ਕਿਸਾਨਾਂ ਨਾਲ ਨਵਾਂ ਸਾਲ ਮਨਾਉਣਗੇ ਜੈਜ਼ੀ ਬੀ, ਲੋਕਾਂ ਨੂੰ ਕੀਤੀ ਖਾਸ ਅਪੀਲ

Thursday, Dec 31, 2020 - 02:50 PM (IST)

ਕਿਸਾਨਾਂ ਨਾਲ ਨਵਾਂ ਸਾਲ ਮਨਾਉਣਗੇ ਜੈਜ਼ੀ ਬੀ, ਲੋਕਾਂ ਨੂੰ ਕੀਤੀ ਖਾਸ ਅਪੀਲ

ਨਵੀਂ ਦਿੱਲੀ (ਬਿਊਰੋ)– ਪੰਜਾਬੀ ਗਾਇਕ ਜੈਜ਼ੀ ਬੀ ਕਿਸਾਨ ਅੰਦੋਲਨ ’ਚ ਡਟੇ ਹੋਏ ਹਨ। ਕੈਨੇਡਾ ਤੋਂ ਹਾਲ ਹੀ ’ਚ ਨਵੀਂ ਦਿੱਲੀ ਪਹੁੰਚੇ ਜੈਜ਼ੀ ਬੀ ਨੇ ਸੋਸ਼ਲ ਮੀਡੀਆ ’ਤੇ ਆਮ ਲੋਕਾਂ ਨੂੰ ਖਾਸ ਅਪੀਲ ਕੀਤੀ ਹੈ। ਅਸਲ ’ਚ ਜੈਜ਼ੀ ਬੀ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟਸ ’ਤੇ ਇਕ ਪੋਸਟ ਸਾਂਝੀ ਕੀਤੀ ਹੈ, ਜਿਸ ’ਚ ਉਹ ਲੋਕਾਂ ਨੂੰ ਨਵਾਂ ਸਾਲ ਕਿਸਾਨਾਂ ਨਾਲ ਮਨਾਉਣ ਦੀ ਅਪੀਲ ਕਰ ਰਹੇ ਹਨ।

ਟਵਿਟਰ ’ਤੇ ਸਾਂਝੀ ਕੀਤੀ ਇਕ ਪੋਸਟ ’ਚ ਜੈਜ਼ੀ ਬੀ ਨੇ ਲਿਖਿਆ ਹੈ, ‘ਆਜੋ ਜੀ ਸਾਰੇ ਦਿੱਲੀ ਨੂੰ।’ ਇਸ ਪੋਸਟ ਨਾਲ ਜੈਜ਼ੀ ਬੀ ਨੇ ਹੈਸ਼ਟੈਗ ਲਿਖਿਆ #NewYearWithFarmers।

ਇਸ ਤੋਂ ਇਲਾਵਾ ਜੈਜ਼ੀ ਬੀ ਨੇ ਇੰਸਟਾਗ੍ਰਾਮ ’ਤੇ ਵੀ ਵੀਡੀਓ ਤੇ ਤਸਵੀਰਾਂ ਸਾਂਝੀਆਂ ਕੀਤੀਆਂ ਹਨ ਤੇ ਲਿਖਿਆ ਹੈ, ‘#newyearwithfarmers #ustadji ਸਾਰਿਆਂ ਨੂੰ ਬੇਨਤੀ ਹੈ ਜੀ ਦਿੱਲੀ ਪਹੁੰਚੋ 🙏🏽।’

 
 
 
 
 
 
 
 
 
 
 
 
 
 
 
 

A post shared by Jazzy B (@jazzyb)

ਦੱਸਣਯੋਗ ਹੈ ਕਿ ਜੈਜ਼ੀ ਬੀ ਬੀਤੇ ਕੁਝ ਦਿਨਾਂ ਤੋਂ ਦਿੱਲੀ ਵਿਖੇ ਹੀ ਹਨ। ਇਥੋਂ ਜੈਜ਼ੀ ਬੀ ਕਈ ਤਸਵੀਰਾਂ ਤੇ ਵੀਡੀਓਜ਼ ਸਾਂਝੀਆਂ ਕਰਕੇ ਲੋਕਾਂ ਤਕ ਕਿਸਾਨਾਂ ਦੀ ਆਵਾਜ਼ ਪਹੁੰਚਾ ਰਹੇ ਹਨ। ਉਥੇ ਸਿਰਫ ਜੈਜ਼ੀ ਬੀ ਹੀ ਨਹੀਂ, ਸਗੋਂ ਵੱਖ-ਵੱਖ ਪੰਜਾਬੀ ਕਲਾਕਾਰ ਵੀ ਨਵਾਂ ਸਾਲ ਦਿੱਲੀ ਵਿਖੇ ਮਨਾਉਣ ਦੀ ਅਪੀਲ ਕਰ ਚੁੱਕੇ ਹਨ। ਹਾਲ ਹੀ ’ਚ ਗਾਇਕ ਤੇ ਅਦਾਕਾਰ ਅਮਰਿੰਦਰ ਗਿੱਲ ਵਲੋਂ ਇਸ ਸਬੰਧੀ ਇਕ ਪੋਸਟ ਸਾਂਝੀ ਕੀਤੀ ਗਈ ਸੀ।

ਨੋਟ– ਇਸ ਖ਼ਬਰ ’ਤੇ ਆਪਣੀ ਰਾਏ ਕੁਮੈਂਟ ਕਰਕੇ ਜ਼ਰੂਰ ਸਾਂਝੀ ਕਰੋ।


author

Rahul Singh

Content Editor

Related News