ਸ਼੍ਰੋਮਣੀ ਅਕਾਲੀ ਦਲ ਦੀ ਵੱਡੀ ਕਾਰਵਾਈ, 4 ਵਾਰ ਵਿਧਾਇਕ ਰਹੇ ਆਗੂ ਨੂੰ ਪਾਰਟੀ ''ਚੋਂ ਕੀਤਾ ਮੁਅੱਤਲ

Thursday, Oct 12, 2023 - 04:07 PM (IST)

ਸ਼੍ਰੋਮਣੀ ਅਕਾਲੀ ਦਲ ਦੀ ਵੱਡੀ ਕਾਰਵਾਈ, 4 ਵਾਰ ਵਿਧਾਇਕ ਰਹੇ ਆਗੂ ਨੂੰ ਪਾਰਟੀ ''ਚੋਂ ਕੀਤਾ ਮੁਅੱਤਲ

ਜਲੰਧਰ (ਲਾਭ ਸਿੰਘ ਸਿੱਧੂ) : ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਨੇ ਪਾਰਟੀ ਦੇ ਤਲਵੰਡੀ ਸਾਬੋ ਤੋਂ ਆਗੂ ਜੀਤ ਮਹਿੰਦਰ ਸਿੰਘ ਸਿੱਧੂ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਮੁਅੱਤਲ ਕਰਨ ਦੇ ਹੁਕਮ ਦਿੱਤੇ ਹਨ। ਉਨ੍ਹਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰ ਕੇ ਪੁੱਛਿਆ ਹੈ ਕਿ ਕਿਉਂ ਨਾ ਉਨ੍ਹਾਂ ਨੂੰ ਪਾਰਟੀ ’ਚੋਂ ਕੱਢ ਦਿੱਤਾ ਜਾਵੇ। 

ਇਹ ਵੀ ਪੜ੍ਹੋ : ਸੁਖਪਾਲ ਖਹਿਰਾ ਦੇ ਮਾਮਲੇ ’ਚ ਵੱਡਾ ਖ਼ੁਲਾਸਾ, ਪਾਕਿ ਨਾਲ ਜੁੜੀਆਂ ਤਾਰਾਂ, ਸਿਟ ਦੀ ਰਿਪੋਰਟ ਨੇ ਖੋਲ੍ਹੇ ਰਾਜ਼

ਦਰਅਸਲ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਦੀ ਅਗਵਾਈ ਵਾਲੀ ਅਨੁਸ਼ਾਸਨੀ ਕਮੇਟੀ ਨੇ ਹਲਕਾ ਤਲਵੰਡੀ ਸਾਬੋ ਦੇ ਇੰਚਾਰਜ ਜੀਤ ਮਹਿੰਦਰ ਸਿੰਘ ਸਿੱਧੂ ਖ਼ਿਲਾਫ਼ ਮਿਲੀ ਸ਼ਿਕਾਇਤ ’ਤੇ ਵਰਚੁਅਲ ਮੀਟਿੰਗ (ਵੀਡੀਓ ਕਾਨਫਰੰਸ) ਕਰ ਕੇ ਚਰਚਾ ਕੀਤੀ। ਇਹ ਸ਼ਿਕਾਇਤ ਤਲਵੰਡੀ ਸਾਬੋ ਦੇ ਪਾਰਟੀ ਆਗੂਆਂ ਤੇ ਵਰਕਰਾਂ ਨੇ ਪਾਰਟੀ ਦੇ ਬਠਿਡਾ ਜ਼ਿਲ੍ਹਾ ਪ੍ਰਧਾਨ ਬਲਕਾਰ ਸਿੰਘ ਬਰਾੜ ਨੂੰ ਦਿੱਤੀ ਸੀ, ਜਿਨ੍ਹਾਂ ਨੇ ਅੱਗੇ ਸ਼ਿਕਾਇਤ ਪਾਰਟੀ ਦੀ ਅਨੁਸ਼ਾਸਨੀ ਕਮੇਟੀ ਨੂੰ ਭੇਜੀ।

