ਜੈਵੀਰ ਸ਼ੇਰਗਿੱਲ ਨੇ ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਕੀਤੀ ਮੁਲਾਕਾਤ
Saturday, Jul 29, 2023 - 06:05 PM (IST)
ਚੰਡੀਗੜ੍ਹ : ਭਾਜਪਾ ਦੇ ਕੌਮੀ ਬੁਲਾਰੇ ਜੈਵੀਰ ਸ਼ੇਰਗਿੱਲ ਨੇ ਅੱਜ ਨਵੀਂ ਦਿੱਲੀ ਵਿਖੇ ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕੀਤੀ। ਮੀਟਿੰਗ ਦੌਰਾਨ ਸ਼ੇਰਗਿੱਲ ਨੇ ਰੱਖਿਆ ਮੰਤਰੀ ਨੂੰ ਪੰਜਾਬ ਵਿਚ ਹੜ੍ਹਾਂ ਕਾਰਨ ਜ਼ਮੀਨੀ ਸਥਿਤੀ ਬਾਰੇ ਜਾਣੂ ਕਰਵਾਇਆ। ਉਨ੍ਹਾਂ ਨੇ ਸਿੰਘ ਨੂੰ ਦੱਸਿਆ ਕਿ ਫਸਲ ਖਰਾਬ ਹੋਣ ਕਾਰਨ ਕਿਸਾਨਾਂ ਦਾ ਭਾਰੀ ਨੁਕਸਾਨ ਹੋਇਆ ਹੈ। ਭਾਜਪਾ ਦੇ ਬੁਲਾਰੇ ਨੇ ਉਨ੍ਹਾਂ ਨੂੰ ਦੱਸਿਆ ਕਿ ਖੇਤਾਂ ਤੋਂ ਇਲਾਵਾ ਮੀਂਹ ਦੇ ਕਹਿਰ ਨੇ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿਚ ਸੂਬੇ ਦੇ ਬੁਨਿਆਦੀ ਢਾਂਚੇ ਨੂੰ ਭਾਰੀ ਨੁਕਸਾਨ ਪਹੁੰਚਾਇਆ ਹੈ।
ਇਸ ਦੌਰਾਨ ਸ਼ੇਰਗਿੱਲ ਨੇ ਰੱਖਿਆ ਮੰਤਰੀ ਨਾਲ ਪੰਜਾਬ ਖਾਸ ਕਰਕੇ ਸੂਬੇ ਦੇ ਸਰਹੱਦੀ ਪਿੰਡਾਂ ਨਾਲ ਸਬੰਧਤ ਕਈ ਮੁੱਦਿਆਂ ’ਤੇ ਵੀ ਚਰਚਾ ਕੀਤੀ। ਉਨ੍ਹਾਂ ਨੇ ਰਕਸ਼ਾ ਮੰਤਰੀ ਨੂੰ ਨਵੀਂ ਦਿੱਲੀ ਵਿਚ ਹੋਣ ਵਾਲੀ ਵੱਕਾਰੀ ਮਿਊਨਿਖ ਸੁਰੱਖਿਆ ਕਾਨਫਰੰਸ ਅਲੂਮਨੀ ਮੀਟ ਲਈ ਵੀ ਸੱਦਾ ਦਿੱਤਾ।