ਕਿਸਾਨਾਂ ਦੇ ਹੱਕ ''ਚ ਜੈਜ਼ੀ ਬੀ ਨੇ ਸਰੀ ਤੋਂ ਕੱਢੀ ਰੈਲੀ, ਗਿੱਪੀ ਦੇ ਪੁੱਤਾਂ ਨੇ ਗੀਤ ਗਾ ਕੇ ਕੇਂਦਰ ਨੂੰ ਵੰਗਾਰਿਆ

12/03/2020 12:36:28 PM

ਜਲੰਧਰ (ਵੈੱਬ ਡੈਸਕ) - ਖ਼ੇਤੀ ਬਿੱਲਾਂ ਨੂੰ ਲੈ ਕੇ ਕੇਂਦਰ ਸਰਕਾਰ ਦਾ ਲਗਾਤਾਰ ਵਿਰੋਧ ਜਾਰੀ ਹੈ। ਕਿਸਾਨ ਜੱਥੇਬੰਦੀਆਂ ਨੂੰ ਵੱਡੇ ਪੱਧਰ 'ਤੇ ਪੰਜਾਬੀ ਕਲਾਕਾਰ ਭਾਈਚਾਰੇ ਵਲੋਂ ਸਮਰਥਨ ਮਿਲ ਰਿਹਾ ਹੈ। ਪੰਜਾਬ 'ਚ ਰਹਿੰਦੇ ਅਨੇਕਾਂ ਹੀ ਕਲਾਕਾਰ ਵੱਡੇ ਪੱਧਰ 'ਤੇ ਦਿੱਲੀ ਪਹੁੰਚ ਕੇ ਕਿਸਾਨਾਂ ਦਾ ਸਾਥ ਦੇ ਰਹੇ ਹਨ। ਬੱਬੂ ਮਾਨ, ਸਿੱਧੂ ਮੂਸੇ ਵਾਲਾ, ਹਰਫ ਚੀਮਾ, ਕੰਵਰ ਗਰੇਵਾਲ, ਰਣਜੀਤ ਬਾਵਾ, ਅੰਮ੍ਰਿਤ ਮਾਨ, ਦਿਲਪ੍ਰੀਤ ਢਿੱਲੋਂ ਵਰਗੇ ਕਈ ਗਾਇਕ ਕਿਸਾਨਾਂ ਦੇ ਨਾਲ ਮੋਢੇ ਨਾਲ ਮੋਢਾ ਲਾ ਕੇ ਖੜ੍ਹੇ ਹਨ। ਖ਼ਾਸ ਗੱਲ ਇਹ ਹੈ ਕਿ ਕਿਸਾਨਾਂ ਨੂੰ ਪੰਜਾਬ 'ਚੋਂ ਹੀ ਨਹੀਂ ਸਗੋਂ ਵਿਦੇਸ਼ਾਂ 'ਚ ਵਸਦੇ ਪੰਜਾਬੀਆਂ ਦਾ ਵੀ ਪੂਰਾ ਸਮਰਥਨ ਮਿਲ ਰਿਹਾ ਹੈ। ਵਿਦੇਸ਼ਾਂ 'ਚ ਵਸਦੇ ਪੰਜਾਬੀ ਵੀ ਕਿਸਾਨ ਅੰਦੋਲਨ ਦੇ ਸਮਰਥਨ 'ਚ ਰੈਲੀਆਂ ਕੱਢ ਰਹੇ ਹਨ। ਕੈਨੇਡਾ, ਇੰਗਲੈਂਗ, ਯੂ. ਕੇ., ਅਮਰੀਕਾ ਵਰਗੇ ਕਈ ਦੇਸ਼ ਕਿਸਾਨਾਂ ਦੇ ਹੱਕ 'ਚ ਹਨ।