ਇਹ ਵੀ ਪੜ੍ਹੋ : ਖੇਤੀਬਾੜੀ ਕਰਨ ਵਾਲੇ ਸਰਕਾਰੀ ਅਧਿਕਾਰੀਆਂ ਤੇ ਕਰਮਚਾਰੀਆਂ ਲਈ ਸਖ਼ਤ ਆਦੇਸ਼ ਜਾਰੀ

ਅਨੁਸ਼ਾਸਨੀ ਕਮੇਟੀ ਦੀ ਮੀਟਿੰਗ ਕਮੇਟੀ ਦੇ ਚੇਅਰਮੈਨ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਨੇ ਕੀਤੀ। ਇਸ ’ਚ ਵਿਰਸਾ ਸਿੰਘ ਵਲਟੋਹਾ, ਸ਼ਰਨਜੀਤ ਸਿੰਘ ਢਿੱਲੋਂ, ਮਨਤਾਰ ਸਿੰਘ ਬਰਾੜ ਅਤੇ ਡਾ. ਸੁਖਵਿੰਦਰ ਕੁਮਾਰ ਸੁੱਖੀ ਨੇ ਸ਼ਮੂਲੀਅਤ ਕੀਤੀ। ਉਨ੍ਹਾਂ ਦੱਸਿਆ ਕਿ ਹਲਕੇ ਦੀ ਲੀਡਰਸ਼ਿਪ ਵੱਲੋਂ ਭੇਜੀ ਸ਼ਿਕਾਇਤ ’ਤੇ ਚਰਚਾ ਮਗਰੋਂ ਫ਼ੈਸਲਾ ਲਿਆ ਗਿਆ ਕਿ ਜੀਤ ਮਹਿੰਦਰ ਸਿੰਘ ਸਿੱਧੂ ਨੂੰ ਤੁਰੰਤ ਪ੍ਰਭਾਵ ਨਾਲ ਸਸਪੈਂਡ ਕੀਤਾ ਜਾਵੇ। ਉਨ੍ਹਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰ ਕੇ 24 ਘੰਟੇ ਵਿਚ ਜਵਾਬ ਮੰਗਿਆ ਗਿਆ ਕਿ ਕਿਉਂ ਨਾ ਉਨ੍ਹਾਂ ਨੂੰ ਪਾਰਟੀ ’ਚੋਂ ਕੱਢ ਦਿੱਤਾ ਜਾਵੇ। ਅਨੁਸ਼ਾਸਨੀ ਕਮੇਟੀ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਪਾਰਟੀ ਖ਼ਿਲਾਫ਼ ਅਨੁਸ਼ਾਸਨਹੀਣਤਾ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਤੇ ਪਾਰਟੀ ਦੇ ਹੁਕਮ ਸਭ ਤੋਂ ਸਰਵਉੱਚ ਰਹਿਣਗੇ।

ਇਹ ਵੀ ਪੜ੍ਹੋ : ਹਮਾਸ ਦੇ ਸਮਰਥਨ 'ਚ ਆਏ ਈਰਾਨ ਨੂੰ ਅਮਰੀਕੀ ਰਾਸ਼ਟਰਪਤੀ ਨੇ ਦਿੱਤੀ ਵੱਡੀ ਚਿਤਾਵਨੀ

ਦੱਸਣਯੋਗ ਹੈ ਕਿ ਤਲਵੰਡੀ ਸਾਬੋ ਹਲਕੇ 'ਚ ਜੀਤ ਮਹਿੰਦਰ ਸਿੰਘ ਸਿੱਧੂ ਦੀ ਝੰਡੀ ਰਹੀ ਹੈ। ਜੀਤ ਮਹਿੰਦਰ ਸਿੰਘ ਇਕ ਵਾਰ ਆਜ਼ਾਦ, ਦੋ ਵਾਰ ਕਾਂਗਰਸ ਅਤੇ ਇਕ ਵਾਰ ਅਕਾਲੀ ਦਲ ਵੱਲੋਂ ਜੇਤੂ ਰਹੇ ਸਨ ਪਰ 2017 ਅਤੇ 2022 ਦੀਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਉਮੀਦਵਾਰ ਬਲਜਿੰਦਰ ਕੌਰ ਨੇ ਲਗਾਤਾਰ ਦੋ ਵਾਰ ਚੋਣ ਜਿੱਤ ਕੇ ਜੀਤ ਮਹਿੰਦਰ ਸਿੰਘ ਸਿੱਧੂ ਦੀ ਜਿੱਤ 'ਤੇ ਬ੍ਰੇਕ ਲਾ ਦਿੱਤੀ ਸੀ।

ਇਹ ਵੀ ਪੜ੍ਹੋ : 'ਆਪ' ਦਾ ਦਾਅਵਾ, ਸੁਨੀਲ ਜਾਖੜ ਮਗਰੋਂ ਹੁਣ ਸੁਖਬੀਰ ਬਾਦਲ ਵੀ ਬਹਿਸ ਤੋਂ ਭੱਜਣਗੇ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Harnek Seechewal

Content Editor

Related News