈਇੰਦਰ ਕੌਰ ਤੇ ਕੈਬਨਿਟ ਮੰਤਰੀ ਚੇਤਨ ਸਿੰਘ ਜੌੜੇਮਾਜਰਾ ਆਹਮੋ-ਸਾਹਮਣੇ ਹੋ ਗਏ। ਦੋਵੇਂ ਇੱਥੇ ਸਥਿਤੀ ਦਾ ਜਾਇਜ਼ਾ ਲੈਣ ਅਤੇ ਲੋਕਾਂ ਦੀ ਹਰ ਸੰਭਵ ਸਹਾਇਤਾ ਕਰਨ ਲਈ ਪਹੁੰਚੇ ਸਨ, ਪਰ ਇੱਥੇ ਦੋਵਾਂ ਵਿਚਾਲੇ ਸ਼ੁਰੂ ਬਹਿਸ ਹੋ ਗਈ। ਹੜ੍ਹਾਂ ਦੇ ਪਾਣੀ ਵਿਚ ਟਰੈਕਟਰ ’ਤੇ ਖੜ੍ਹੇ ਜੈਇੰਦਰ ਕੌਰ ਹੜ੍ਹ ਦੇ ਪਾਣੀ ਵਿਚ ਖੜ੍ਹੇ ਮੰਤਰੀ ਜੌੜੇਮਾਜਰਾ ਨਾਲ ਬਹਿਸ ਕਰਦੇ ਨਜ਼ਰ ਆਏ। 

ਇਹ ਖ਼ਬਰ ਵੀ ਪੜ੍ਹੋ - ਫਿਰੋਜ਼ਪੁਰ ਦੇ ਸਰਹੱਦੀ ਪਿੰਡ ਗੱਟੀ ਰਾਜੋਕੀ 'ਚ ਟੁੱਟਿਆ ਬੰਨ੍ਹ, ਪਿੰਡ 'ਚ ਵੜਿਆ ਪਾਣੀ

ਦਰਅਸਲ, ਦੋਵਾਂ ਵਿਚਾਲੇ ਕਿਸ਼ਤੀ ਨੂੰ ਲੈ ਕੇ ਬਹਿਸਬਾਜ਼ੀ ਹੋਈ। ਜੈਇੰਦਰ ਕੌਰ ਦਾ ਕਹਿਣਾ ਸੀ ਕਿ ਉਨ੍ਹਾਂ ਨੂੰ ਵਾਰ-ਵਾਰ ਕਹਿਣ 'ਤੇ ਵੀ ਕਿਸ਼ਤੀ ਮੁਹੱਈਆ ਨਹੀਂ ਕਰਵਾਈ ਜਾ ਰਹੀ। ਇਸ ਗੱਲ ਨੂੰ ਲੈ ਕੇ ਕੈਬਨਿਟ ਮੰਤਰੀ ਜੌੜਾਮਾਜਰਾ ਨਾਲ ਸ਼ੁਰੂ ਹੋਈ ਗੱਲਬਾਤ ਵੇਖਦਿਆਂ ਹੀ ਵੇਖਦਿਆਂ ਤਿੱਖੀ ਬਹਿਸ ਦਾ ਰੂਪ ਧਾਰ ਗਈ। ਇਸ ਸਭ ਦੀ ਵੀਡੀਓ ਵੀ ਸੋਸ਼ਲ ਮੀਡੀਆ 'ਤੇ ਕਾਫ਼ੀ ਵਾਇਰਲ ਹੋ ਰਹੀ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ  ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News