ਸਰੀ ਤੋਂ ਵੈਨਕੂਵਰ ਤਕ ਕੱਢੀ ਗਈ ਰੈਲੀ
ਹਾਲ ਹੀ 'ਚ ਪੰਜਾਬ ਦੇ ਪ੍ਰਸਿੱਧ ਗਾਇਕ ਜੈਜ਼ੀ ਬੀ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਕੁਝ ਵੀਡੀਓਜ਼ ਸਾਂਝੀਆਂ ਕੀਤੀਆਂ ਹਨ, ਜਿਨ੍ਹਾਂ 'ਚ ਉਹ ਕਿਸਾਨ ਅੰਦੋਲਨ ਸਬੰਧੀ ਰੈਲੀ ਕੱਢਦੇ ਹੋਏ ਨਜ਼ਰ ਆ ਰਹੇ ਹਨ। ਦੱਸ ਦਈਏ ਕਿ ਇਹ ਰੈਲੀ ਸਰੀ ਤੋਂ ਵੈਨਕੂਵਰ ਤਕ ਕੱਢੀ ਗਈ, ਜਿਸ 'ਚ ਸਿਰਫ਼ ਨੌਜਵਾਨ ਹੀ ਨਹੀਂ ਸਗੋਂ ਛੋਟੇ ਬੱਚਿਆਂ, ਬਜ਼ੁਰਗ ਅਤੇ ਬੀਬੀਆਂ ਨੇ ਵੀ ਹਿੱਸਾ ਲਿਆ। ਇਨ੍ਹਾਂ ਹੀ ਨਹੀਂ ਇਸ ਰੈਲੀ ਦੌਰਾਨ ਵਿਦੇਸ਼ 'ਚ ਵੱਸਦੇ ਪੰਜਾਬੀਆਂ ਦਾ ਵੱਖਰਾ ਅੰਦਾਜ਼ ਵੇਖਣ ਨੂੰ ਮਿਲਿਆ ਹੈ। ਬਾਹਰਲੇ ਮੁਲਕਾਂ 'ਚ ਬੈਠੇ ਪੰਜਾਬੀਆਂ ਨੇ ਵੀ ਕਿਸਾਨਾਂ ਲਈ ਸੋਸ਼ਲ ਮੀਡੀਆ 'ਤੇ ਵੱਖਰੀ ਲਹਿਰ ਚਲਾ ਦਿੱਤੀ ਹੈ।

ਗਿੱਪੀ ਗਰੇਵਾਲ ਦੇ ਪੁੱਤਰ ਸ਼ਿੰਦਾ ਨੇ ਵੰਗਾਰਿਆ ਕੇਂਦਰ ਸਰਕਾਰ ਨੂੰ
ਦੱਸ ਦਈਏ ਇਸ ਰੈਲੀ 'ਚ ਪੰਜਾਬੀ ਫ਼ਿਲਮ ਇੰਡਸਟਰੀ ਦੇ ਦੇਸੀ ਰੌਕਸਟਾਰ ਗਿੱਪੀ ਗਰੇਵਾਲ ਦੇ ਪੁੱਤਰ ਏਕਮ ਗਰੇਵਾਲ ਤੇ ਸ਼ਿੰਦਾ ਗਰੇਵਾਲ ਨੇ ਵੀ ਸ਼ਿਰਕਤ ਕੀਤੀ। ਇਸ ਦੌਰਾਨ ਸ਼ਿੰਦੇ ਨੇ ਆਪਣੇ ਪਿਤਾ ਦਾ ਗੀਤ 'ਅਸੀਂ ਵਕਤ ਪਾ ਦਿਆਂਗੇ, ਜ਼ਾਲਮ ਸਰਕਾਰਾਂ ਨੂੰ' ਗੀਤ ਵੀ ਗਾਇਆ। ਹਾਲਾਂਕਿ ਗਿੱਪੀ ਗਰੇਵਾਲ ਇਸ ਰੈਲੀ ਸ਼ਾਮਲ ਨਹੀਂ ਹੋ ਸਕੇ। ਜੈਜ਼ੀ ਬੀ ਨੇ ਦੱਸਿਆ ਕਿ ਗਿੱਪੀ ਗਰੇਵਾਲ ਇੰਗਲੈਂਡ ਤੋਂ ਆਏ, ਜਿਸ ਕਾਰਨ ਉਨ੍ਹਾਂ ਨੇ ਖ਼ੁਦ ਨੂੰ 14 ਦਿਨਾਂ ਲਈ ਇਕਾਂਤਵਾਸ ਕੀਤਾ ਹੈ।

