ਵਿਜੀਲੈਂਸ ਵੱਲੋਂ 70,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ PSPCL ਦਾ ਜੇ. ਈ. ਕਾਬੂ
Sunday, Jul 30, 2023 - 05:24 PM (IST)

ਚੰਡੀਗੜ੍ਹ (ਬਿਊਰੋ) : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ’ਚ ਭ੍ਰਿਸ਼ਟਾਚਾਰ ਖ਼ਿਲਾਫ਼ ਵਿੱਢੀ ਮੁਹਿੰਮ ਅਧੀਨ ਅੱਜ ਲੁਧਿਆਣਾ ਜ਼ਿਲ੍ਹੇ ਦੇ ਸਿੱਧਵਾਂ ਬੇਟ ਵਿਖੇ ਤਾਇਨਾਤ ਪੀ. ਐੱਸ. ਪੀ. ਸੀ. ਐੱਲ. ਦੇ ਜੂਨੀਅਰ ਇੰਜੀਨੀਅਰ (ਜੇ.ਈ.) ਜਸਮੇਲ ਸਿੰਘ ਨੂੰ 70,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ। ਉਕਤ ਪੀ. ਐੱਸ. ਪੀ. ਸੀ. ਐੱਲ. ਮੁਲਾਜ਼ਮ ਨੂੰ ਸੁਰਿੰਦਰ ਸਿੰਘ ਵਾਸੀ ਪਿੰਡ ਖੁਰਸ਼ੇਦਪੁਰ ਤਹਿਸੀਲ ਜਗਰਾਉਂ ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸੁਰਿੰਦਰ ਸਿੰਘ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਸ ਦੇ ਘਰ ਲਈ ਵੱਖਰਾ ਟਰਾਂਸਫਾਰਮਰ ਲਗਾਉਣ ਬਦਲੇ ਉਕਤ ਜੇ. ਈ. ਨੇ ਉਸ ਕੋਲੋਂ 70,000 ਰੁਪਏ ਰਿਸ਼ਵਤ ਲਈ ਹੈ।
ਇਹ ਵੀ ਪੜ੍ਹੋ : ਪੀਅਰੇ ਜੇਨਰੇ ਦੀਆਂ ਕੰਗਾਰੂ ਕੁਰਸੀਆਂ ਅਮਰੀਕਾ ’ਚ ਹੋਣਗੀਆਂ ਨਿਲਾਮ, ਨਿਲਾਮੀ ਰੋਕਣ ਦੀ ਕੀਤੀ ਮੰਗ
ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਜਾਂਚ ਉਪਰੰਤ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਤਹਿਤ ਐਫ.ਆਈ.ਆਰ. ਨੰਬਰ 09, ਮਿਤੀ 30-07-2023 ਨੂੰ ਥਾਣਾ ਵਿਜੀਲੈਂਸ ਬਿਊਰੋ, ਲੁਧਿਆਣਾ ਦੇ ਆਰਥਿਕ ਅਪਰਾਧ ਵਿੰਗ (ਈ.ਓ.ਡਬਲਿਊ.) ਵਿਖੇ ਕੇਸ ਦਰਜ ਕਰਕੇ ਜੇ. ਈ. ਜਸਮੇਲ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
ਇਹ ਵੀ ਪੜ੍ਹੋ : ਹਵਾ ਪ੍ਰਦੂਸ਼ਣ ਕੰਟਰੋਲ ਕਰਨ ਲਈ 4 ਸਾਲਾਂ ’ਚ ਮਿਲੇ 24 ਕਰੋੜ, ਲੋਕਸਭਾ ’ਚ ਇਕ ਸਵਾਲ ਦੇ ਜਵਾਬ ’ਚ ਦਿੱਤੀ ਜਾਣਕਾਰੀ
‘ਜਗ ਬਾਣੀ’ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8