PSPCL ਦਾ ਇਕ ਹੋਰ JE ਹੋਇਆ ਗ੍ਰਿਫ਼ਤਾਰ
Saturday, Feb 01, 2025 - 09:21 PM (IST)
ਚੰਡੀਗੜ੍ਹ (ਅੰਕੁਰ) : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ’ਚ ਚੱਲ ਰਹੀ ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ ਤਹਿਤ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐੱਸ.ਪੀ.ਸੀ.ਐੱਲ.) ਦਫ਼ਤਰ, ਭੁੱਚੋ (ਬਠਿੰਡਾ) ਵਿਖੇ ਤਾਇਨਾਤ ਜੂਨੀਅਰ ਇੰਜੀਨੀਅਰ (ਜੇ.ਈ.) ਸੰਦੀਪ ਕੁਮਾਰ ਨੂੰ 7,000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ।
ਸ਼ਨੀਵਾਰ ਨੂੰ ਇੱਥੇ ਇਹ ਖੁਲਾਸਾ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਉਕਤ ਮੁਲਜ਼ਮ ਨੂੰ ਬਠਿੰਡਾ ਜ਼ਿਲ੍ਹੇ ਦੇ ਭੁੱਚੋ ਕਲਾਂ ਦੇ ਵਸਨੀਕ ਗੁਰਦਾਸ ਸਿੰਘ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਇਹ ਵੀ ਪੜ੍ਹੋ- ਜਦੋਂ ਸੜਕਾਂ 'ਤੇ ਆਪ ਉਤਰੇ 'ਯਮਰਾਜ'... ਲੋਕਾਂ ਨੂੰ ਸਿਖਾਇਆ ਜ਼ਿੰਦਗੀ ਦਾ ਇਹ ਅਹਿਮ ਸਬਕ
ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਮੁਲਜ਼ਮ ਜੇ.ਈ. ਨੇ ਘਰੇਲੂ ਸਪਲਾਈ ਲਈ ਨਵਾਂ ਟਰਾਂਸਫਾਰਮਰ ਲਗਾਉਣ ਬਦਲੇ 7,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ। ਸ਼ਿਕਾਇਤ ’ਤੇ ਮੁੱਢਲੀ ਜਾਂਚ ਤੋਂ ਬਾਅਦ ਬਠਿੰਡਾ ਰੇਂਜ ਦੀ ਵਿਜੀਲੈਂਸ ਬਿਊਰੋ ਟੀਮ ਨੇ ਜਾਲ ਵਿਛਾਇਆ ਤੇ ਜੇ.ਈ. ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ’ਚ ਸ਼ਿਕਾਇਤਕਰਤਾ ਤੋਂ 7000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ।
ਇਸ ਸਬੰਧੀ ਮੁਲਜ਼ਮ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਬਠਿੰਡਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
ਇਹ ਵੀ ਪੜ੍ਹੋ- ਸੰਘਣੀ ਧੁੰਦ ਕਾਰਨ 2 ਘਰਾਂ 'ਚ ਵਿਛ ਗਏ ਸੱਥਰ, ਜੀਜਾ-ਸਾਲੇ ਨੇ ਇਕੱਠਿਆਂ ਦੁਨੀਆ ਨੂੰ ਕਿਹਾ ਅਲਵਿਦਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e