 
 
 
 
 
View this post on Instagram
 
 
 
 
 
 
 
 
 
 
 

A post shared by Jazzy B (@jazzyb)

ਜੈਜ਼ੀ ਬੀ ਨੇ ਕੀਤੀ ਖ਼ਾਸ ਅਪੀਲ
ਇਸ ਲਾਈਵ ਦੌਰਾਨ ਜੈਜ਼ੀ ਬੀ ਨੇ ਕਿਹ, 'ਕਿਸਾਨ ਅੰਦੋਲਨ ਨੂੰ ਕੋਈ ਮੁੱਦਾ ਨਾ ਬਣਾਇਆ ਜਾਵੇ। ਇਸ ਨੂੰ ਕਿਸੇ ਧਰਮ-ਜਾਤ 'ਚ ਨਾ ਵੰਡਿਆ ਜਾਵੇ। ਹਰ ਇਨਸਾਨ ਦਾ ਫਰਜ ਬਣਦਾ ਹੈ ਕਿ ਸਾਰੇ ਮਿਲ ਕੇ ਕਿਸਾਨਾਂ ਦਾ ਸਾਥ ਦਈਏ, ਭਾਵੇਂ ਉਹ ਕਿਸੇ ਵੀ ਧਰਮ ਦਾ ਕਿਉਂ ਨਾ ਹੋਵੇ ਕਿਉਂਕਿ ਹਰ ਇਨਸਾਨ ਰੋਟੀ ਤਾਂ ਖਾ ਕੇ ਹੀ ਸੌਂਦਾ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਕਿਹਾ, ਕੇਂਦਰ ਸਰਕਾਰ ਦਾ ਵਿਰੋਧ ਕਰਨ ਵਾਲੇ ਇਹ ਅੱਤਵਾਦੀ ਨਹੀਂ ਹਨ ਸਗੋਂ ਇਹ ਕਿਸਾਨ ਦੇ ਬੱਚੇ ਹਨ, ਜਿਨ੍ਹਾਂ ਨੂੰ ਤੁਸੀਂ ਅੱਤਵਾਦੀ ਆਖ ਰਹੇ ਹੋ।'

 
 
 
 
 
View this post on Instagram
 
 
 
 
 
 
 
 
 
 
 

A post shared by Jazzy B (@jazzyb)

ਰੈਲੀਆਂ ਦੌਰਾਨ ਲਾਇਆ ਲੰਗਰ
ਕੈਨੇਡਾ 'ਚ ਕੱਢੀ ਗਈ ਰੈਲੀ ਦੌਰਾਨ ਵਿਦੇਸ਼ 'ਚ ਵਸਦੇ ਪੰਜਾਬੀਆਂ ਨੇ ਚਾਹ ਦੇ ਲੰਗਰ ਲਾਏ। ਇੰਨ੍ਹਾਂ ਹੀ ਨਹੀਂ ਸਗੋਂ ਆਪਣੀਆਂ ਕੀਮਤੀ ਗੱਡੀਆਂ ਨਾਲ ਰੈਲੀਆਂ ਦਾ ਹਿੱਸਾ ਬਣੇ ਅਤੇ ਕੇਂਦਰ ਸਰਕਾਰ ਦੇ ਕਾਲੇ ਕਾਨੂੰਨ ਦਾ ਵਿਰੋਧ ਕੀਤਾ।

ਜਲਦ ਪਹੁੰਚਣਗੇ ਪੰਜਾਬ ਗਿੱਪੀ ਗਰੇਵਾਲ
ਗਿੱਪੀ ਗਰੇਵਾਲ ਕਿਸਾਨ ਸੰਘਰਸ਼ ਨੂੰ ਸੋਸ਼ਲ ਮੀਡੀਆ 'ਤੇ ਕਾਫ਼ੀ ਸਮਰਥਨ ਕਰ ਰਹੇ ਹਨ। ਗਿੱਪੀ ਗਰੇਵਾਲ ਇਸ ਸਮੇਂ ਕੈਨੇਡਾ 'ਚ ਹਨ, ਜੋ ਹਾਲ ਹੀ 'ਚ ਯੂ. ਕੇ. 'ਚ ਆਪਣੀ ਫ਼ਿਲਮ ਦੀ ਸ਼ੂਟਿੰਗ ਕਰਕੇ ਕੈਨੇਡਾ ਵਾਪਸ ਪਰਤੇ ਹਨ। ਕੈਨੇਡਾ ਵਾਪਸ ਆਉਣ ਤੋਂ ਬਾਅਦ ਗਿੱਪੀ ਨੇ ਖ਼ੁਦ ਨੂੰ 14 ਦਿਨਾਂ ਲਈ ਇਕਾਂਤਵਾਸ ਕੀਤਾ ਹੈ। ਇਸੇ ਕਰਕੇ ਗਿੱਪੀ ਪੰਜਾਬ ਨਹੀਂ ਪਹੁੰਚ ਸਕੇ ਪਰ ਗਿੱਪੀ ਜਲਦ ਹੀ ਪੰਜਾਬ ਆਉਣ ਵਾਲੇ ਹਨ। ਇਸ ਗੱਲ ਦੀ ਜਾਣਕਾਰੀ ਗਿੱਪੀ ਗਰੇਵਾਲ ਨੇ ਲਾਈਵ ਹੋ ਕੇ ਦਿੱਤੀ ਹੈ। ਗਿੱਪੀ ਗਰੇਵਾਲ ਨੇ ਦੱਸਿਆ ਕਿ ਉਨ੍ਹਾਂ ਦੇ ਇਕਾਂਤਵਾਸ ਦੇ ਸਿਰਫ਼ 7-8 ਦਿਨ ਬਾਕੀ ਬਚੇ ਹਨ, ਜਿਸ ਤੋਂ ਬਾਅਦ ਉਹ ਸਿੱਧਾ ਦਿੱਲੀ ਕਿਸਾਨੀ ਸੰਘਰਸ਼ 'ਚ ਸ਼ਾਮਲ ਹੋਣਗੇ।

 
 
 
 
 
View this post on Instagram
 
 
 
 
 
 
 
 
 
 
 

A post shared by Jazzy B (@jazzyb)

ਆਪਣੇ ਲਾਈਵ ਦੌਰਾਨ ਗਿੱਪੀ ਗਰੇਵਾਲ ਨੇ ਪੰਜਾਬ ਦੇ ਨੌਜਵਾਨਾਂ ਅਤੇ ਮੀਡੀਆ ਦਾ ਧੰਨਵਾਦ ਕੀਤਾ ਨਾਲ ਹੀ ਉਨ੍ਹਾਂ ਨੇ ਨੈਸ਼ਨਲ ਮੀਡੀਆ ਅਤੇ ਕੰਗਨਾ ਰਣੌਤ 'ਤੇ ਵੀ ਆਪਣੀ ਭੜਾਸ ਕੱਢੀ। ਇਸ ਦੌਰਾਨ ਗਿੱਪੀ ਨੇ ਕਿਹਾ ਕਿ ਪਹਿਲੀ ਵਾਰ ਪੂਰਾ ਪੰਜਾਬ ਡਟ ਕੇ ਇਕ ਕੰਮ ਲਈ ਖੜ੍ਹਾ ਹੋਇਆ ਹੈ। ਨਾਲ ਹੀ ਬਾਹਰਲੇ ਮੁਲਕਾਂ 'ਚ ਬੈਠੇ ਪੰਜਾਬੀਆਂ ਨੇ ਵੀ ਕਿਸਾਨਾਂ ਲਈ ਸੋਸ਼ਲ ਮੀਡੀਆ 'ਤੇ ਵੱਖਰੀ ਲਹਿਰ ਚਲਾ ਦਿੱਤੀ ਹੈ।

 

sunita

This news is Content Editor sunita